ਆਂਗਣਵਾੜੀ ਕੇਂਦਰ ਮਹੰਤ ਗੁਰਬਚਨ ਦਾਸ ਵਿਖੇ ਮਨਾਏ ਜਾ ਰਹੇ ਮਮਤਾ ਦਿਵਸ ਦਾ ਨਿਰੀਖਣ ਕਰਨ ਸਮੇਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ।
ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਬਣਾਇਆ ਜਾਵੇ ਯਕੀਨੀ -ਡਾ. ਹਰਪਿੰਦਰ ਸਿੰਘ
ਨਵਾਂਸ਼ਹਿਰ, 11 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਸਿਹਤ ਸੇਵਾਵਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਵਲੋਂ ਆਂਗਣਵਾੜੀ ਕੇਂਦਰ ਮਹੰਤ ਗੁਰਬਚਨ ਦਾਸ ਵਿਖੇ ਮਨਾਏ ਜਾ ਰਹੇ ਮਮਤਾ ਦਿਵਸ ਦਾ ਨਿਰੀਖਣ ਕੀਤਾ ਗਿਆ।
ਨਵਾਂਸ਼ਹਿਰ, 11 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਸਿਹਤ ਸੇਵਾਵਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਵਲੋਂ ਆਂਗਣਵਾੜੀ ਕੇਂਦਰ ਮਹੰਤ ਗੁਰਬਚਨ ਦਾਸ ਵਿਖੇ ਮਨਾਏ ਜਾ ਰਹੇ ਮਮਤਾ ਦਿਵਸ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਨੇ ਕਿਹਾ ਕਿ ਮਮਤਾ ਦਿਵਸ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦਾ ਮਹੱਤਵਪੂਰਨ ਮੰਚ ਹੈ। ਉਨ੍ਹਾਂ ਕਿਹਾ ਕਿ ਸਾਰੇ ਯੋਗ ਬੱਚਿਆਂ ਦਾ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਸੰਪੂਰਨ ਟੀਕਾਕਰਨ ਯਕੀਨੀ ਬਣਾਇਆ ਜਾਵੇ ਅਤੇ ਗਰਭਵਤੀ ਔਰਤਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਤੇ ਸਿਹਤ ਸਿੱਖਿਆ ਮੁਹੱਈਆ ਕਰਵਾਈ ਜਾਵੇ। ਨਿਰੀਖਣ ਦੌਰਾਨ ਉਨ੍ਹਾਂ ਵੱਲੋਂ ਟੀਕਾਕਰਨ ਸੇਵਾਵਾਂ, ਲਾਭਪਾਤਰੀਆਂ ਦੇ ਰਿਕਾਰਡ ਅਤੇ ਸਿਹਤ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਸਮੇਂ ਸਿਰ ਟੀਕਾਕਰਨ ਯਕੀਨੀ ਬਣਾਇਆ ਜਾਵੇ। ਡਾ. ਹਰਪਿੰਦਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦਾ ਉਦੇਸ਼ ਹਰ ਯੋਗ ਲਾਭਪਾਤਰੀ ਤੱਕ ਸਿਹਤ ਸੇਵਾਵਾਂ ਪਹੁੰਚਾਉਣਾ ਅਤੇ ਮਾਂ ਤੇ ਬੱਚੇ ਦੀ ਸਿਹਤ ਦੀ ਬਿਹਤਰ ਸੰਭਾਲ ਯਕੀਨੀ ਬਣਾਉਣਾ ਹੈ। ਇਸ ਮੌਕੇ ਵੈਕਸੀਨ ਕੋਲਡਚੇਨ ਮੈਨੇਜਰ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।