ਬਾਬਾ ਬਲਰਾਜ ਯੂਨੀਵਰਸਿਟੀ ਕਾਲਜ ਬਲਾਚੌਰ ਵਿਖੇ ਕਰਵਾਇਆ ਕੁਇਜ਼ ਮੁਕਾਬਲਾ
ਬਲਾਚੌਰ, 14 ਨਵੰਬਰ (ਨਰੇਸ਼ ਧੌਲ)-ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚੁਐਂਟ ਕਾਲਜ ਬਲਾਚੌਰ ਵਿਖੇ ਪ੍ਰੋ. ਗੁਰਦੀਪ ਕੌਰ ਅਤੇ ਜਗਵਿੰਦਰ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ, ਚੋਣ ਪ੍ਰਕਿਰਿਆ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕੁਇਜ਼ ਮੁਕਾਬਲਾ ਕਰਵਾਇਆ ਗਿਆ।
ਬਲਾਚੌਰ, 14 ਨਵੰਬਰ (ਨਰੇਸ਼ ਧੌਲ)-ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚੁਐਂਟ ਕਾਲਜ ਬਲਾਚੌਰ ਵਿਖੇ ਪ੍ਰੋ. ਗੁਰਦੀਪ ਕੌਰ ਅਤੇ ਜਗਵਿੰਦਰ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ, ਚੋਣ ਪ੍ਰਕਿਰਿਆ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਲੋਕਤੰਤਰ, ਚੋਣ ਪ੍ਰਣਾਲੀ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।