10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਚਾਰ ਸਾਲ ਦੀਆਂ 2 ਬੱਚੀਆਂ ਦਾ ਕੌਰਨੀਅਲ ਟਰਾਂਸਪਲਾਂਟੇਸ਼ਨ ਕਰਵਾਇਆ

ਪੱਲੀ ਝਿੱਕੀ, 10 ਨਵੰਬਰ (ਕੁਲਦੀਪ ਸਿੰਘ ਪਾਬਲਾ)-ਰੋਟਰੀ ਆਈ ਬੈਂਕ ਐਂਡ ਕੌਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਦੇ ਯਤਨਾਂ ਸਦਕਾ ਦੋ ਨੇਤਰਹੀਣ ਬੱਚੀਆਂ ਸਫ਼ਰਾ (ਉਮਰ ਚਾਰ ਸਾਲਪਿੰਡ ਡਘਾਮ) ਅਤੇ ਰਾਜਵੰਤੀ (ਉਮਰ ਚਾਰ ਸਾਲ ਪਿੰਡ ਬਾਗਵਾਈਂ) ਦਾ ਸਫ਼ਲ ਕੌਰਨੀਅਲ ਟਰਾਂਸਪਲਾਂਟੇਸ਼ਨ ਕੀਤਾ ਗਿਆ। ਇਸ ਮੌਕੇ ਕਮੇਟੀ ਮੈਂਬਰ ਸਮਾਜ ਸੇਵੀ ਦਲਜੀਤ ਸਿੰਘ ਬੈਂਸ ਖੁਰਦਾ, ਚੇਅਰਮੈਨ ਬਾਡੀ ਡੋਨੇਸ਼ਨ ਕਮੇਟੀ ਡਾ.

Ad Position 21
No active advertisement
ਅਜੀਤ ਡੈਸਕ 11-11-2026
ਪੱਲੀ ਝਿੱਕੀ, 10 ਨਵੰਬਰ (ਕੁਲਦੀਪ ਸਿੰਘ ਪਾਬਲਾ)-ਰੋਟਰੀ ਆਈ ਬੈਂਕ ਐਂਡ ਕੌਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਦੇ ਯਤਨਾਂ ਸਦਕਾ ਦੋ ਨੇਤਰਹੀਣ ਬੱਚੀਆਂ ਸਫ਼ਰਾ (ਉਮਰ ਚਾਰ ਸਾਲਪਿੰਡ ਡਘਾਮ) ਅਤੇ ਰਾਜਵੰਤੀ (ਉਮਰ ਚਾਰ ਸਾਲ ਪਿੰਡ ਬਾਗਵਾਈਂ) ਦਾ ਸਫ਼ਲ ਕੌਰਨੀਅਲ ਟਰਾਂਸਪਲਾਂਟੇਸ਼ਨ ਕੀਤਾ ਗਿਆ। ਇਸ ਮੌਕੇ ਕਮੇਟੀ ਮੈਂਬਰ ਸਮਾਜ ਸੇਵੀ ਦਲਜੀਤ ਸਿੰਘ ਬੈਂਸ ਖੁਰਦਾ, ਚੇਅਰਮੈਨ ਬਾਡੀ ਡੋਨੇਸ਼ਨ ਕਮੇਟੀ ਡਾ. ਤਰਸੇਮ ਸਿੰਘ, ਪ੍ਰਧਾਨ ਤਹਿਸੀਲ ਗੜ੍ਹਸ਼ੰਕਰ ਡਾ. ਲਖਵਿੰਦਰ ਕੁਮਾਰ, ਅਤੇ ਪਰਿਵਾਰਕ ਮੈਂਬਰ ਅਤੇ ਹੋਰ ਹਾਜ਼ਰ ਸਨ । ਇਸ ਮੌਕੇ ਦਲਜੀਤ ਸਿੰਘ ਬੈਂਸ ਨੇ ਕਿਹਾ ਕਿ ਕਿਸੇ ਬੱਚੇ ਨੂੰ ਦੁਬਾਰਾ ਇਸ ਖੂਬਸੂਰਤ ਦੁਨੀਆ ਨੂੰ ਦੇਖਣ ਦਾ ਮੌਕਾ ਦੇਣ ਨਾਲ ਉਸ ਦੇ ਨਾਲ-ਨਾਲ ਪੂਰੇ ਪਰਿਵਾਰ ਦੇ ਜੀਵਨ ਵਿੱਚ ਖੁਸ਼ੀਆਂ ਅਤੇ ਨਵੀਂ ਉਮੀਦ ਆਉਂਦੀ ਹੈ। ਸਮਾਜ ’ਚੋਂ ਅੰਨ੍ਹੇਪਣ ਨੂੰ ਖਤਮ ਕਰਨ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਨ ਵਿੱਚ ਅਜਿਹੀਆਂ ਸਮਾਜਿਕ ਸੰਸਥਾਵਾਂ ਅਤੇ ਦਾਨੀ ਸੱਜਣਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਚੇਅਰਮੈਨ ਬਾਡੀ ਡੋਨੇਸ਼ਨ ਕਮੇਟੀ ਡਾ. ਤਰਸੇਮ ਸਿੰਘ, ਪ੍ਰਧਾਨ ਤਹਿਸੀਲ ਗੜ੍ਹਸ਼ੰਕਰ, ਡਾ. ਲਖਵਿੰਦਰ ਕੁਮਾਰ, ਸਮਾਜ ਸੇਵੀ ਦਲਜੀਤ ਸਿੰਘ ਬੈਂਸ ਖ਼ੁਰਦਾ ਅਤੇ ਬੱਚੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗੁਣਾਚੌਰ ਦੀਵਾਲੀ ਮੇਲੇ ’ ਤੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਕ੍ਰਿਕਟਰ ਸੂਰਿਆ ਕੁਮਾਰ ਯਾਦਵ ਤੇ ਉਨ੍ਹਾਂ ਦੇ...
Ad Position 24