ਮਾਹੀ ਪਰਿਵਾਰ ਨੇ ਲੋੜਵੰਦ ਪਰਿਵਾਰਾਂ ਨੂੰ ਆਟੇ ਦੀਆਂ ਥੈਲੀਆਂ ਵੰਡੀਆਂ
ਮਜਾਰੀ/ਸਾਹਿਬਾ, 11 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਸਮਾਜ ਸੇਵਾ ਦੇ ਖੇਤਰ ’ਚ ਆਪਣਾ ਯੋਗਦਾਨ ਪਾਉਂਦਿਆਂ ਕਸਬਾ ਮਜਾਰੀ ਦੇ ਸਮਾਜ ਸੇਵੀ ਮਾਹੀ ਪਰਿਵਾਰ ਦੇ ਸਾਬਕਾ ਸਰਪੰਚ ਅਤੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਅਵਤਾਰ ਸਿੰਘ ਮਾਹੀ ਅਤੇ ਉਨ੍ਹਾਂ ਦੇ ਭਰਾ ਜਗਤਾਰ ਸਿੰਘ ਮਾਹੀ ਵਲੋਂ ਕਸਬਾ ਮਜਾਰੀ ਵਿਖੇ ਰਹਿੰਦੇ 50 ਲੋੜਵੰਦ ਪਰਿਵਾਰਾਂ ਨੂੰ ਆਟੇ ਦੀਆਂ ਥੈਲੀਆਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਅਵਤਾਰ ਸਿੰਘ ਮਾਹੀ ਨੇ ਦੱਸਿਆ ਕਿ ਉਨ੍ਹਾਂ ਦੇ ਬੱਚਿਆਂ ਅਤੇ ਸਮੁੱਚੇ ਪਰਿਵਾਰ ਵਲੋਂ ਆਪਣੀ ਕਿਰਤ ਕਮਾਈ ’ਚੋਂ ਵਿਸ਼ੇਸ਼ ਹਿੱਸਾ ਸਮਾਜ ਸੇਵਾ ਦੇ ਕਾਰਜਾਂ ਲਈ ਰੱਖਿਆ ਜਾਂਦਾ ਹੈ।
ਮਜਾਰੀ/ਸਾਹਿਬਾ, 11 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਸਮਾਜ ਸੇਵਾ ਦੇ ਖੇਤਰ ’ਚ ਆਪਣਾ ਯੋਗਦਾਨ ਪਾਉਂਦਿਆਂ ਕਸਬਾ ਮਜਾਰੀ ਦੇ ਸਮਾਜ ਸੇਵੀ ਮਾਹੀ ਪਰਿਵਾਰ ਦੇ ਸਾਬਕਾ ਸਰਪੰਚ ਅਤੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਅਵਤਾਰ ਸਿੰਘ ਮਾਹੀ ਅਤੇ ਉਨ੍ਹਾਂ ਦੇ ਭਰਾ ਜਗਤਾਰ ਸਿੰਘ ਮਾਹੀ ਵਲੋਂ ਕਸਬਾ ਮਜਾਰੀ ਵਿਖੇ ਰਹਿੰਦੇ 50 ਲੋੜਵੰਦ ਪਰਿਵਾਰਾਂ ਨੂੰ ਆਟੇ ਦੀਆਂ ਥੈਲੀਆਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਅਵਤਾਰ ਸਿੰਘ ਮਾਹੀ ਨੇ ਦੱਸਿਆ ਕਿ ਉਨ੍ਹਾਂ ਦੇ ਬੱਚਿਆਂ ਅਤੇ ਸਮੁੱਚੇ ਪਰਿਵਾਰ ਵਲੋਂ ਆਪਣੀ ਕਿਰਤ ਕਮਾਈ ’ਚੋਂ ਵਿਸ਼ੇਸ਼ ਹਿੱਸਾ ਸਮਾਜ ਸੇਵਾ ਦੇ ਕਾਰਜਾਂ ਲਈ ਰੱਖਿਆ ਜਾਂਦਾ ਹੈ। ਇਸ ਰਾਸ਼ੀ ਨਾਲ ਸਮੇਂ-ਸਮੇਂ ‘ਤੇ ਲੋੜਵੰਦ ਪਰਿਵਾਰਾਂ ਨੂੰ ਖਾਣ-ਪੀਣ ਦੀਆਂ ਵਸਤਾਂ ਅਤੇ ਰੋਜ਼ਾਨਾ ਵਰਤੋਂ ਦਾ ਹੋਰ ਜ਼ਰੂਰੀ ਸਾਮਾਨ ਵੰਡਿਆ ਜਾਂਦਾ ਹੈ, ਤਾਂ ਜੋ ਆਰਥਿਕ ਤੰਗੀ ਨਾਲ ਜੂਝ ਰਹੇ ਪਰਿਵਾਰਾਂ ਦੀ ਕੁਝ ਮਦਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਆਪਣੀ ਕਮਾਈ ਵਿੱਚੋਂ ਸਮਰੱਥਾ ਅਨੁਸਾਰ ਲੋੜਵੰਦਾਂ ਦੀ ਸਹਾਇਤਾ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮਾਜ ਸੇਵਾ ਦਾ ਉਦੇਸ਼ ਕਿਸੇ ਕਿਸਮ ਦਾ ਦਿਖਾਵਾ ਕਰਨਾ ਨਹੀਂ, ਸਗੋਂ ਲੋੜਵੰਦਾਂ ਦੇ ਦੁੱਖ-ਦਰਦ ਨੂੰ ਸਮਝਦਿਆਂ ਉਨ੍ਹਾਂ ਦੇ ਜੀਵਨ ਵਿੱਚ ਕੁੱਝ ਰਾਹਤ ਲਿਆਉਣਾ ਹੈ। ਇਲਾਕਾ ਨਿਵਾਸੀਆਂ ਨੇ ਅਵਤਾਰ ਸਿੰਘ ਮਾਹੀ ਅਤੇ ਜਗਤਾਰ ਸਿੰਘ ਮਾਹੀ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਹੋਰਨਾਂ ਸਮਰੱਥ ਪਰਿਵਾਰਾਂ ਨੂੰ ਵੀ ਸਮਾਜ ਸੇਵਾ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਬਲਿਹਾਰ ਸਿੰਘ ਮਾਹੀ ਤੇ ਪਰਮਜੀਤ ਸਿੰਘ ਸੋਢੀ ਵੀ ਹਾਜ਼ਰ ਸਨ।