ਸਾਲਾਨਾ ਇਨਾਮ ਵੰਡ ਸਮਾਗਮ 13 ਨੂੰ-ਪ੍ਰਿੰਸੀਪਲ ਭਾਵਨਾ
ਦਸੂਹਾ, 11 ਨਵੰਬਰ (ਭੁੱਲਰ)-ਐਮ. ਜੀ.
ਦਸੂਹਾ, 11 ਨਵੰਬਰ (ਭੁੱਲਰ)-ਐਮ.ਜੀ.ਆਈ. ਕਾਨਵੈਂਟ ਸਕੂਲ ਵਿਸ਼ੇਸ਼ ਸਾਲਾਨਾ ਇਨਾਮ ਵੰਡ ਸਮਾਗਮ 13 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਿੰਸੀਪਲ ਮੈਡਮ ਭਾਵਨਾ ਨੇ ਦੱਸਿਆ ਕਿ ਇਸ ਮੌਕੇ ਬੱਚਿਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਜਦਕਿ ਪੜ੍ਹਾਈ ਦੇ ਖੇਤਰ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਹੋਰ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਡਾਇਰੈਕਟਰ ਰਜਿੰਦਰ ਪਾਲ ਸਿੰਘ, ਮੈਡਮ ਕਮਲਜੀਤ ਕੌਰ ਤੇ ਹੋਰ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ’ਤੇ ਪਹੁੰਚਣਗੀਆਂ। ਇਸ ਮੌਕੇ ਸਕੂਲ ਸਟਾਫ ਵੀ ਹਾਜ਼ਰ ਸੀ।