ਸੰਤ ਬਖ਼ਸ਼ੀਸ਼ ਸਿੰਘ ਦੀ 21ਵੀਂ ਬਰਸੀ ਭਲਕੇ
ਚੌਲਾਂਗ, 11 ਨਵੰਬਰ (ਸੁਖਦੇਵ ਸਿੰਘ)-ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਵਾਲੇ ਸੰਤ ਬਖ਼ਸ਼ੀਸ਼ ਸਿੰਘ ਦੀ 21ਵੀਂਂ ਬਰਸੀ ਗੁਰਦੁਆਰਾ ਗੁਰ ਸਾਗਰ ਬਖ਼ਸ਼ੀਸ਼ ਦੁੱਖ ਨਿਵਾਰਨ ਸਾਹਿਬ ਪਿੰਡ ਜੌੜਾ-ਭੱਟੀਆਂ ਵਿਖੇ ਭਾਈ ਸੁਰਿੰਦਰਪਾਲ ਸਿੰਘ ਦੀ ਅਗਵਾਈ ਵਿਚ ਸੰਗਤਾਂ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਇਸ ਸੰਬੰਧੀ ਸੇਵਾਦਾਰ ਭਾਈ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਜਾਣਗੇ।
ਅਜੀਤ ਡੈਸਕ
12-11-2026