ਨਿਊ ਆਦਰਸ਼ ਸਕੂਲ ਸੜੋਆ ਵਿਖੇ ਵੋਟਰ ਜਾਗਰੂਕਤਾ ਸੰਬੰਧੀ ਕੁਇੱਜ਼ ਤੇ ਲੇਖ ਮੁਕਾਬਲੇ ਕਰਵਾਏ
ਸੜੋਆ, 12 ਨਵੰਬਰ (ਹਰਮੇਲ ਸਹੂੰਗੜਾ)-ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਵਿਦਿਆਰਥੀਆਂ ’ਚ ਵੋਟ ਦੇ ਅਧਿਕਾਰ ਅਤੇ ਲੋਕਤੰਤਰੀ ਪ੍ਰਣਾਲੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲੈਕਟੋਰਲ ਲਿਟਰੇਸੀ ਕਲੱਬਾਂ ਵਲੋਂ ਵਿੱਦਿਅਕ ਸੰਸਥਾਵਾਂ ’ਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਕੁਇੱਜ਼ ਅਤੇ ਲੇਖ-ਰਚਨਾ ਮੁਕਾਬਲੇ ਕਰਵਾਏ ਗਏ।
ਨ
ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਵੋਟਰ ਜਾਗਰੂਕਤਾ ਕੁਇੱਜ਼ ਤੇ ਲੇਖ ਮੁਕਾਬਲਿਆਂ ’ਚ ਭਾਗ ਲੈਂਦੇ ਸਕੂਲੀ ਬੱਚੇ। ਤਸਵੀਰ : ਸਹੂੰਗੜਾ
13-11-2026
ਸੜੋਆ, 12 ਨਵੰਬਰ (ਹਰਮੇਲ ਸਹੂੰਗੜਾ)-ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਵਿਦਿਆਰਥੀਆਂ ’ਚ ਵੋਟ ਦੇ ਅਧਿਕਾਰ ਅਤੇ ਲੋਕਤੰਤਰੀ ਪ੍ਰਣਾਲੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲੈਕਟੋਰਲ ਲਿਟਰੇਸੀ ਕਲੱਬਾਂ ਵਲੋਂ ਵਿੱਦਿਅਕ ਸੰਸਥਾਵਾਂ ’ਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਕੁਇੱਜ਼ ਅਤੇ ਲੇਖ-ਰਚਨਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ 100 ਤੋਂ ਵੱਧ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਕੁਇੱਜ਼ ਮੁਕਾਬਲੇ ਰਾਹੀਂ ਵਿਦਿਆਰਥੀਆਂ ਨੇ ਭਾਰਤੀ ਚੋਣ ਪ੍ਰਣਾਲੀ, ਸੰਵਿਧਾਨਕ ਅਧਿਕਾਰਾਂ ਅਤੇ ਵੋਟ ਦੀ ਮਹੱਤਤਾ ਸਬੰਧੀ ਆਪਣੇ ਗਿਆਨ ਦਾ ਪ੍ਰਗਟਾਵਾ ਕੀਤਾ, ਜਦਕਿ ਲੇਖ-ਰਚਨਾ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਅਤੇ ਰਚਨਾਤਮਕ ਹੁਨਰ ਰਾਹੀਂ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੀ ਭੂਮਿਕਾ ਨੂੰ ਬਾਖੂਬੀ ਪੇਸ਼ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਸੰਜੇ ਮਲਹੋਤਰਾ ਅਤੇ ਪ੍ਰਿੰਸੀ ਪਲ ਮੈਡਮ ਗੀਤਿਕਾ ਚੰਦੇਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਨਾਗਰਿਕ ਨੂੰ ਆਪਣੇ ਸੰਵਿਧਾਨਕ ਹੱਕਾਂ ਅਤੇ ਫਰਜ਼ਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਇਸ ਮੌਕੇ ਧਰਮਿੰਦਰ ਸਿੰਘ, ਕੁਲਵਿੰਦਰ ਕੌਰ, ਪ੍ਰਵੀਨ ਕੌਸ਼ਲ, ਯੋਗਿਤਾ ਸ਼ਰਮਾ, ਰਮਨ ਕੁਮਾਰ, ਨਰਿੰਦਰ ਸਿੰਘ, ਲਵਪ੍ਰੀਤ ਸਿੰਘ, ਰਮਨਪ੍ਰੀਤ ਸਿੰਘ, ਸੁਨੀਤਾ ਸ਼ਰਮਾ, ਸਪਨਾ ਦੇਵੀ, ਰਮਨਾ ਦੇਵੀ, ਡਿੰਪਲ ਵਿਰਦੀ, ਸੀਮਾ ਸ਼ਰਮਾ, ਸੀਮਾ ਰਾਣੀ, ਰੇਨੂੰ, ਪੂਜਾ ਦੇਵੀ, ਕਮਲਜੀਤ ਕੌਰ, ਰਾਜ ਕੁਮਾਰੀ, ਗੁਰਦੀਪ ਕੌਰ, ਸਾਕਸ਼ੀ ਕਟਾਰੀਆ, ਭਾਰਤੀ ਦੇਵੀ, ਸੁਖਪਾਲ ਅਤੇ ਪੀ.ਟੀ.ਆਈ. ਜੋਗਿੰਦਰ ਪਾਲ ਸਮੇਤ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।