13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਰਕਾਰੀ ਕਾਲਜ ਪੋਜੇਵਾਲ ਵਿਖੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਲੇਖ ਲਿਖਣ ਅਤੇ ਕੁਇੱਜ਼ ਮੁਕਾਬਲੇ ਕਰਵਾਏ

ਪੋਜੇਵਾਲ ਸਰਾਂ, 13 ਨਵੰਬਰ (ਨਵਾਂਗਰਾਈਂ)-ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮਹਾਰਾਜ ਭੂਰੀ ਵਾਲੇ ਗਰੀਬਦਾਸੀ ਸਰਕਾਰੀ ਕਾਲਜ, ਪੋਜੇਵਾਲ ਵਿਖੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਲੇਖ ਲਿਖਣ ਅਤੇ ਕੁਇੱਜ਼ ਮੁਕਾਬਲੇ ਪ੍ਰਿੰਸੀਪਲ ਡਾ. ਮੁਨੀਸ਼ ਕੁਮਾਰ ਦੀ ਅਗਵਾਈ ਵਿੱਚ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 14-11-2026
ਪੋਜੇਵਾਲ ਸਰਾਂ, 13 ਨਵੰਬਰ (ਨਵਾਂਗਰਾਈਂ)-ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮਹਾਰਾਜ ਭੂਰੀ ਵਾਲੇ ਗਰੀਬਦਾਸੀ ਸਰਕਾਰੀ ਕਾਲਜ, ਪੋਜੇਵਾਲ ਵਿਖੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਲੇਖ ਲਿਖਣ ਅਤੇ ਕੁਇੱਜ਼ ਮੁਕਾਬਲੇ ਪ੍ਰਿੰਸੀਪਲ ਡਾ. ਮੁਨੀਸ਼ ਕੁਮਾਰ ਦੀ ਅਗਵਾਈ ਵਿੱਚ ਕਰਵਾਏ ਗਏ। ਪ੍ਰਿੰਸੀਪਲ ਡਾ. ਮੁਨੀਸ਼ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਵੋਟਰਾਂ ਦੇ ਅਧਿਕਾਰਾਂ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਉਨ੍ਹਾਂ ਦੀ ਭੂਮਿਕਾ ਬਾਰੇ ਜਾਗਰੂਕ ਕਰਨਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਦੇ ਹੋਰਨਾਂ ਵੋਟਰਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਨੋਡਲ ਅਫ਼ਸਰ ਡਾ. ਰਜਵਿੰਦਰ ਕੌਰ ਅਤੇ ਡਾ. ਇੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਬਿਨਾਂ ਕਿਸੇ ਲਾਲਚ ਜਾਂ ਦਬਾਅ ਤੋਂ ਸੁਤੰਤਰ ਅਤੇ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਸਮੇਂ-ਸਮੇਂ ’ਤੇ ਕਰਵਾਈਆਂ ਜਾਂਦੀਆਂ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਨੌਜਵਾਨ ਪੀੜ੍ਹੀ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਅਤੇ ਇੱਕ ਜਾਗਰੂਕ ਤੇ ਜ਼ਿੰਮੇਵਾਰ ਵੋਟਰ ਵਰਗ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤੀ ਅਭਿਆਨ ਤਹਿਤ ਨਸ਼ਾ ਵਿਰੋਧੀ ਕੈਂਪ ਲਗਾਇਆ ਅਗਲੀ ਖ਼ਬਰ ਘੁੰਮਣਾਂ ’ਚ ਸ਼ਹੀਦ ਸਿੰਘਾਂ ਦੀ ਯਾਦ ’ਚ ਧਾਰਮਿਕ ਸਮਾਗਮ ਕਰਵਾਇਆ
Ad Position 24