11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸੂਬਾ ਪੱਧਰੀ ਧਰਨੇ ’ ਚ ਸ਼ਾਮਿਲ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਦੇ ਮੁਲਾਜ਼ਮ ਲੈਂਡ ਮਾਰਗੇਜ ਬੈਂਕ ਕਰਮਚਾਰੀ ਯੂਨੀਅਨ ਦਾ ਧਰਨਾ 21ਵੇਂ ਦਿਨ ’ਚ ਦਾਖਿਲ

ਬਲਾਚੌਰ, 10 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਰਜਿਸਟ੍ਰਾਰ ਸਹਿਕਾਰੀ ਸਭਾਵਾਂ ਪੰਜਾਬ ਦੇ ਦਫਤਰ ਅੱਗੇ ਲੈਂਡ ਮਾਰਗੇਜ ਬੈਂਕ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ’ਤੇ ਚੱਲ ਰਿਹਾ ਧਰਨਾ ਜਿੱਥੇ 21ਵੇਂ ਦਿਨ ਵਿੱਚ ਦਾਖਲ ਹੋ ਗਿਆ, ਉਥੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਦੇ ਸਮੂਹ ਬੈਂਕ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਅਤੇ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਾਉਣ ਲਈ ਸੂਬਾ ਪੱਧਰੀ ਧਰਨੇ ’ਚ ਸ਼ਾਮਿਲ ਹੋਏ। ਪੀ.

Ad Position 21
No active advertisement
ਅਜੀਤ ਡੈਸਕ 11-11-2026
ਬਲਾਚੌਰ, 10 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਰਜਿਸਟ੍ਰਾਰ ਸਹਿਕਾਰੀ ਸਭਾਵਾਂ ਪੰਜਾਬ ਦੇ ਦਫਤਰ ਅੱਗੇ ਲੈਂਡ ਮਾਰਗੇਜ ਬੈਂਕ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ’ਤੇ ਚੱਲ ਰਿਹਾ ਧਰਨਾ ਜਿੱਥੇ 21ਵੇਂ ਦਿਨ ਵਿੱਚ ਦਾਖਲ ਹੋ ਗਿਆ, ਉਥੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਦੇ ਸਮੂਹ ਬੈਂਕ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਅਤੇ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਾਉਣ ਲਈ ਸੂਬਾ ਪੱਧਰੀ ਧਰਨੇ ’ਚ ਸ਼ਾਮਿਲ ਹੋਏ। ਪੀ.ਏ.ਡੀ.ਬੀ ਬਲਾਚੌਰ ਦੇ ਮੇਨੇਜਰ ਹਰਮੇਸ਼ ਲਾਲ ਜਿਹੜੇ ਇਸ ਧਰਨੇ ਵਿੱਚ ਸ਼ਾਮਿਲ ਹੋ ਕੇ ਵਾਪਿਸ ਆਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਧਰਨੇ ਦੀ ਅਗਵਾਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਕਮਲਪ੍ਰੀਤ ਸਿੰਘ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਜੋਗਿੰਦਰਪਾਲ ਨੇ ਕੀਤੀ। ਧਰਨੇ ਵਿੱਚ ਸ਼ਾਮਿਲ ਹੋਏ ਮੁਲਾਜ਼ਮਾਂ ਨੇ ਰਜਿਸਟਰਾਰ ਸਹਿਕਾਰੀ ਸਭਾਵਾਂ ਚੰਡੀਗੜ੍ਹ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਲੰਮੇ ਸਮੇਂ ਤੋਂ ਲੱਟਕਦੀਆਂ ਆ ਰਹੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ। ਇਸ ਮੌਕੇ ਦੋਵਾਂ ਜ਼ਿਲ੍ਹਾ ਪ੍ਰਧਾਨਾਂ ਅਤੇ ਪੀ.ਏ.ਡੀ.ਬੀ ਬਲਾਚੌਰ ਦੇ ਮੈਨੇਜਰ ਹਰਮੇਸ਼ ਕੁਮਾਰ ਜਿਨ੍ਹਾਂ ਕੋਲ ਬੰਗਾਂ ਦਾ ਵੀ ਚਾਰਜ ਹੈ ਅਤੇ ਮੰਗਤ ਰਾਮ ਮੈਨੇਜਰ ਨਵਾਂਸ਼ਹਿਰ ਨੇ ਦੱਸਿਆ ਕਿ ਬੋਰਡ ਆਫ ਡਾਇਰੈਕਟਰ ਵਲੋਂ ਸਾਲ 2023 ਵਿੱਚ ਹੀ 6ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਸੰਬੰਧੀ ਮਨਜੂਰੀ ਦਿੱਤੀ ਜਾ ਚੁੱਕੀ ਹੈ, ਇਸ ਦੇ ਬਾਵਜੂਦ ਮੁਲਾਜ਼ਮਾਂ ਨੂੰ ਬਣਦੇ ਲਾਭ ਨਹੀਂ ਮਿਲ ਰਹੇ, ਇਸ ਦੇ ਨਾਲ ਹੀ ਮੁਲਾਜ਼ਮ ਯੂਨੀਅਨ ਪੇ-ਕਮਿਸ਼ਨ ਸੰਬਧੀ ਕੋਰਟ ਕੇਸ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚੋਂ ਜਿੱਤ ਚੁੱਕੀ ਹੈ। ਇਸ ਮੌਕੇ ਨਰੇਸ਼ ਕੁਮਾਰ ਫੀਲਡ ਅਫਸਰ ਬਲਾਚੌਰ, ਰਣਜੀਤ ਸਿੰਘ, ਮਨੋਜ ਠਾਕੁਰ, ਕੁਲਦੀਪ ਸਿੰਘ, ਮਨਦੀਪ ਕੁਮਾਰ, ਕੁਲਜੀਤ ਸਿੰਘ, ਸ਼ਿਵ ਏਕਮ, ਮਨੋਜ ਕੁਮਾਰ, ਤਲਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ। ਦੂਜੇ ਪਾਸੇ ਪੀ.ਏ.ਡੀ.ਬੀ ਬੈਂਕ ਦੇ ਮੁਲਾਜਮ ਧਰਨੇ ‘ਤੇ ਗਏ ਹੋਣ ਕਾਰਨ ਪੀ.ਏ.ਡੀ.ਬੀ ਬਲਾਚੌਰ ਬੰਦ ਰਿਹਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਣੇਵਾਲ ਰਤਨਪੁਰ ਵਿਖੇ ਸਾਲਾਨਾ ਸਮਾਗਮ ਕਰਵਾਇਆ ਗੁਰੂਆਂ ਦੀ ਕ੍ਰਿਪਾ ਨਾਲ ਇਨਸਾਨ ਨੂੰ ਮਾਨਸਿਕ ਸ਼ਾਂਤੀ ਅਤੇ ਸੁੱਖਾਂ... ਅਗਲੀ ਖ਼ਬਰ ਜੇ . ਐਸ . ਐਫ . ਐਚ . ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ’ ਚ ਦੀਵਾਲੀ ਸਮਾਗਮ
Ad Position 24