12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅਰਵਿੰਦ ਕੁਮਾਰ ਨੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਨਵਾਂਸ਼ਹਿਰ, 12 ਨਵੰਬਰ (ਨਵਾਂਸ਼ਹਿਰ)-ਪੰਜਾਬ ਸਿਵਲ ਸਰਵਿਸਿਜ਼ ਦੇ 2014 ਬੈਚ ਦੇ ਅਧਿਕਾਰੀ ਅਰਵਿੰਦ ਕੁਮਾਰ ਨੇ ਵੀਰਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼ਹੀਦ ਭਗਤ ਸਿੰਘ ਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਰਾਜ ਸਰਕਾਰ ਵਲੋਂ ਹਾਲ ਹੀ ਵਿਚ ਉਨ੍ਹਾਂ ਦੀ ਬਦਲੀ ਉਪਰੰਤ ਖਮਾਣੋਂ ਤੋਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਤਾਇਨਾਤੀ ਕੀਤੀ ਗਈ ਹੈ।

Ad Position 21
No active advertisement
ਅਰਵਿੰਦ ਕੁਮਾਰ ਵਧੀਕ ਡਿਪਟੀ ਕਮਿਸ਼ਨਰ ਅਹੁਦਾ ਸੰਭਾਲਣ ਸਮੇਂ। 13-11-2026
ਨਵਾਂਸ਼ਹਿਰ, 12 ਨਵੰਬਰ (ਨਵਾਂਸ਼ਹਿਰ)-ਪੰਜਾਬ ਸਿਵਲ ਸਰਵਿਸਿਜ਼ ਦੇ 2014 ਬੈਚ ਦੇ ਅਧਿਕਾਰੀ ਅਰਵਿੰਦ ਕੁਮਾਰ ਨੇ ਵੀਰਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼ਹੀਦ ਭਗਤ ਸਿੰਘ ਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਰਾਜ ਸਰਕਾਰ ਵਲੋਂ ਹਾਲ ਹੀ ਵਿਚ ਉਨ੍ਹਾਂ ਦੀ ਬਦਲੀ ਉਪਰੰਤ ਖਮਾਣੋਂ ਤੋਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਉਹ ਖਮਾਣੋਂ (ਫਤਿਹਗੜ੍ਹ ਸਾਹਿਬ) ਵਿਖੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਅਰਵਿੰਦ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਵਾਉਣਾ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਰਹੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਆਵਾਜਾਈ, ਵਾਤਾਵਰਣ ਦੀ ਸੰਭਾਲ, ਸਿਹਤ ਸੇਵਾਵਾਂ, ਸਿੱਖਿਆ ਅਤੇ ਬਜ਼ੁਰਗ ਨਾਗਰਿਕਾਂ, ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਵਰਗੇ ਅਹਿਮ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਨ੍ਹਾਂ ਖੇਤਰਾਂ ਵਿੱਚ ਲੋੜ ਅਨੁਸਾਰ ਯੋਜਨਾਵਾਂ ਉਲੀਕ ਕੇ ਉਨ੍ਹਾਂ ਨੂੰ ਅਮਲੀ ਰੂਪ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਆਪਣੇ ਦਫ਼ਤਰ ਦੇ ਸਟਾਫ ਨਾਲ ਮੁੱਢਲੀ ਮੀਟਿੰਗ ਵੀ ਕੀਤੀ ਅਤੇ ਸਮੂਹ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਅਸਲ ਲਾਭ ਯੋਗ ਲਾਭਪਾਤਰੀਆਂ ਤੱਕ ਜ਼ਮੀਨੀ ਪੱਧਰ ‘ਤੇ ਪਹੁੰਚਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਸਮੇਂ ਸਿਰ ਅਤੇ ਬਿਨਾਂ ਕਿਸੇ ਮੁਸ਼ਕਲ ਤੋਂ ਲਾਭ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਕਾਠਗੜ੍ਹ ’ ਚ ਮੋਬਾਈਲ ਖੋਹਣ ਵਾਲਾ ਗਰੋਹ ਸਰਗਰਮ ਡਰੰਮ ਵੇਚਣ ਵਾਲੇ ਗਰੀਬ ਫੇਰੀ ਵਾਲੇ ਨੂੰ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਮਨਰੇਗਾ ਮਜ਼ਦੂਰ ਬੀਬੀਆਂ ਦੀ ਕਨਵੈਨਸ਼ਨ 15 ਨੂੰ -ਝਿੰਗੜ, ਮਾਂਗਟ
Ad Position 24