11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

‘ ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਜੱਸੋਮਜਾਰਾ ’ਚ ਮਾਲਕੀ ਦੇ ਦਸਤਾਵੇਜ਼ ਵੰਡੇ

ਬਹਿਰਾਮ, 11 ਨਵੰਬਰ (ਸਰਬਜੀਤ ਸਿੰਘ ਰਾਣਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੋਜਨਾ ‘ਮੇਰਾ ਘਰ ਮੇਰੇ ਨਾਮ’ ਤਹਿਤ ਹਲਕਾ ਵਿਧਾਇਕ ਡਾ. ਸੁਖਵਿੰਦਰ ਸੁੱਖੀ ਵਲੋਂ ਪਿੰਡ ਜੱਸੋਮਜਾਰਾ ਵਿਖੇ ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਦੇ ਦਸਤਾਵੇਜ ਸੌਂਪੇ ਗਏ।

Ad Position 21
No active advertisement
ਅਜੀਤ ਡੈਸਕ 12-11-2026
ਬਹਿਰਾਮ, 11 ਨਵੰਬਰ (ਸਰਬਜੀਤ ਸਿੰਘ ਰਾਣਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੋਜਨਾ ‘ਮੇਰਾ ਘਰ ਮੇਰੇ ਨਾਮ’ ਤਹਿਤ ਹਲਕਾ ਵਿਧਾਇਕ ਡਾ. ਸੁਖਵਿੰਦਰ ਸੁੱਖੀ ਵਲੋਂ ਪਿੰਡ ਜੱਸੋਮਜਾਰਾ ਵਿਖੇ ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਦੇ ਦਸਤਾਵੇਜ ਸੌਂਪੇ ਗਏ। ਇਸ ਮੌਕੇ ਹਲਕਾ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਰਾਹੀਂ ਲਾਲ ਲਕੀਰ ਦੇ ਖੇਤਰ ‘ਚ ਲੰਬੇ ਸਮੇਂ ਤੋਂ ਆਪਣੇ ਘਰਾਂ ‘ਚ ਰਹਿ ਰਹੇ ਲੋਕਾਂ ਨੂੰ ਉਹਨਾਂ ਦੀ ਜਾਇਦਾਦ ਦੇ ਪੱਕੇ ਮਾਲਕੀ ਹੱਕ ਪ੍ਰਦਾਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਮਾਲਕੀ ਹੱਕ ਦੇ ਦਸਤਾਵੇਜ ਮਿਲਣ ਨਾਲ ਪਰਿਵਾਰਾਂ ਨੂੰ ਆਪਣੀ ਜਾਇਦਾਦ ਸਬੰਧੀ ਕਾਨੂੰਨੀ ਸੁਰੱਖਿਆ ਮਿਲਦੀ ਹੈ ਤੇ ਲੋੜ ਪੈਣ ਤੇ ਉਹ ਬੈਂਕ ਤੋਂ ਕਰਜ਼ਾ ਅਤੇ ਹੋਰ ਵਿੱਤੀ ਸਹੂਲਤਾਂ ਪ੍ਰਾਪਤ ਕਰਨ ਲਈ ਵੀ ਇਹਨਾਂ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਦੇ ਹਨ। ਉਹਨਾਂ ਕਿਹਾ ਕਿ ਲੋਕਾਂ ਨੂੰ ਉਹਨਾਂ ਦੇ ਹੱਕ ਦਿਵਾਉਣਾ ਤੇ ਪਿੰਡਾਂ ਦੇ ਵਸਨੀਕਾਂ ਦੀਆਂ ਲੰਬੇ ਸਮੇਂ ਤੋਂ ਚਲੀਆਂ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਭਗਵੰਤ ਮਾਨ ਸਰਕਾਰ ਦੀਆਂ ਮੁੱਖ ਤਰਜੀਹਾ ‘ਚ ਸ਼ਾਮਿਲ ਹੈ। ਉਹਨਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਯੋਗ ਪਰਿਵਾਰ ਨੂੰ ਉਸਦੇ ਘਰ ਤੇ ਜਾਇਦਾਦ ਸਬੰਧੀ ਪੱਕੇ ਮਾਲਕੀ ਹੱਕ ਦਿਵਾਉਣਾ ਹੈ ਤਾਂ ਜੋ ਲੋਕਾਂ ਨੂੰ ਭਵਿੱਖ ‘ਚ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ‘ਤੇ ਸੋਹਨ ਲਾਲ ਢੰਡਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਵਨਦੀਪ ਸਿੰਘ ਸਿੱਧੂ ਹਲਕਾ ਸੰਗਠਨ ਇੰਚਾਰਜ ਬੰਗਾ, ਧਰਮ ਸਿੰਘ ਨੰਬਰਦਾਰ ਸਾਬਕਾ ਪੰਚ, ਸੇਵਾ ਸਿੰਘ, ਗੁਰਿੰਦਰ ਸਿੰਘ ਅਟਵਾਲ, ਸਤਪਾਲ ਪੰਚ, ਮੁਹੰਮਦ ਰਫੀਕ, ਸਤਪਾਲ ਬੰਗਾ, ਕੁਲਵਿੰਦਰ ਕੁਮਾਰ, ਜਗਤਰ ਰਾਮ, ਦੀਪਾ ਕੁਲਦੀਪ, ਦੀਪਕ ਮੈਨੇਜਰ, ਪਿਆਰਾ ਲਾਲ, ਬਹਾਦਰ ਨਿੱਕੂ, ਸੁਰਜੀਤ ਸਿੰਘ, ਬਲਜੀਤ ਸਿੰਘ ਬੀਕਾ, ਹੰਸ ਰਾਜ, ਗਿਆਨ ਚੰਦ ਫੌਜੀ, ਗੁਰਭੇਜ ਸਿੰਘ ਆਦਿ ਸਮੂਹ ਨਗਰ ਨਿਵਾਸੀ ਹਾਜ਼ਰ ਹਨ।
Ad Position 22
No active advertisement
ਪਿਛਲੀ ਖ਼ਬਰ ਲੱਧੜ ਗੋਤ ਦੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ ਅਗਲੀ ਖ਼ਬਰ ਕਾਠਗੜ੍ਹ ਵਿਖੇ 14 ਨੂੰ ਹੋਵੇਗੀ ਅਥਲੈਟਿਕ ਮੀਟ
Ad Position 24