11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਡਿਪਟੀ ਕਮਿਸ਼ਨਰ ਵਲੋਂ ਸੈਂਸਸ 2027 ਦੀਆਂ ਤਿਆਰੀਆਂ ਲਈ ਚਾਰਜ ਅਫ਼ਸਰਾਂ ਨਾਲ ਮੀਟਿੰਗ

ਨਵਾਂਸ਼ਹਿਰ, 11 ਨਵੰਬਰ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਮੂਹ ਚਾਰਜ ਅਫਸਰਾਂ ਅਤੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਸੈਂਸਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਸਵੈ-ਗਣਨਾ ਦੀ ਪ੍ਰਕਿਰਿਆ ’ਚ ਭਾਗੀਦਾਰ ਬਣਾਇਆ ਜਾਵੇ।

Ad Position 21
No active advertisement
ਨਵਾਂਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਸੈਂਸਸ 2027 ਦੀਆਂ ਤਿਆਰੀਆਂ ਲਈ ਚਾਰਜ ਅਫਸਰਾਂ ਨਾਲ ਮੀਟਿੰਗ ਕਰਦੇ ਹੋਏ। 12-11-2026
ਨਵਾਂਸ਼ਹਿਰ, 11 ਨਵੰਬਰ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਮੂਹ ਚਾਰਜ ਅਫਸਰਾਂ ਅਤੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਸੈਂਸਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਸਵੈ-ਗਣਨਾ ਦੀ ਪ੍ਰਕਿਰਿਆ ’ਚ ਭਾਗੀਦਾਰ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੈਂਸਸ 2027 ਦੇ ਦੂਜੇ ਫੇਸ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ ਤੱਕ ਚੱਲੇਗੀ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਲੋਕਾਂ ਨੂੰ ਸਵੈ-ਗਣਨਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਜਨਗਣਨਾ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਤੋਂ ਬਾਅਦ 1 ਦਸੰਬਰ 2026 ਤੋਂ ਜਨਗਣਨਾ ਦਾ ਦੂਜਾ ਫੇਸ ਸ਼ੁਰੂ ਹੋਵੇਗਾ, ਜਿਸ ਦੌਰਾਨ ਜ਼ਿਲ੍ਹੇ ਦੇ ਸਾਰੇ ਇਨੂਮੀਰੇਟਰ ਅਤੇ ਸੁਪਰਵਾਈਜ਼ਰ ਆਪਣੇ ਨਿਰਧਾਰਤ ਬਲਾਕਾਂ ਵਿੱਚ ਘਰ-ਘਰ ਜਾ ਕੇ ਜਨਗਣਨਾ ਦਾ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਸੈਂਸਸ ਆਪਰੇਸ਼ਨਜ਼ ਚੰਡੀਗੜ੍ਹ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਜਨਗਣਨਾ ਸਬੰਧੀ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਪ੍ਰਚਾਰ ਵੈਨ ਭੇਜੀ ਗਈ ਹੈ। ਇਹ ਵੈਨ ਅਗਲੇ 10 ਦਿਨਾਂ ਦੌਰਾਨ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਸੈਂਸਸ ਦੀ ਮਹੱਤਤਾ ਅਤੇ ਇਸ ਦੀ ਪ੍ਰਕਿਰਿਆ ਬਾਰੇ ਜਾਗਰੂਕ ਕਰੇਗੀ। ਇਹ ਵੈਨ ਨਵਾਂਸ਼ਹਿਰ ਵਿੱਚ ਚਾਰ ਦਿਨ, ਬਲਾਚੌਰ ਵਿੱਚ ਤਿੰਨ ਦਿਨ ਅਤੇ ਬੰਗਾ ਵਿੱਚ ਤਿੰਨ ਦਿਨ ਪ੍ਰਚਾਰ ਕਰੇਗੀ। ਤਹਿਸੀਲ ਨਵਾਂਸ਼ਹਿਰ ਵਿੱਚ 11 ਤੋਂ 15 ਨਵੰਬਰ, ਤਹਿਸੀਲ ਬੰਗਾ ਵਿੱਚ 16 ਤੋਂ 18 ਨਵੰਬਰ ਅਤੇ ਤਹਿਸੀਲ ਬਲਾਚੌਰ ਵਿੱਚ 19 ਤੋਂ 21 ਨਵੰਬਰ ਤੱਕ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਜਨਗਣਨਾ ਸਬੰਧੀ ਜਾਣਕਾਰੀ ਹਰ ਵਰਗ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਅਰੁਣ ਮਹਾਜਨ ਡਿਪਟੀ ਈ.ਐਸ.ਏ, ਗੁਰਿੰਦਰ ਵੱਧਣ ਇਨਵੈਸਟੀਗੇਟਰ, ਸੁਖਵਿੰਦਰ ਸਿੰਘ ਯੰਗ ਪ੍ਰੋਫੈਸ਼ਨਲ, ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਨੁਮਾਇੰਦਿਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟੋਰੋਵਾਲ ਦੀ ਫਿਰਨੀ ਇੱਕ ਸਾਲ ਤੋਂ ਤਰਸ ਰਹੀ ਹੈ ਲੁੱਕ ਨੂੰ ਅਗਲੀ ਖ਼ਬਰ ਕਾਂਗਰਸੀ ਆਗੂ ਕਰਮਜੀਤ ਬਿੱਟੂ ਦਾ ਡੇਰਾ ਭਰੋਮਜਾਰਾ ’ ਚ ਹੋਇਆ ਸਨਮਾਨ
Ad Position 24