5 ਵੇਂ ਇੰਟਰ ਸਟੇਟ ਬਲਾਇੰਡ ਟੀ-20 ਕ੍ਰਿਕਟ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਰੋਮਾਂਚਕ ਮੁਕਾਬਲੇ
ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਡਿਸੇਬਲਡ ਪਰਸਨਜ਼ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਕਰਵਾਏ ਜਾ ਰਹੇ 5ਵੇਂ ਇੰਟਰ ਸਟੇਟ ਬਲਾਇੰਡ ਟੀ-20 ਕ੍ਰਿਕਟ ਟੂਰਨਾਮੈਂਟ ਦੇ ਦੂਜੇ ਦਿਨ ਦੋ ਰੋਮਾਂਚਕ ਮੁਕਾਬਲੇ ਖੇਡੇ ਗਏ। ਪਹਿਲੇ ਮੈਚ ‘ਚ ਪੰਜਾਬ ਦੀ ਟੀਮ ਨੇ ਮਹਾਰਾਸ਼ਟਰ ਨੂੰ 8 ਵਿਕਟਾਂ ਨਾਲ ਕਰਾਰੀ ਮਾਤ ਦਿੱਤੀ, ਜਦਕਿ ਦੂਜੇ ਮੁਕਾਬਲੇ ਵਿਚ ਮਹਾਰਾਸ਼ਟਰ ਨੇ ਮੱਧ ਪ੍ਰਦੇਸ਼ ਨੂੰ 7 ਵਿਕਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ।
ਇ
ਇੰਟਰ ਸਟੇਟ ਬਲਾਇੰਡ ਟੀ-20 ਕ੍ਰਿਕਟ ਟੂਰਨਾਮੈਂਟ ਦੌਰਾਨ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਦੇ ਹੋਏ ਟਰਿੱਪਲ ਐਮ ਪਬਲਿਕ ਸਕੂਲ ਦੇ ਐਮ.ਡੀ. ਪ੍ਰੋ. ਮਨੋਜ ਕਪੂਰ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ
15-11-2026
ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਡਿਸੇਬਲਡ ਪਰਸਨਜ਼ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਕਰਵਾਏ ਜਾ ਰਹੇ 5ਵੇਂ ਇੰਟਰ ਸਟੇਟ ਬਲਾਇੰਡ ਟੀ-20 ਕ੍ਰਿਕਟ ਟੂਰਨਾਮੈਂਟ ਦੇ ਦੂਜੇ ਦਿਨ ਦੋ ਰੋਮਾਂਚਕ ਮੁਕਾਬਲੇ ਖੇਡੇ ਗਏ। ਪਹਿਲੇ ਮੈਚ ‘ਚ ਪੰਜਾਬ ਦੀ ਟੀਮ ਨੇ ਮਹਾਰਾਸ਼ਟਰ ਨੂੰ 8 ਵਿਕਟਾਂ ਨਾਲ ਕਰਾਰੀ ਮਾਤ ਦਿੱਤੀ, ਜਦਕਿ ਦੂਜੇ ਮੁਕਾਬਲੇ ਵਿਚ ਮਹਾਰਾਸ਼ਟਰ ਨੇ ਮੱਧ ਪ੍ਰਦੇਸ਼ ਨੂੰ 7 ਵਿਕਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ। ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਸੰਦੀਪ ਸ਼ਰਮਾ ਅਤੇ ਜਨਰਲ ਸਕੱਤਰ ਰਾਜ ਕੁਮਾਰ ਨੇ ਦੱਸਿਆ ਕਿ ਪਹਿਲੇ ਮੈਚ ਵਿਚ ਪੰਜਾਬ ਨੇ ਟਾਸ ਜਿੱਤ ਕੇ ਮਹਾਰਾਸ਼ਟਰ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਮਹਾਰਾਸ਼ਟਰ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 117 ਦੌੜਾਂ ਬਣਾਈਆਂ। ਮਹਾਰਾਸ਼ਟਰ ਵਲੋਂ ਨਿਲੇਸ਼ ਨੇ ਸਭ ਤੋਂ ਵੱਧ 27 ਦੌੜਾਂ ਦਾ ਯੋਗਦਾਨ ਪਾਇਆ। ਪੰਜਾਬ ਵਲੋਂ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਸੂਰਜ ਤਿਵਾੜੀ ਨੇ 4 ਓਵਰਾਂ ਵਿਚ 29 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ। 