ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਹੋਏ ਅੰਤਰ ਸਕੂਲ ਮੁਕਾਬਲੇ
ਬੰਗਾ, 12 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਅੰਤਰ ਸਕੂਲ ਮੁਕਾਬਲੇ 2026 ਕਾਲਜ ਪ੍ਰਿੰਸੀਪਲ ਡਾਕਟਰ ਰਣਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਵੱਖ-ਵੱਖ ਸਕੂਲਾਂ ਦੇ ਲਗਪਗ ਪੰਜ ਸੌ ਵਿਦਿਆਰਥੀਆਂ ਨੇ ਭਾਗ ਲਿਆ।
ਅ
ਅੰਤਰ ਸਕੂਲ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾਕਟਰ ਰਣਜੀਤ ਸਿੰਘ ਨਾਲ ਹੋਰ।
13-11-2026
ਬੰਗਾ, 12 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਅੰਤਰ ਸਕੂਲ ਮੁਕਾਬਲੇ 2026 ਕਾਲਜ ਪ੍ਰਿੰਸੀਪਲ ਡਾਕਟਰ ਰਣਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਵੱਖ-ਵੱਖ ਸਕੂਲਾਂ ਦੇ ਲਗਪਗ ਪੰਜ ਸੌ ਵਿਦਿਆਰਥੀਆਂ ਨੇ ਭਾਗ ਲਿਆ। ਖਾਲਸਾ ਸਕੂਲ ਬੰਗਾ ਦੇ 25 ਵਿਦਿਆਰਥੀਆਂ ਨੇ ਇਹਨਾਂ ਮੁਕਾਬਲਿਆਂ ਵਿੱਚ ਭਾਗ ਲਿਆ। ਹੈੱਡ ਮਾਸਟਰ ਸਰਦਾਰ ਰਜਿੰਦਰ ਸਿੰਘ ਆਹਲੂਵਾਲੀਆ ਨੇ ਇਸ ਸਮੇਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਮਾਡਲ, ਕੰਪਿਊਟਰ ਮਾਡਲ, ਬਿਜਨਸ ਮਾਡਲ, ਪੰਜਾਬੀ ਵਿਰਸਾ ਮਾਡਲ, ਫੁੱਲ ਮੇਕਿੰਗ, ਮਹਿੰਦੀ, ਕਾਰਟੂਨਿੰਗ, ਸਲਾਦ ਮੇਕਿੰਗ ਆਦਿ ਵੱਖ- ਵੱਖ ਮੁਕਾਬਲਿਆਂ ’ਚ ਭਾਗ ਲਿਆ ਅਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਪ੍ਰਾਪਤ ਕੀਤੇ। ਉਨ੍ਹਾਂ ਨੇ ਕਾਲਜ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਇੱਕ ਸਾਂਝਾ ਮੰਚ ਪ੍ਰਦਾਨ ਕਰਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ । ਇਸ ਮੌਕੇ ਇਹਨਾਂ ਦੀ ਸਮੁੱਚੀ ਕਾਰਗੁਜ਼ਾਰੀ ਲਈ ਮੈਡਮ ਜੌਲੀ ਦਾ ਧੰਨਵਾਦ ਕੀਤਾ ਗਿਆ ਤੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ। ਸਕੂਲ ਕਮੇਟੀ ਦੇ ਪ੍ਰਧਾਨ ਤੇ ਮੈਨੇਜਰ ਸਾਹਿਬ ਵਲੋਂ ਬੱਚਿਆਂ ਨੂੰ ਵਧਾਈ ਦਿੱਤੀ ਗਈ। ਇਸ ਸਮੇਂ ਹੈਡਮਾਸਟਰ ਰਜਿੰਦਰ ਸਿੰਘ ਆਹਲੂਵਾਲੀਆ, ਸੁਖਵਿੰਦਰ ਸਿੰਘ, ਮੈਡਮ ਬਬੀਤਾ ਕੁਮਾਰੀ, ਮੈਡਮ ਸੁਖਵਿੰਦਰ ਕੌਰ, ਰਜਨੀ ਬਾਲਾ, ਸੰਦੀਪ ਕੌਰ, ਅੰਜਲੀ, ਅਮਨਪ੍ਰੀਤ ਕੌਰ, ਸੰਦੀਪ ਆਦਿ ਸ਼ਾਮਿਲ ਸਨ।