ਦੀਵਾਲੀ ਦਾ ਤਿਉਹਾਰ ਆਪਸੀ ਭਾਈਚਾਰਕ ਸਾਂਝ ਤੇ ਏਕਤਾ ਦਾ ਪ੍ਰਤੀਕ-ਨੰਬਰਦਾਰ ਮਨਦੀਪ ਸਿੱਧੂ
ਬਹਿਰਾਮ, 9 ਨਵੰਬਰ (ਸਰਬਜੀਤ ਸਿੰਘ ਰਾਣਾ)-ਦੀਵਾਲੀ ਦਾ ਸ਼ੁੱਭ ਤਿਉਹਾਰ ਰੌਸ਼ਨੀਆਂ, ਆਪਸੀ ਭਾਈਚਾਰਕ ਸਾਂਝ ਅਤੇ ਏਕਤਾ ਦਾ ਪ੍ਰਤੀਕ ਹੈ। ਇਹ ਪ੍ਰਗਟਾਵਾ ਸਮਾਜ ਸੇਵਕ ਨੰਬਰਦਾਰ ਮਨਦੀਪ ਸਿੰਘ ਸਿੱਧੂ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਪਟਾਕਾ ਰਹਿਤ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਤਾਂ ਜੋ ਗੰਧਲੇ ਹੋ ਚੁੱਕੇ ਵਾਤਾਵਰਨ ਨੂੰ ਸੰਭਾਲ ਦੇ ਹੋਏ ਹੋਰ ਗੰਧਲਾ ਹੋਣ ਤੋਂ ਬਚਾ ਸਕੀਏ।
ਬਹਿਰਾਮ, 9 ਨਵੰਬਰ (ਸਰਬਜੀਤ ਸਿੰਘ ਰਾਣਾ)-ਦੀਵਾਲੀ ਦਾ ਸ਼ੁੱਭ ਤਿਉਹਾਰ ਰੌਸ਼ਨੀਆਂ, ਆਪਸੀ ਭਾਈਚਾਰਕ ਸਾਂਝ ਅਤੇ ਏਕਤਾ ਦਾ ਪ੍ਰਤੀਕ ਹੈ। ਇਹ ਪ੍ਰਗਟਾਵਾ ਸਮਾਜ ਸੇਵਕ ਨੰਬਰਦਾਰ ਮਨਦੀਪ ਸਿੰਘ ਸਿੱਧੂ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਪਟਾਕਾ ਰਹਿਤ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਤਾਂ ਜੋ ਗੰਧਲੇ ਹੋ ਚੁੱਕੇ ਵਾਤਾਵਰਨ ਨੂੰ ਸੰਭਾਲ ਦੇ ਹੋਏ ਹੋਰ ਗੰਧਲਾ ਹੋਣ ਤੋਂ ਬਚਾ ਸਕੀਏ। ਉਨ੍ਹਾਂ ਨੇ ਬੰਦੀਛੋੜ ਦਿਵਸ ਅਤੇ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਤਿਉਹਾਰ ਸਾਡੇ ਮਨਾਂ ’ਚੋਂ ਅਗਿਆਨਤਾ ਅਤੇ ਨਿਰਾਸ਼ਾ ਰੂਪੀ ਹਨੇਰੇ ਨੂੰ ਦੂਰ ਕਰਕੇ ਗਿਆਨ, ਖੁਸ਼ਹਾਲੀ ਅਤੇ ਏਕਤਾ ਦਾ ਚਾਨਣ ਫੈਲਾਉਂਦੇ ਹਨ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਇਹ ਤਿਉਹਾਰ ਸਭਨਾਂ ਲਈ ਤੰਦਰੁਸਤੀ, ਖੁਸ਼ਹਾਲੀ ਅਤੇ ਬਰਕਤਾਂ ਲੈਕੇ ਆਵੇ।