118 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਪੰਜਾਬ ਦੀ ਟੀਮ ਨੇ ਸ਼ਾਨਦਾਰ ਬੱਲੇਬਾਜ਼ੀ ਦਾ ਪ੍ਰਦਰਸ਼ਨ ਕਰਦਿਆਂ ਇਹ ਟੀਚਾ ਮਹਿਜ਼ 15 ਓਵਰਾਂ ਵਿਚ 2 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਪੰਜਾਬ ਵਲੋਂ ਅਕਸ਼ੈ ਨੇ 50 ਦੌੜਾਂ ਦੀ ਨਾਬਾਦ ਪਾਰੀ ਖੇਡੀ, ਜਦਕਿ ਸੂਰਜ ਤਿਵਾੜੀ ਨੇ 38 ਦੌੜਾਂ ਦਾ ਅਹਿਮ ਯੋਗਦਾਨ ਪਾਇਆ। ਇਸ ਸ਼ਾਨਦਾਰ ਪ੍ਰਦਰਸ਼ਨ ਸਦਕਾ ਸੂਰਜ ਤਿਵਾੜੀ ਨੂੰ ਮੈਨ ਆਫ਼ ਦਾ ਮੈਚ ਐਲਾਨਿਆ ਗਿਆ। ਦੁਪਹਿਰ ਸਮੇਂ ਖੇਡੇ ਗਏ ਦੂਜੇ ਮੈਚ ਵਿਚ ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਦੀਆਂ ਟੀਮਾਂ ਆਹਮੋ-ਸਾਹਮਣੇ ਹੋਈਆਂ। ਮਹਾਰਾਸ਼ਟਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਮੱਧ ਪ੍ਰਦੇਸ਼ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਆਪਣੇ ਨਿਰਧਾਰਿਤ ਓਵਰਾਂ ਵਿਚ 119 ਦੌੜਾਂ ਬਣਾਈਆਂ ਅਤੇ ਪੂਰੀ ਟੀਮ ਆਲ ਆਊਟ ਹੋ ਗਈ। ਮੱਧ ਪ੍ਰਦੇਸ਼ ਵੱਲੋਂ ਰਵੀਕਾਂਤ ਨੇ 22 ਅਤੇ ਮੌਸਮ ਖਾਨ ਨੇ 20 ਦੌੜਾਂ ਬਣਾਈਆਂ। ਮਹਾਰਾਸ਼ਟਰ ਵੱਲੋਂ ਵਿਜੇ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 3 ਵਿਕਟਾਂ ਹਾਸਲ ਕੀਤੀਆਂ। 120 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਮਹਾਰਾਸ਼ਟਰ ਦੀ ਟੀਮ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ 14 ਓਵਰਾਂ ਵਿਚ ਸਿਰਫ਼ 3 ਵਿਕਟਾਂ ਗੁਆ ਕੇ ਜਿੱਤ ਹਾਸਲ ਕਰ ਲਈ। ਮਹਾਰਾਸ਼ਟਰ ਵੱਲੋਂ ਰਾਜ ਕੁਮਾਰ ਦੁਰਗੇ ਨੇ 36 ਦੌੜਾਂ ਦੀ ਨਾਬਾਦ ਪਾਰੀ ਖੇਡੀ, ਜਦਕਿ ਪ੍ਰਵੀਨ ਸਾਂਵਲੇ ਨੇ 22 ਦੌੜਾਂ ਦੀ ਨਾਬਾਦ ਪਾਰੀ ਖੇਡ ਕੇ ਟੀਮ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਈ। ਰਾਜ ਕੁਮਾਰ ਦੁਰਗੇ ਨੂੰ 36 ਦੌੜਾਂ ਬਣਾਉਣ ਅਤੇ ਇੱਕ ਵਿਕਟ ਹਾਸਲ ਕਰਨ ਬਦਲੇ ਮੈਨ ਆਫ਼ ਦਾ ਮੈਚ ਐਲਾਨਿਆ ਗਿਆ। ਦੂਜੇ ਦਿਨ ਮੁਕਾਬਲੇ ਦੀ ਸ਼ੁਰੂਆਤ ਟਰਿੱਪਲ ਐਮ ਪਬਲਿਕ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ. ਮਨੋਜ ਕਪੂਰ ਵਲੋਂ ਕੀਤੀ ਗਈ। ਇਸ ਮੌਕੇ ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੀਆਂ ਟੀਮਾਂ ਨੂੰ ਵਿਸ਼ੇਸ਼ ਤੌਰ ‘ਤੇ ਮਿਲਣ ਪਹੁੰਚੇ ਸਾਬਕਾ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਨੇ ਸੰਬੋਧਨ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਇੰਸ: ਮੇਜਰ ਸਿੰਘ, ਇੰਸ: ਵਿਨੋਦ ਕੁਮਾਰ ਅਤੇ ਰੋਟਰੀ ਆਈ ਬੈਂਕ ਦੇ ਚੇਅਰਮੈਨ ਜੇ.ਬੀ. ਬਹਿਲ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਟੂਰਨਾਮੈਂਟ ਦੌਰਾਨ ਸੁਸਾਇਟੀ ਦੇ ਮੈਂਬਰਾਂ ਨੀਲਮ ਰਾਣੀ, ਸੁਖਵਿੰਦਰ ਸਿੰਘ, ਡਾ. ਕੇਵਲ ਕ੍ਰਿਸ਼ਨ ਤੱਖੀ, ਸੁਦਾਮ ਹੁਸੈਨ ਅਤੇ ਮੁਹੰਮਦ ਆਜ਼ਮ ਵਲੋਂ ਕੁਮੈਂਟਰੀ ਕੀਤੀ ਗਈ।