14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਰਾਹੋਂ ਵਿਖੇ ਧਰਨਾ ਸ਼ੁਰੂ

ਰਾਹੋਂ, 14 ਨਵੰਬਰ (ਉਂਕਾਰ ਸਿੰਘ ਰਾਠੋਰ)-ਨਗਰ ਕੌਂਸਲ ਰਾਹੋਂ ਵਿਖੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਮਿਊਂਸੀਪਲ ਸੰਗਠਨ ਪੰਜਾਬ ਨਗਰ ਪਾਲਿਕਾ ਯੂਨੀਅਨ ਰਾਹੋਂ ਵੱਲੋਂ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ। ਯੂਨੀਅਨ ਦੀ ਮੀਟਿੰਗ ਪ੍ਰਧਾਨ ਰਜੀਵ ਵਿਸ਼ਿਸ਼ਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਨਵੀਂ ਕਮੇਟੀ ਦੀ ਚੋਣ ਕਰਦਿਆਂ ਹੰਸ ਰਾਜ ਨੂੰ ਸਰਬਸੰਮਤੀ ਨਾਲ ਯੂਨੀਅਨ ਦਾ ਨਵਾਂ ਪ੍ਰਧਾਨ ਚੁਣਿਆ ਗਿਆ।

Ad Position 21
No active advertisement
ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਚੋਂ ਇੱਕ ਦੀ ਮੌਤ, ਦੂਜਾ ਗੰਭੀਰ ਜਖ਼ਮੀ 15-11-2026
ਰਾਹੋਂ, 14 ਨਵੰਬਰ (ਉਂਕਾਰ ਸਿੰਘ ਰਾਠੋਰ)-ਨਗਰ ਕੌਂਸਲ ਰਾਹੋਂ ਵਿਖੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਮਿਊਂਸੀਪਲ ਸੰਗਠਨ ਪੰਜਾਬ ਨਗਰ ਪਾਲਿਕਾ ਯੂਨੀਅਨ ਰਾਹੋਂ ਵੱਲੋਂ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ। ਯੂਨੀਅਨ ਦੀ ਮੀਟਿੰਗ ਪ੍ਰਧਾਨ ਰਜੀਵ ਵਿਸ਼ਿਸ਼ਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਨਵੀਂ ਕਮੇਟੀ ਦੀ ਚੋਣ ਕਰਦਿਆਂ ਹੰਸ ਰਾਜ ਨੂੰ ਸਰਬਸੰਮਤੀ ਨਾਲ ਯੂਨੀਅਨ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਨਗਰ ਕੌਂਸਲ ਰਾਹੋਂ ਵਿੱਚ ਕੰਮ ਕਰ ਰਹੇ ਆਊਟਸੋਰਸ ਮੁਲਾਜ਼ਮਾਂ ਨੂੰ ਡੀ.ਸੀ ਰੇਟਾਂ ’ਤੇ ਲਿਆਉਣ ਅਤੇ ਪਹਿਲਾਂ ਤੋਂ ਡੀ.ਸੀ ਰੇਟਾਂ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਮਤਾ ਮੀਟਿੰਗ ਵਿੱਚ ਨਾ ਪਾਏ ਜਾਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਗਿਆ। ਇਸ ਦੇ ਰੋਸ ਵਜੋਂ ਮੁਲਾਜ਼ਮਾਂ ਵੱਲੋਂ ਨਗਰ ਕੌਂਸਲ ਵਿਖੇ ਧਰਨਾ ਸ਼ੁਰੂ ਕਰ ਦਿੱਤਾ ਗਿਆ। ਰਜੀਵ ਵਿਸ਼ਿਸ਼ਟ ਨੇ ਕਿਹਾ ਕਿ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਉਮੀਦ ਲਗਾਈ ਬੈਠੇ ਹਨ ਪਰ ਉਨ੍ਹਾਂ ਦੇ ਹੱਕਾਂ ਸਬੰਧੀ ਮਤਾ ਪਾਸ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਦੋਂ ਤੱਕ ਮੁਲਾਜ਼ਮਾਂ ਦੇ ਹਿੱਤ ਵਿੱਚ ਮਤਾ ਪਾਸ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ। ਧਰਨੇ ਨੂੰ ਸਮਰਥਨ ਦੇਣ ਲਈ ਮਿਊਂਸੀਪਲ ਸੰਗਠਨ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਚੇਅਰਮੈਨ ਹਰਮੇਸ਼ ਭੰਗਲ ਅਤੇ ਜ਼ਿਲ੍ਹਾ ਪ੍ਰਧਾਨ ਸਨੀ ਬਗਾਨਿਆਂ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਹੰਸ ਰਾਜ, ਚੇਅਰਮੈਨ ਰਜੀਵ ਵਿਸ਼ਿਸ਼ਟ, ਸੀਨੀਅਰ ਮੀਤ ਪ੍ਰਧਾਨ ਰਵੀ ਕੁਮਾਰ, ਮੀਤ ਪ੍ਰਧਾਨ ਯਸ਼ਪਾਲ ਥਾਪਰ, ਸੋਨੂੰ, ਜਨਰਲ ਸਕੱਤਰ ਰਘਵਿੰਦਰ ਸਿੰਘ, ਸਕੱਤਰ ਮਨਜੀਤ ਕੌਰ, ਬਲਦੇਵ ਸਿੰਘ, ਰਵਿੰਦਰ ਸਿੰਘ, ਰਿੰਪਲ ਮੱਟੂ, ਸਤਵੰਤ ਸਿੰਘ, ਰਾਕੇਸ਼ ਕੁਮਾਰ, ਊਸ਼ਾ ਰਾਣੀ, ਚੰਦਰ ਮੋਹਨ, ਸੰਦੀਪ ਕੁਮਾਰ, ਸੁਮਨ, ਰਵੀ ਪਾਲ, ਵੀਨਾ ਸਮੇਤ ਯੂਨੀਅਨ ਦੇ ਹੋਰ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਚੋਂ ਇੱਕ ਦੀ ਮੌਤ, ਦੂਜਾ ਗੰਭੀਰ ਜਖ਼ਮੀ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਨਵਾਂਸ਼ਹਿਰ ਪੁਲਿਸ ਵਲੋਂ ਕਾਬੂ
Ad Position 24