ਪਠਲਾਵਾ ਵਿਖੇ ਅੱਖਾਂ ਦਾ ਮੁਫਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਭਲਕੇ
ਬੰਗਾ, 16 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣ)-ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਲੋਂ ਸੰਤ ਬਾਬਾ ਘਨੱਯਾ ਸਿੰਘ, ਸੰਤ ਬਾਬਾ ਕਰਤਾਰ ਸਿੰਘ, ਸੰਤ ਬਾਬਾ ਸੇਵਾ ਸਿੰਘ ਅਤੇ ਸੰਤ ਬਾਬਾ ਓਕਾਰ ਸਿੰਘ ਦੀ ਯਾਦ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਪਠਲਾਵਾ ਦੇ ਸਹਿਯੋਗ ਨਾਲ ਅੱਖਾਂ ਦਾ ਮੁਫਤ ਜਾਂਚ ਅਤੇ ਆਪ੍ਰੇਸ਼ਨ ਦਾ ਕੈਂਪ 18 ਨਵੰਬਰ ਨੂੰ ਗੁਰਦੁਆਰਾ ਸੰਤ ਬਾਬਾ ਘਨੱਯਾ ਸਿੰਘ ਪਿੰਡ ਪਠਲਾਵਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਹਸਪਤਾਲ ਦੇ ਪ੍ਰਮੁੱਖ ਨੇਤਰ ਰੋਗ ਮਾਹਿਰ ਡਾ.
ਬੰਗਾ, 16 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣ)-ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਲੋਂ ਸੰਤ ਬਾਬਾ ਘਨੱਯਾ ਸਿੰਘ, ਸੰਤ ਬਾਬਾ ਕਰਤਾਰ ਸਿੰਘ, ਸੰਤ ਬਾਬਾ ਸੇਵਾ ਸਿੰਘ ਅਤੇ ਸੰਤ ਬਾਬਾ ਓਕਾਰ ਸਿੰਘ ਦੀ ਯਾਦ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਪਠਲਾਵਾ ਦੇ ਸਹਿਯੋਗ ਨਾਲ ਅੱਖਾਂ ਦਾ ਮੁਫਤ ਜਾਂਚ ਅਤੇ ਆਪ੍ਰੇਸ਼ਨ ਦਾ ਕੈਂਪ 18 ਨਵੰਬਰ ਨੂੰ ਗੁਰਦੁਆਰਾ ਸੰਤ ਬਾਬਾ ਘਨੱਯਾ ਸਿੰਘ ਪਿੰਡ ਪਠਲਾਵਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਹਸਪਤਾਲ ਦੇ ਪ੍ਰਮੁੱਖ ਨੇਤਰ ਰੋਗ ਮਾਹਿਰ ਡਾ. ਕਪਲ ਮੀਤ ਸਿੰਘ, ਡਾ. ਨਵਨੀਤ ਗਰਗ ਅਤੇ ਉਨ੍ਹਾਂ ਦੀ ਟੀਮ ਵਲੋਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ। ਕੈਂਪ ਦੌਰਾਨ ਜਿਹੜੇ ਆਪ੍ਰੇਸ਼ਨ ਦੇ ਯੋਗ ਪਾਏ ਜਾਣਗੇ ਉਨ੍ਹਾਂ ਦੇ ਆਪ੍ਰੇਸ਼ਨ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਿਖੇ ਮੁਫਤ ਕੀਤੇ ਜਾਣਗੇ।