16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪੰਜਾਬ ’ਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ - ਸੰਨੀ ਰਾਜਪੂਤ, ਐਡ. ਘੁੰਮਣ

ਤਲਵਾੜਾ, 15 ਨਵੰਬਰ (ਮਨੀਸ਼ਾ ਮਹਿਤਾ)- ਆਉਂਦੀਆਂ ਵਿਧਾਨ ਸਭਾ 2027 ਚੋਣਾਂ ’ਚ ਇਤਿਹਾਸਕ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਇਹ ਪ੍ਰਗਟਾਵਾ ਸਾਬਕਾ ਪ੍ਰਧਾਨ ਯੂਥ ਕਾਂਗਰਸ ਦਸੂਹਾ ਸੰਨੀ ਰਾਜਪੂਤ ਅਤੇ ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਐਡਵੋਕੇਟ ਭੁਪਿੰਦਰ ਸਿੰਘ ਘੁੰਮਣ ਨੇ ਬਲਾਕ ਤਲਵਾੜਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਦਾਤਾਰਪੁਰ ਵਿਖੇ ਪੱਤਰਕਾਰਾਂ ਨਾਲ ਕੀਤਾ।

Ad Position 21
No active advertisement
ਅਜੀਤ ਡੈਸਕ 16-11-2026
ਤਲਵਾੜਾ, 15 ਨਵੰਬਰ (ਮਨੀਸ਼ਾ ਮਹਿਤਾ)- ਆਉਂਦੀਆਂ ਵਿਧਾਨ ਸਭਾ 2027 ਚੋਣਾਂ ’ਚ ਇਤਿਹਾਸਕ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਇਹ ਪ੍ਰਗਟਾਵਾ ਸਾਬਕਾ ਪ੍ਰਧਾਨ ਯੂਥ ਕਾਂਗਰਸ ਦਸੂਹਾ ਸੰਨੀ ਰਾਜਪੂਤ ਅਤੇ ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਐਡਵੋਕੇਟ ਭੁਪਿੰਦਰ ਸਿੰਘ ਘੁੰਮਣ ਨੇ ਬਲਾਕ ਤਲਵਾੜਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਦਾਤਾਰਪੁਰ ਵਿਖੇ ਪੱਤਰਕਾਰਾਂ ਨਾਲ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਨਿਵਾਸੀਆਂ ਦਾ ਮੰਨ ਹੁਣ ਭੰਗ ਹੋ ਚੁੱਕਿਆ ਹੈ ਹੁਣ ਤਾਂ ਪੰਜਾਬ ਦੇ ਨਿਵਾਸੀ ਸਿਰਫ਼ ਚੋਣਾਂ ਦਾ ਹੀ ਇੰਤਜ਼ਾਰ ਕਰ ਰਹੇ ਹਨ ਕਿ ਕਦੋਂ ਚੋਣਾਂ ਆਉਣ ਤੇ ਇਸ ਸਰਕਾਰ ਨੂੰ ਅਲਵਿਦਾ ਕਹੀਏ। ਕਾਂਗਰਸੀ ਨੇਤਾ ਸੰਨੀ ਰਾਜਪੂਤ ਅਤੇ ਕਾਂਗਰਸੀ ਨੇਤਾ ਐਡ. ਘੁੰਮਣ ਨੇ ਕਿਹਾ ਕਿ ਦਸੂਹਾ ਵਿਧਾਨ ਸਭਾ ਸੀਟ ਸ਼ਾਨਦਾਰ ਢੰਗ ਨਾਲ ਜਿੱਤ ਕੇ ਕਾਂਗਰਸ ਹਾਈ ਕਮਾਨ ਦੀ ਝੋਲੀ ’ਚ ਪਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਦਸੂਹਾ ਵਿਖੇ ਵੱਖ-ਵੱਖ ਕਿਸਮਾਂ ਵਾਲੇ ਫੁੱਲਾਂ ਦੇ ਬੂਟੇ ਲਗਾਏ ਅਗਲੀ ਖ਼ਬਰ ਸੜਕ ਹਾਦਸੇ ’ਚ ਇਕ ਦੀ ਮੌਤ
Ad Position 24