13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸ਼ੱਕੀ ਮਰੀਜ਼ਾਂ ਦੀ ਜਲਦ ਪਛਾਣ ਤੇ ਤੁਰੰਤ ਇਲਾਜ ਹੀ ਟੀ.ਬੀ. ਖ਼ਾਤਮੇ ਦੀ ਕੁੰਜੀ-ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 13 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਸਿਹਤ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਟੀ. ਬੀ.

Ad Position 21
No active advertisement
ਅਜੀਤ ਡੈਸਕ 14-11-2026
ਨਵਾਂਸ਼ਹਿਰ, 13 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਸਿਹਤ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਟੀ.ਬੀ. ਮੁਕਤ ਭਾਰਤ ਅਭਿਆਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਦਫ਼ਤਰ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਹੋਈ। ਮੀਟਿੰਗ ’ਚ ਜ਼ਿਲ੍ਹਾ ਟੀ.ਬੀ . ਅਫ਼ਸਰ ਡਾ. ਕਿਸ਼ਨ ਰਾਏ, ਸਮੂਹ ਬਲਾਕਾਂ ਦੇ ਟੀ.ਬੀ. ਨੋਡਲ ਮੈਡੀਕਲ ਅਫ਼ਸਰ ਸ਼ਾਮਿਲ ਹੋਏ। ਇਸ ਮੌਕੇ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਟੀ.ਬੀ. ਲਾਇਲਾਜ ਨਹੀਂ ਹੈ। ਸਮੇਂ ਸਿਰ ਪਛਾਣ ਅਤੇ ਦਵਾਈਆਂ ਦਾ ਪੂਰਾ ਕੋਰਸ ਕਰਨ ਨਾਲ ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਸਕਦਾ ਹੈ। ਸਿਵਲ ਸਰਜਨ ਨੇ ਹਦਾਇਤ ਕੀਤੀ ਕਿ ਟੀ.ਬੀ. ਦੇ ਲੱਛਣਾਂ ਵਾਲੇ ਵਿਅਕਤੀਆਂ ਦੀ ਤੁਰੰਤ ਜਾਂਚ ਕਰਵਾਈ ਜਾਵੇ। ਲੋੜ ਅਨੁਸਾਰ ਬਲਗਮ ਦੀ ਜਾਂਚ, ਮੌਲੀਕਿਊਲਰ ਟੈਸਟ ਅਤੇ ਛਾਤੀ ਦੇ ਐਕਸ-ਰੇ ਰਾਹੀਂ ਬਿਮਾਰੀ ਦੀ ਪੁਸ਼ਟੀ ਯਕੀਨੀ ਬਣਾਈ ਜਾਵੇ। ਮਰੀਜ਼ ਦੇ ਸੰਪਰਕ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਨੇੜਲੇ ਵਿਅਕਤੀਆਂ ਦੀ ਵੀ ਸਕ੍ਰੀਨਿੰਗ ਕੀਤੀ ਜਾਵੇ। ਇਹ ਸਾਰੀਆਂ ਜਾਂਚਾਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕਰਨਾ ਵੀ ਬੇਹੱਦ ਜ਼ਰੂਰੀ ਹੈ। ਲੱਛਣਾਂ ਵਿੱਚ ਦੋ ਹਫ਼ਤਿਆਂ ਤੋਂ ਵੱਧ ਖੰਘ, ਬੁਖ਼ਾਰ, ਰਾਤ ਨੂੰ ਪਸੀਨਾ ਆਉਣਾ, ਭਾਰ ਜਾਂ ਭੁੱਖ ਘਟਣਾ ਸ਼ਾਮਲ ਹਨ। ਇਹ ਲੱਛਣ ਸਾਹਮਣੇ ਆਉਣ ’ਤੇ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾਂਚ ਕਰਵਾਓ।
Ad Position 22
No active advertisement
ਪਿਛਲੀ ਖ਼ਬਰ ਅੰਡਰ-19 ਏਸ਼ੀਆ ਕੱਪ ’ਚ ਭਾਰਤ-ਪਾਕਿਸਤਾਨ ਵਿਚਾਲੇ ਖ਼ਿਤਾਬੀ ਮੁਕਾਬਲਾ ਅੱਜ ਅਗਲੀ ਖ਼ਬਰ ਕੰਢੀ ਖੋਜ ਕੇਂਦਰ ਅਤੇ ਖੇਤੀਬਾੜੀ ਕਾਲਜ ਬੱਲੋਂਵਾਲ ਸੌੌਂਖੜੀ ਨੂੰ ਜਾਂਦੇ ਮਾਰਗ ਦੀ ਹਾਲਤ ਹੋਈ ਬਦ ਤੋਂ ਬਦਤਰ
Ad Position 24