10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਭਗਵਾਨ ਵਿਸ਼ਵਕਰਮਾ ਦਾ ਸਾਲਾਨਾ ਉਤਸਵ ਅਤੇ 22 ਵਾਂ ਕਬੱਡੀ ਖੇਡ ਮੇਲਾ ਧਾਰਮਿਕ ਸਮਾਗਮ ਦੌਰਾਨ ਭਗਵਾਨ ਵਿਸ਼ਵਕਰਮਾ ਦਾ ਕੀਤਾ ਗੁਣਗਾਨ

ਰਾਹੋਂ, 10 ਨਵੰਬਰ (ਉਂਕਾਰ ਸਿੰਘ ਰਾਠੋਰ)-ਵਿਸ਼ਵਕਰਮਾ ਸਭਾ ਪ੍ਰਬੰਧਕ ਕਮੇਟੀ ਰਾਹੋਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਿਸ਼ਵਕਰਮਾ ਦੀ ਪਵਿੱਤਰ ਯਾਦ ਨੂੰ ਸਮਰਪਿਤ 49ਵਾਂ ਸਾਲਾਨਾ ਮਹਾਨ ਉਤਸਵ ਅਤੇ 22ਵਾਂ ਕਬੱਡੀ ਖੇਡ ਮੇਲਾ ਵਿਸ਼ਵਕਰਮਾ ਮੰਦਰ, ਮਾਛੀਵਾੜਾ ਰੋਡ ਰਾਹੋਂ ਵਿਖੇ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ, ਸ਼ਹਿਰ ਵਾਸੀਆਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਕੇ ਭਗਵਾਨ ਵਿਸ਼ਵਕਰਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 11-11-2026
ਰਾਹੋਂ, 10 ਨਵੰਬਰ (ਉਂਕਾਰ ਸਿੰਘ ਰਾਠੋਰ)-ਵਿਸ਼ਵਕਰਮਾ ਸਭਾ ਪ੍ਰਬੰਧਕ ਕਮੇਟੀ ਰਾਹੋਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਿਸ਼ਵਕਰਮਾ ਦੀ ਪਵਿੱਤਰ ਯਾਦ ਨੂੰ ਸਮਰਪਿਤ 49ਵਾਂ ਸਾਲਾਨਾ ਮਹਾਨ ਉਤਸਵ ਅਤੇ 22ਵਾਂ ਕਬੱਡੀ ਖੇਡ ਮੇਲਾ ਵਿਸ਼ਵਕਰਮਾ ਮੰਦਰ, ਮਾਛੀਵਾੜਾ ਰੋਡ ਰਾਹੋਂ ਵਿਖੇ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ, ਸ਼ਹਿਰ ਵਾਸੀਆਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਕੇ ਭਗਵਾਨ ਵਿਸ਼ਵਕਰਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੀ ਸ਼ੁਰੂਆਤ ਸਵੇਰੇ 6 ਵਜੇ ਤੋਂ 8 ਵਜੇ ਤੱਕ ਹਵਨ ਨਾਲ ਹੋਈ, ਜਿਸ ਉਪਰੰਤ ਸਵੇਰੇ 9 ਵਜੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਪ੍ਰਸਿੱਧ ਕਲਾਕਾਰ ਬਲਵਿੰਦਰ ਮੱਤੇਵਾੜੀਆ ਐਂਡ ਪਾਰਟੀ ਵਲੋਂ ਭਗਵਾਨ ਵਿਸ਼ਵਕਰਮਾ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਡਾ. ਨਛੱਤਰ ਪਾਲ, ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਪ੍ਰਭਜੋਤ ਸਿੰਘ ਰਾਹੋਂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹੇਮੰਤ ਰਣਦੇਵ ਬੌਬੀ, ਨਗਰ ਕੌਂਸਲ ਪ੍ਰਧਾਨ ਰਸ਼ਮੀ ਰਣਦੇਵ, ਆਪ ਦੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ, ਸਾਬਕਾ ਵਿਧਾਇਕ ਅੰਗਦ ਸਿੰਘ ਨਵਾਂਸ਼ਹਿਰ, ਸਾਬਕਾ ਨਗਰ ਕੌਂਸਲ ਪ੍ਰਧਾਨ ਮੋਹਨ ਲਾਲ ਜਾਂਗੜਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਕੇ ਪ੍ਰਬੰਧਕ ਕਮੇਟੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਬੰਧਕਾਂ ਵਲੋਂ ਵਿਸ਼ਾਲ ਭੰਡਾਰੇ ਦਾ ਵੀ ਪ੍ਰਬੰਧ ਕੀਤਾ ਗਿਆ, ਜਿਸ ਵਿੱਚ ਸੰਗਤਾਂ ਨੇ ਲੰਗਰ ਛਕਿਆ। ਮੇਲੇ ਦੌਰਾਨ ਕਰਵਾਇਆ ਗਿਆ 22ਵਾਂ ਕਬੱਡੀ ਖੇਡ ਟੂਰਨਾਮੈਂਟ ਵੀ ਖਿੱਚ ਦਾ ਵਿਸ਼ੇਸ਼ ਕੇਂਦਰ ਰਿਹਾ। ਟੂਰਨਾਮੈਂਟ ਵਿੱਚ ਪਹਿਲੇ ਸਥਾਨ ’ਤੇ ਰਹਿਣ ਵਾਲੀ ਨਵਾਂਸ਼ਹਿਰ ਦੀ ਟੀਮ ਨੂੰ 81 ਹਜ਼ਾਰ ਰੁਪਏ ਅਤੇ ਦੂਜੇ ਸਥਾਨ ’ਤੇ ਰਹਿਣ ਵਾਲੀ ਫ਼ਤਹਿਗੜ੍ਹ ਸਾਹਿਬ ਟੀਮ ਨੂੰ 61 ਹਜ਼ਾਰ ਰੁਪਏ ਇਨਾਮ ਸਵਰਗੀ ਗੁਰਬਖਸ਼ ਸਿੰਘ ਢਿੱਲੋਂ ਦੀ ਯਾਦ ’ਚ ਤੀਰਥ ਸਿੰਘ ਢਿੱਲੋਂ ਵਲੋਂ ਦਿੱਤੇ ਗਏ। ਇਸ ਮੌਕੇ ਕਬੱਡੀ ਖਿਡਾਰੀਆਂ, ਟੀਮਾਂ ਨੂੰ ਟਰਾਫੀਆਂ ਅਤੇ ਨਕਦ ਇਨਾਮ ਦੇ ਕੇ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਅਤੇ ਬਰਜਿੰਦਰ ਸਿੰਘ ਹੁਸੈਨਪੁਰ ਵਲੋਂ 2 ਲੱਖ ਦਾ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਨਿਸ਼ਾਨਬੀਰ ਸਿੰਘ, ਸ਼੍ਰੋਮਣੀ ਅਕਾਲੀ ਦੇ ਸਪੋਕਸਪਰਸਨ ਡਾ. ਗੁਰਪ੍ਰੀਤ ਕੌਰ ਥਿਆੜਾ, ਬੀ. ਜੇ. ਪੀ ਆਗੂ ਕਮਲਜੀਤ ਸਿੰਘ ਰਾਣਾ, ਚੇਅਰਮੈਨ ਅਜੀਤ ਸਿੰਘ ਸਿਆਣ, ਸਪੋਰਟਸ ਕਲੱਬ ਦੇ ਚੇਅਰਮੈਨ ਡਾ. ਗੁਰਨਾਮ ਸਿੰਘ ਸੈਣੀ, ਅਵਤਾਰ ਸਿੰਘ ਪਾਹਵਾ, ਸਰਬਜੀਤ ਸਿੰਘ ਕਾਲਾ, ਜਥੇਦਾਰ ਬਹਾਦੁਰ ਸਿੰਘ ਭਾਰਟਾ, ਐਸ. ਐਚ. ਓ ਹੈਰੀ ਬੋਪਾਰਾਏ, ਏ. ਐਸ. ਆਈ ਸਤਨਾਮ ਸਿੰਘ ਰੰਧਾਵਾ, ਸੁਖਦੇਵ ਸਿੰਘ ਮਾਨ, ਮਲਕੀਤ ਸਿੰਘ ਕਾਹਲੋਂ, ਕੌਂਸਲਰ ਦਵਿੰਦਰ ਜਾਂਗੜਾ, ਸੁਖਦੇਵ ਜਾਂਗੜਾ, ਕੌਂਸਲਰ ਮਨਜੀਤ ਲਾਲ ਚੁੰਬਰ, ਸਾਬਕਾ ਕੌਂਸਲਰ ਕਰਨੈਲ ਸਿੰਘ, ਸਵਰਨ ਸਿੰਘ, ਕਮਲ ਜਾਂਗੜਾ, ਸਤਪਾਲ ਭੋਗਲ, ਸਾਬਕਾ ਕੌਂਸਲਰ ਬਲਦੇਵ ਸਿੰਘ ਭਾਗੀ, ਮਨਜੀਤ ਸਿੰਘ ਮੰਗੀ, ਯਸ਼ਪਾਲ ਜਾਂਗੜਾ, ਬਲਵਿੰਦਰ ਸਿੰਘ ਰਾਠੋਰ, ਕੇਵਲ ਸਿੰਘ ਮਾਹਲ, ਅਵਤਾਰ ਸਿੰਘ, ਅਮਰਜੀਤ ਸਿੰਘ ਸੂੰਢ, ਮਾਸਟਰ ਕਰਨੈਲ ਸਿੰਘ, ਤਰਸੇਮ ਚੁੰਬਰ, ਵਿਕਾਸ ਸਹੋਤਾ, ਅਜੇ ਜਾਂਗੜਾ, ਪੰਡਿਤ ਆਲੋਕ ਪਾਂਡੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੂਹੜ ਸਿੰਘ ਨਮਿਤ ਪਾਠ ਦੇ ਭੋਗ ਅੱਜ ਅਗਲੀ ਖ਼ਬਰ ਪਿੰਡ ਗੁਣਾਚੌਰ ਦੀਵਾਲੀ ਮੇਲੇ ’ ਤੇ ਧਾਰਮਿਕ ਸਮਾਗਮ ਕਰਵਾਇਆ
Ad Position 24