ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਉਸਮਾਨਪੁਰ, 9 ਨਵੰਬਰ (ਸੰਦੀਪ ਮਝੂਰ)-ਉਸਮਾਨਪੁਰ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਉਸਮਾਨਪੁਰ ਦੇ ਬਾਜ਼ਾਰ ਵਿੱਚ ਦੀਵਾਲੀ ਅਤੇ ਪਟਾਕਿਆਂ ਦੀਆਂ ਦੁਕਾਨਾਂ ’ਤੇ ਭੀੜ ਦੇਖਣ ਨੂੰ ਮਿਲੀ।
ਉਸਮਾਨਪੁਰ, 9 ਨਵੰਬਰ (ਸੰਦੀਪ ਮਝੂਰ)-ਉਸਮਾਨਪੁਰ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਉਸਮਾਨਪੁਰ ਦੇ ਬਾਜ਼ਾਰ ਵਿੱਚ ਦੀਵਾਲੀ ਅਤੇ ਪਟਾਕਿਆਂ ਦੀਆਂ ਦੁਕਾਨਾਂ ’ਤੇ ਭੀੜ ਦੇਖਣ ਨੂੰ ਮਿਲੀ। ਇਸ ਤੋਂ ਇਲਾਵਾ ਚਾਈਨੀਜ਼ ਲੜੀਆਂ ਦੀ ਵੀ ਕਾਫੀ ਵਿਕਰੀ ਹੋਈ । ਇਸ ਮੌਕੇ ਬੱਚਿਆਂ ਵਲੋਂ ਵੱਖ-ਵੱਖ ਪ੍ਰਕਾਰ ਦੇ ਪਟਾਕਿਆਂ ਦੀ ਖਰੀਦਦਾਰੀ ਵੀ ਕੀਤੀ ਗਈ। ਇਸ ਵਾਰ ਪਟਾਕੇ ਚਲਾਉਣ ਦੇ ਰੁਝਾਨ ਵਿੱਚ ਕਮੀ ਦੇਖਣ ਨੂੰ ਮਿਲੀ। ਇਸ ਮੌਕੇ ਉਸਮਾਨਪੁਰ ਸਮੇਤ ਆਸ-ਪਾਸ ਦੇ ਪਿੰਡਾਂ ਵਿਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਦੀ ਕੋਈ ਖ਼ਬਰ ਨਹੀ ਹੈ।