ਅਮਰਦੀਪ ਸਕੂਲ ਵਿਖੇ ‘ ਸੇਵ ਅਵਰ ਸੋਲਜ਼ ’ ਸੰਸਥਾ ਵਲੋਂ ਸੈਮੀਨਾਰ
ਮੁਕੰਦਪੁਰ, 10 ਨਵੰਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ‘ਸੇਵ ਅਵਰ ਸੋਲਜ਼’ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਜੀਵਨ ਦੀ ਸਹੀ ਸੇਧ ਦੇਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਸੰਸਥਾ ਵਲੋਂ ਸਰਦਾਰ ਦਿਲਬਾਗ ਸਿੰਘ ਅਤੇ ਮੈਡਮ ਦਮਨਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਸਕੂਲ ਪਹੁੰਚੇ।
ਮੁਕੰਦਪੁਰ, 10 ਨਵੰਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ‘ਸੇਵ ਅਵਰ ਸੋਲਜ਼’ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਜੀਵਨ ਦੀ ਸਹੀ ਸੇਧ ਦੇਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਸੰਸਥਾ ਵਲੋਂ ਸਰਦਾਰ ਦਿਲਬਾਗ ਸਿੰਘ ਅਤੇ ਮੈਡਮ ਦਮਨਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਸਕੂਲ ਪਹੁੰਚੇ। ਸਕੂਲ ਪ੍ਰਿੰਸੀਪਲ ਪਰਮਜੀਤ ਕੌਰ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਖੂਬਸੂਰਤ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆਂ ਨੂੰ ਆਖਿਆ। ਸੈਮੀਨਾਰ ਦੌਰਾਨ ਸਰਦਾਰ ਦਿਲਬਾਗ ਸਿੰਘ ਨੇ ਗੁਰਬਾਣੀ ਦੇ ਸੰਦਰਭ ਵਿੱਚ ਸਰੀਰ, ਮਨ ਅਤੇ ਆਤਮਾ ਦੇ ਆਪਸੀ ਸਬੰਧਾਂ ਬਾਰੇ ਵਿਦਿਆਰਥੀਆਂ ਨਾਲ ਵਿਸਥਾਰਪੂਰਵਕ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਮਨੁੱਖੀ ਜੀਵਨ ਵਿੱਚ ਸਰੀਰ ਦੀ ਤੰਦਰੁਸਤੀ ਦੇ ਨਾਲ-ਨਾਲ ਮਨ ਦੀ ਸ਼ਾਂਤੀ ਅਤੇ ਆਤਮਾ ਦੀ ਪਵਿੱਤਰਤਾ ਵੀ ਬਹੁਤ ਮਹੱਤਵਪੂਰਨ ਹੈ। ਗੁਰਬਾਣੀ ਸਾਨੂੰ ਸੱਚਾ ਜੀਵਨ ਜਿਊਣ, ਚੰਗੇ ਵਿਚਾਰ ਅਪਣਾਉਣ, ਨਿਮਰਤਾ ਰੱਖਣ, ਦੂਜਿਆਂ ਦੀ ਮਦਦ ਕਰਨ ਅਤੇ ਆਪਣੇ ਅੰਦਰ ਝਾਤੀ ਮਾਰਨ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਝਾਇਆ ਕਿ ਚੰਗੀ ਸੋਚ, ਸੰਜਮ, ਸੇਵਾ ਭਾਵਨਾ ਅਤੇ ਅਧਿਆਤਮਿਕ ਜੀਵਨ ਰਾਹੀਂ ਮਨੁੱਖ ਆਪਣੇ ਜੀਵਨ ਨੂੰ ਸਫ਼ਲ ਅਤੇ ਸੁਖਮਈ ਬਣਾ ਸਕਦਾ ਹੈ। ਅੰਤ ਵਿੱਚ ਪ੍ਰਿੰਸੀਪਲ ਪਰਮਜੀਤ ਕੌਰ ਨੇ ਸਰਦਾਰ ਦਿਲਬਾਗ ਸਿੰਘ ਅਤੇ ਮੈਡਮ ਦਮਨਪ੍ਰੀਤ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।