08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬੱਬਰ ਕਰਮ ਸਿੰਘ ਸਕੂਲ ਦੌਲਤਪੁਰ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ

ਜਾਡਲਾ, 9 ਨਵੰਬਰ (ਹਰਕੰਵਲ ਸਿੰਘ ਕੌਲਗੜ੍ਹ)-ਬੱਬਰ ਕਰਮ ਸਿੰਘ ਸਕੂਲ ਦੌਲਤਪੁਰ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਖੁਸ਼ੀ ਸਾਂਝੀ ਕਰਦਿਆਂ ਆਪੋ-ਆਪਣੀਆਂ ਜਮਾਤਾਂ ਵਿੱਚ ਅਤੇ ਸਾਂਝੇ ਤੌਰ ’ਤੇ ਸੁੰਦਰ ਰੰਗੋਲੀਆਂ ਬਣਾਈਆਂ ਗਈਆਂ।

Ad Position 21
No active advertisement
ਬੱਬਰ ਕਰਮ ਸਿੰਘ ਮੈਮੋਰੀਅਲ ਸਕੂਲ ਦੌਲਤਪੁਰ ਵਿਖੇ ਦੀਵਾਲੀ ਮੌਕੇ ਵਿਦਿਆਰਥਣਾਂ ਵਲੋਂ ਬਣਾਈ ਗਈ ਸੁੰਦਰ ਰੰਗੋਲੀ ਨਾਲ ਸਮੂਹ ਸਟਾਫ਼ ਅਤੇ ਪ੍ਰਬੰਧਕ। ਤਸਵੀਰ : ਕੌਲਗੜ੍ਹ 10-11-2026
ਜਾਡਲਾ, 9 ਨਵੰਬਰ (ਹਰਕੰਵਲ ਸਿੰਘ ਕੌਲਗੜ੍ਹ)-ਬੱਬਰ ਕਰਮ ਸਿੰਘ ਸਕੂਲ ਦੌਲਤਪੁਰ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਖੁਸ਼ੀ ਸਾਂਝੀ ਕਰਦਿਆਂ ਆਪੋ-ਆਪਣੀਆਂ ਜਮਾਤਾਂ ਵਿੱਚ ਅਤੇ ਸਾਂਝੇ ਤੌਰ ’ਤੇ ਸੁੰਦਰ ਰੰਗੋਲੀਆਂ ਬਣਾਈਆਂ ਗਈਆਂ। ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਗਟਾਵਾ ਕਰਦਿਆਂ ਵੱਖ-ਵੱਖ ਰੰਗਾਂ ਨਾਲ ਮਨਮੋਹਕ ਡਿਜ਼ਾਈਨ ਤਿਆਰ ਕੀਤੇ। ਇਸ ਮੌਕੇ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਜਸਪਾਲ ਸਿੰਘ ਜਾਡਲੀ ਅਤੇ ਡਾਇਰੈਕਟਰ ਕਿਰਪਾਲ ਸਿੰਘ ਖਾਬੜਾ ਨੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਰੰਗੋਲੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਦੀਵਾਲੀ ਦਾ ਤਿਉਹਾਰ ਸੁਰੱਖਿਅਤ ਢੰਗ ਨਾਲ ਮਨਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਪਟਾਕਿਆਂ ਤੋਂ ਗੁਰੇਜ਼ ਕਰਦਿਆਂ ਪ੍ਰਦੂਸ਼ਣ ਰਹਿਤ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਇਸ ਮੌਕੇ ਟਰੱਸਟ ਦੇ ਮੀਤ ਪ੍ਰਧਾਨ ਤਰਨਜੀਤ ਸਿੰਘ ਥਾਂਦੀ, ਸੀਨੀਅਰ ਮੀਤ ਪ੍ਰਧਾਨ ਜੋਗਾ ਸਿੰਘ ਥਾਂਦੀ, ਸਕੂਲ ਦੀ ਪ੍ਰਿੰਸੀਪਲ ਰਾਜ ਰਾਣੀ, ਵਾਈਸ ਪ੍ਰਿੰਸੀਪਲ ਰਮਨ ਭਾਟੀਆ, ਸੁਖਬੀਰ ਸਿੰਘ ਅਟਾਲ ਮਜਾਰਾ, ਰਣਜੀਤ ਸਿੰਘ ਮਾਨ ਸਮੇਤ ਸਮੁੱਚਾ ਸਕੂਲ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਦਾ ਦੀਵਾਲੀ ਵਾਲਾ ਬੈਨਰ ਪਾੜਨ ’ਤੇ ਫੁੱਟਿਆ ਗੁੱਸਾ ਅਗਲੀ ਖ਼ਬਰ ਸਤੀ ਮਾਤਾ ਗੋਤ ਕਟਾਰੀਆਂ ਦਾ ਮੇਲਾ ਪਿੰਡ ਰੱਤੇਵਾਲ ਵਿਖੇ ਧੂਮਧਾਮ ਨਾਲ ਮਨਾਇਆ
Ad Position 24