2047 ਤੱਕ ਭਾਰਤ ਨੂੰ ਵਿਕਸਤ ਦੇਸ਼ ਬਣਾਉਣ ਦੇ ਮੋਦੀ ਦੇ ਸੁਪਨੇ ਨੂੰ ਸੱਚ ਕਰਨ ਲਈ ਸਾਥ ਦਿਆਂਗੇ - ਅਸ਼ੋਕ ਬਾਂਠ
ਕਾਠਗੜ੍ਹ, 9 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਿਟਾਇਰਡ ਆਈ. ਪੀ.
ਕਾਠਗੜ੍ਹ, 9 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਿਟਾਇਰਡ ਆਈ.ਪੀ.ਐਸ ਅਸ਼ੋਕ ਬਾਂਠ ਰੱਤੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲਕਸ਼ ਹੈ 2047 ਤੱਕ ਭਾਰਤ ਨੂੰ ਇੱਕ ਵਿਕਸਤ ਦੇਸ਼ ਬਣਾਉਣ ਦਾ ਅਤੇ ਅਸੀਂ ਸਾਰੇ ਇਸ ਸੁਪਨੇ ਨੂੰ ਸੱਚ ਕਰਨ ਵਿੱਚ ਮੋਦੀ ਦਾ ਸਾਥ ਦਿਆਂਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ ਹਰ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਭਾਰਤ ਦੁਨੀਆਂ ਵਿੱਚ ਆਪਣੀ ਵੱਖਰੀ ਪਛਾਣ ਬਣਾ ਚੁੱਕਾ ਹੈ ਅਤੇ ਵਿਕਸਤ ਭਾਰਤ ਦਾ ਸੁਪਨਾ ਹੁਣ ਦੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਡਬਲ ਇੰਜਣ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਬਹੁਤ ਜਲਦੀ ਨੰਬਰ ਇੱਕ ਸਟੇਟ ਬਣਾਉਣਾ ਹੈ।