08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਲਈ 11000 ਰੁਪਏ ਦੀ ਰਾਸ਼ੀ ਭੇਟ

ਮੁਕੰਦਪੁਰ, 9 ਨਵੰਬਰ (ਅਮਰੀਕ ਸਿੰਘ ਢਿਡਸਾ)-ਲਾਇਨਜ਼ ਕਲੱਬ ਮੁਕੰਦਪੁਰ ਦੇ ਪ੍ਰਧਾਨ ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਜੋ ਕਿ ਬੰਗਾ ਬਲਾਕ ਦੇ ਪਿੰਡ ਢਾਹਾਂ ਕਲੇਰਾਂ ਵਿਖੇ ਕਰਵਾਈਆਂ ਗਈਆਂ ਲਈ 11 ਹਜ਼ਾਰ ਰੁਪਏ ਦੀ ਰਾਸ਼ੀ ਜ਼ਿਲ੍ਹਾ ਖੇਡ ਕਮੇਟੀ ਨੂੰ ਭੇਟ ਕੀਤੀ ਗਈ। ਇਸ ਮੌਕੇ ਕਲੱਬ ਪ੍ਰਧਾਨ ਰਾਜ ਕੁਮਾਰ ਅਤੇ ਕਲੱਬ ਦੇ ਜੁਆਇੰਟ ਸਕੱਤਰ ਧਰਿੰਦਰ ਬੱਧਣ ਨੇ ਦੱਸਿਆ ਕਿ ਸਰਕਾਰ ਵਲੋਂ ਪ੍ਰਾਇਮਰੀ ਸਕੂਲ ਖੇਡਾਂ ਲਈ ਬਹੁਤ ਘੱਟ ਫੰਡ ਜਾਰੀ ਕੀਤਾ ਜਾਂਦਾ ਹੈ ਪਰ ਖਰਚ ਕਈ ਗੁਣਾਂ ਵੱਧ ਆਉਂਦਾ ਹੈ।

Ad Position 21
No active advertisement
ਅਜੀਤ ਡੈਸਕ 10-11-2026
ਮੁਕੰਦਪੁਰ, 9 ਨਵੰਬਰ (ਅਮਰੀਕ ਸਿੰਘ ਢਿਡਸਾ)-ਲਾਇਨਜ਼ ਕਲੱਬ ਮੁਕੰਦਪੁਰ ਦੇ ਪ੍ਰਧਾਨ ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਜੋ ਕਿ ਬੰਗਾ ਬਲਾਕ ਦੇ ਪਿੰਡ ਢਾਹਾਂ ਕਲੇਰਾਂ ਵਿਖੇ ਕਰਵਾਈਆਂ ਗਈਆਂ ਲਈ 11 ਹਜ਼ਾਰ ਰੁਪਏ ਦੀ ਰਾਸ਼ੀ ਜ਼ਿਲ੍ਹਾ ਖੇਡ ਕਮੇਟੀ ਨੂੰ ਭੇਟ ਕੀਤੀ ਗਈ। ਇਸ ਮੌਕੇ ਕਲੱਬ ਪ੍ਰਧਾਨ ਰਾਜ ਕੁਮਾਰ ਅਤੇ ਕਲੱਬ ਦੇ ਜੁਆਇੰਟ ਸਕੱਤਰ ਧਰਿੰਦਰ ਬੱਧਣ ਨੇ ਦੱਸਿਆ ਕਿ ਸਰਕਾਰ ਵਲੋਂ ਪ੍ਰਾਇਮਰੀ ਸਕੂਲ ਖੇਡਾਂ ਲਈ ਬਹੁਤ ਘੱਟ ਫੰਡ ਜਾਰੀ ਕੀਤਾ ਜਾਂਦਾ ਹੈ ਪਰ ਖਰਚ ਕਈ ਗੁਣਾਂ ਵੱਧ ਆਉਂਦਾ ਹੈ। ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਹਰੇਕ ਵਾਰ ਦੀ ਤਰ੍ਹਾਂ ਲਾਇਨਜ਼ ਕਲੱਬ ਮੁਕੰਦਪੁਰ ਵਿਦਿਆਰਥੀਆਂ ਲਈ ਆਪਣਾ ਯੋਗਦਾਨ ਪਾਉਂਦਾ ਆ ਰਿਹਾ ਹੈ ਆਉਣ ਵਾਲੇ ਸਮੇਂ ਵਿੱਚ ਵੀ ਇਸ ਲੜੀ ਨੂੰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਲਾਇਨਜ਼ ਕਲੱਬ ਦੇ ਸਕੱਤਰ ਅਮਰਜੀਤ ਖਟਕੜ, ਜੋਨ ਚੇਅਰਮੈਨ ਰਾਜੀਵ ਸ਼ਰਮਾ, ਕਲੱਬ ਦੇ ਖਜ਼ਾਨਚੀ ਗੁਰਮੁੱਖ ਸਿੰਘ, ਬਲਜੀਤ ਸਿੰਘ ਲੱਲ੍ਹ, ਕੁਲਦੀਪ ਬੰਗਾ ਸੀਨੀਅਰ ਮੀਤ ਪ੍ਰਧਾਨ, ਕਲੱਬ ਦੇ ਸੀਨੀਅਰ ਮੀਤ ਪ੍ਰਧਾਨ 2 ਬਲਜਿੰਦਰ ਬਿੱਲਾ,ਲਾਇਨ ਗੁਰਪਾਲ ਸਿੰਘ ਪੀ.ਆਰ.ਓ, ਜਸਵੀਰ ਸਿੰਘ, ਪਰਮਜੀਤ ਸਿੰਘ, ਮਦਨ ਲਾਲ, ਹਰਦੇਵ ਰਾਮ, ਕਮਲਜੀਤ ਮਹਿਮੀ, ਅਮਨ ਆਨੰਦ, ਇੰਦਰਜੀਤ ਕੁਮਾਰ, ਪ੍ਰਿੰਸੀਪਲ ਮਨਜੀਤ ਸਿੰਘ, ਸੁੱਖਵਿੰਦਰ ਸਿੰਘ ਸੰਗਰ, ਅਰਜਨ ਦੇਵ, ਮੋਹਣ ਬੀਕਾ, ਤਰੁਣ ਕਟਾਰੀਆ, ਸੂਰਜ ਕੁਮਾਰ, ਹਰਚਰਨਜੀਤ ਸਿੰਘ, ਹਰਵਿੰਦਰ ਮੰਡੇਰ, ਕਸ਼ਮੀਰ ਸਿੰਘ, ਮੰਗਲ ਦੇਵੀ ਅਤੇ ਵਰਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਾਚੌਰ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲੇ ਭਾਜਪਾ ਆਗੂ ਸੰਦੀਪ ਭਾਟੀਆ ਸੋਨੂੰ ਅਗਲੀ ਖ਼ਬਰ ਵਧੀਆ ਕਾਰਗੁਜ਼ਾਰੀ ਲਈ ਐਸ.ਐਚ.ਓ ਇੰਸਪੈਕਟਰ ਕਮਲ ਤਨੇਜਾ ਨੇ ਏ.ਐਸ.ਆਈ ਰਾਮ ਸ਼ਾਹ ਨੂੰ ਕੀਤਾ ਸਨਮਾਨਿਤ
Ad Position 24