10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਰੈਲ ਮਾਜਰਾ ਦੀ ਧੀ ਦਿਲਜੋਤ ਕੌਰ ਨੇ ਜ਼ਿਲ੍ਹਾ ਪੱਧਰੀ ਸ਼ਾਟ ਪੁੱਟ ਮੁਕਾਬਲੇ ’ ਚ ਮਾਰੀ ਬਾਜ਼ੀ ਪਹਿਲਾ ਸਥਾਨ ਜਿੱਤ ਕੇ ਪਿੰਡ ਦਾ ਨਾਂਅ ਕੀਤਾ ਰੌਸ਼ਨ

ਕਾਠਗੜ੍ਹ, 10 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਰੈਲ ਮਾਜਰਾ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ ਕਿ ਪਿੰਡ ਦੀ ਹੋਣਹਾਰ ਵਿਦਿਆਰਥਣ ਦਿਲਜੋਤ ਕੌਰ ਨੇ ਜ਼ਿਲ੍ਹਾ ਪੱਧਰ ਦੇ ਸ਼ਾਟ ਪੁੱਟ ਯਾਨੀ ਗੋਲਾ ਸੁੱਟਣ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਸਕੂਲ, ਮਾਪਿਆਂ ਅਤੇ ਪੂਰੇ ਪਿੰਡ ਦਾ ਨਾਮ ਰੌਸ਼ਨ ਕਰ ਦਿੱਤਾ ਹੈ। ਇਸ ਜਿੱਤ ਨਾਲ ਪੂਰੇ ਪਿੰਡ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਹਰ ਪਾਸੇ ਧੀ ਦੀ ਪ੍ਰਾਪਤੀ ਦੀਆਂ ਚਰਚਾਵਾਂ ਹੋ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 11-11-2026
ਕਾਠਗੜ੍ਹ, 10 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਰੈਲ ਮਾਜਰਾ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ ਕਿ ਪਿੰਡ ਦੀ ਹੋਣਹਾਰ ਵਿਦਿਆਰਥਣ ਦਿਲਜੋਤ ਕੌਰ ਨੇ ਜ਼ਿਲ੍ਹਾ ਪੱਧਰ ਦੇ ਸ਼ਾਟ ਪੁੱਟ ਯਾਨੀ ਗੋਲਾ ਸੁੱਟਣ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਸਕੂਲ, ਮਾਪਿਆਂ ਅਤੇ ਪੂਰੇ ਪਿੰਡ ਦਾ ਨਾਮ ਰੌਸ਼ਨ ਕਰ ਦਿੱਤਾ ਹੈ। ਇਸ ਜਿੱਤ ਨਾਲ ਪੂਰੇ ਪਿੰਡ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਹਰ ਪਾਸੇ ਧੀ ਦੀ ਪ੍ਰਾਪਤੀ ਦੀਆਂ ਚਰਚਾਵਾਂ ਹੋ ਰਹੀਆਂ ਹਨ। ਇਹ ਪ੍ਰਾਪਤੀ ਦਿਲਜੋਤ ਕੌਰ ਦੀ ਲਗਨ, ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਉਸਦੇ ਮਿਹਨਤੀ ਮਾਪਿਆਂ ਦੀਆਂ ਕੋਸ਼ਿਸ਼ਾਂ ਦਾ ਨਤੀਜਾ ਹੈ। ਇਸ ਕਾਮਯਾਬੀ ਪਿੱਛੇ ਮਾਪਿਆਂ ਦਾ ਸਹਿਯੋਗ ਅਤੇ ਸਕੂਲ ਦੇ ਅਧਿਆਪਕਾਂ ਦੀ ਮਿਹਨਤ ਵੀ ਸ਼ਲਾਘਾਯੋਗ ਹੈ, ਜਿਨ੍ਹਾਂ ਨੇ ਧੀ ਨੂੰ ਹਰ ਕਦਮ ‘ਤੇ ਹੌਸਲਾ ਦਿੱਤਾ ਅਤੇ ਸਹੀ ਮਾਰਗਦਰਸ਼ਨ ਕੀਤਾ। ਪਿੰਡ ਦੀ ਧੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਬੱਚਿਆਂ ਨੂੰ ਮੌਕੇ, ਹੌਸਲਾ ਅਤੇ ਸਹੀ ਮਾਰਗਦਰਸ਼ਨ ਮਿਲੇ ਤਾਂ ਉਹ ਕਿਸੇ ਵੀ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਸਕਦੇ ਹਨ। ਦਿਲਜੋਤ ਕੌਰ ਦੀ ਇਸ ਜਿੱਤ ਨੇ ਹੋਰ ਬੱਚਿਆਂ ਖਾਸ ਕਰਕੇ ਧੀਆਂ ਲਈ ਵੀ ਇੱਕ ਮਿਸਾਲ ਕਾਇਮ ਕੀਤੀ ਹੈ ਕਿ ਮਿਹਨਤ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਇਸ ਮੌਕੇ ਤੇਜੀ ਮਾਂਗਟ ਪ੍ਰਧਾਨ ਦੋਆਬਾ ਜ਼ੋਨ ਪਾਰਟੀ ਮਿਸਲ ਸਤਲੁਜ ਨੇ ਦਿਲਜੋਤ ਕੌਰ, ਉਸਦੇ ਮਾਪਿਆਂ ਅਤੇ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਵਾਹਿਗੁਰੂ ਕਰੇ ਸਾਡੀ ਧੀ ਇਸੇ ਤਰ੍ਹਾਂ ਮਿਹਨਤ ਕਰਦੀ ਹੋਈ ਸੂਬਾ ਅਤੇ ਕੌਮੀ ਪੱਧਰ ‘ਤੇ ਵੀ ਪਿੰਡ ਅਤੇ ਪੰਜਾਬ ਦਾ ਨਾਮ ਚਮਕਾਵੇ। ਉਨ੍ਹਾਂ ਕਿਹਾ ਕਿ ਧੀਆਂ ਦੀਆਂ ਪ੍ਰਾਪਤੀਆਂ ਹੀ ਪਿੰਡ ਦੀ ਅਸਲ ਤਰੱਕੀ ਅਤੇ ਮਾਣ ਹਨ ਅਤੇ ਸਾਨੂੰ ਸਾਰਿਆਂ ਨੂੰ ਆਪਣੀਆਂ ਧੀਆਂ ‘ਤੇ ਮਾਣ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ ਮਿੱਲ ਮਾਲਕ ਤੇ ਸਰਕਾਰ ਜਲਦੀ ਜਾਰੀ ਕਰੇ - ਬਲਜਿੰਦਰ ਸਿੰਘ ਅਗਲੀ ਖ਼ਬਰ ਮਾਇਆ ਦਾ ਹੰਕਾਰ ਬੰਦੇ ਦੀ ਬੁੱਧੀ ਭ੍ਰਿਸ਼ਟ ਕਰ ਦਿੰਦਾ ਹੈ - ਡਾ . ਢਾਹਾਂ
Ad Position 24