ਕਸਬਾ ਮਜਾਰੀ ਵਿਖੇ 17 ਤੋਂ ਸਜਣਗੀਆਂ ਪ੍ਰਭਾਤ ਫੇਰੀਆਂ
ਮਜਾਰੀ/ਸਾਹਿਬਾ, 15 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਕਸਬਾ ਮਜਾਰੀ ਦੀਆਂ ਸੰਗਤਾਂ ਵਲੋਂ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਅਵਤਾਰ ਸਿੰਘ ਮਾਹੀ ਨੇ ਦੱਸਿਆ ਕਿ 17 ਨਵੰਬਰ ਦਿਨ ਮੰਗਲਵਾਰ ਤੋਂ ਅੰਮ੍ਰਿਤ ਵੇਲੇ ਤੜਕਸਾਰ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਜਾਣਗੀਆਂ, ਜਿਸ ਦੌਰਾਨ ਸੰਗਤਾਂ ਵਲੋਂ ਗੁਰਬਾਣੀ ਦਾ ਜਾਪ ਕਰਦਿਆਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ।
ਪ
ਪ੍ਰਧਾਨ ਅਵਤਾਰ ਸਿੰਘ ਮਾਹੀ
16-11-2026
ਮਜਾਰੀ/ਸਾਹਿਬਾ, 15 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਕਸਬਾ ਮਜਾਰੀ ਦੀਆਂ ਸੰਗਤਾਂ ਵਲੋਂ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਅਵਤਾਰ ਸਿੰਘ ਮਾਹੀ ਨੇ ਦੱਸਿਆ ਕਿ 17 ਨਵੰਬਰ ਦਿਨ ਮੰਗਲਵਾਰ ਤੋਂ ਅੰਮ੍ਰਿਤ ਵੇਲੇ ਤੜਕਸਾਰ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਜਾਣਗੀਆਂ, ਜਿਸ ਦੌਰਾਨ ਸੰਗਤਾਂ ਵਲੋਂ ਗੁਰਬਾਣੀ ਦਾ ਜਾਪ ਕਰਦਿਆਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ। 22 ਨਵੰਬਰ ਦਿਨ ਐਤਵਾਰ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣ ਤੋਂ ਬਾਅਦ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਮੌਕੇ ਕਵੀਸ਼ਰ ਗੁਰਦੀਪ ਸਿੰਘ ਸ਼ੇਖਵਾਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ ਅਤੇ ਕੀਰਤਨੀ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਜਾਵੇਗਾ। 24 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਮੌਕੇ ਢਾਡੀ ਰਣਜੀਤ ਸਿੰਘ ਰਾਣਾ ਆਪਣੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨਗੇ।