16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਵੈ-ਗਣਨਾ ਸ਼ੁਰੂ ਕਰਨ ਦੇ ਮਾਮਲੇ ’ਚ ਦੂਜੇ ਸਥਾਨ ’ਤੇ ਪਹੁੰਚਿਆ ਹੁਸ਼ਿਆਰਪੁਰ-ਆਸ਼ਿਕਾ ਜੈਨ

ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜਨਗਣਨਾ 2027 ਤਹਿਤ ਸਵੈ-ਗਣਨਾ ਪ੍ਰਕਿਰਿਆ ’ਚ ਹੁਸ਼ਿਆਰਪੁਰ ਜ਼ਿਲ੍ਹੇ ਨੇ ਪੰਜਾਬ ਭਰ ਵਿਚ ਦੂਜਾ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਇਸ ਪ੍ਰਾਪਤੀ ਵਿਚ ਸਹਿਯੋਗ ਦੇਣ ਵਾਲੇ ਜ਼ਿਲ੍ਹੇ ਦੇ ਨਾਗਰਿਕਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਉਹ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ, ਤਾਂ ਜੋ ਜ਼ਿਲ੍ਹੇ ਦੀ ਭਾਗੀਦਾਰੀ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।

Ad Position 21
No active advertisement
ਅਜੀਤ ਡੈਸਕ 17-11-2026
ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜਨਗਣਨਾ 2027 ਤਹਿਤ ਸਵੈ-ਗਣਨਾ ਪ੍ਰਕਿਰਿਆ ’ਚ ਹੁਸ਼ਿਆਰਪੁਰ ਜ਼ਿਲ੍ਹੇ ਨੇ ਪੰਜਾਬ ਭਰ ਵਿਚ ਦੂਜਾ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਇਸ ਪ੍ਰਾਪਤੀ ਵਿਚ ਸਹਿਯੋਗ ਦੇਣ ਵਾਲੇ ਜ਼ਿਲ੍ਹੇ ਦੇ ਨਾਗਰਿਕਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਉਹ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ, ਤਾਂ ਜੋ ਜ਼ਿਲ੍ਹੇ ਦੀ ਭਾਗੀਦਾਰੀ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਨਾਗਰਿਕ 30 ਨਵੰਬਰ ਤੱਕ ਜਨਗਣਨਾ ਦੇ ਅਧਿਕਾਰਤ ਪੋਰਟਲ ਰਾਹੀਂ ਘਰ ਬੈਠੇ ਹੀ ਆਪਣੇ ਪਰਿਵਾਰ ਦਾ ਵੇਰਵਾ ਦਰਜ ਕਰਵਾ ਸਕਦੇ ਹਨ। ਇਹ ਪ੍ਰਕਿਰਿਆ ਸਰਲ ਅਤੇ ਸੁਰੱਖਿਅਤ ਹੈ ਅਤੇ ਮੋਬਾਈਲ ਫ਼ੋਨ ਰਾਹੀਂ ਵੀ ਪੂਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਲੋੜ ਪੈਣ ’ਤੇ ਹੈਲਪ ਲਾਈਨ ਨੰਬਰ ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਪਰਿਵਾਰਾਂ ਨੇ ਸਵੈ-ਗਣਨਾ ਦਾ ਫਾਰਮ ਭਰਨਾ ਤਾਂ ਸ਼ੁਰੂ ਕਰ ਦਿੱਤਾ ਹੈ, ਪਰ ਅਜੇ ਤੱਕ ਉਸ ਨੂੰ ਅੰਤਿਮ ਰੂਪ ਵਿਚ ਜਮ੍ਹਾ ਨਹੀਂ ਕਰਵਾਇਆ। ਉਨ੍ਹਾਂ ਸਪਸ਼ਟ ਕੀਤਾ ਕਿ ਸਿਰਫ਼ ਫਾਰਮ ਭਰਨਾ ਸ਼ੁਰੂ ਕਰਨ ਨਾਲ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਨਹੀਂ ਮੰਨੀ ਜਾਵੇਗੀ, ਸਗੋਂ ਫਾਰਮ ਨੂੰ ਪੂਰੀ ਤਰ੍ਹਾਂ ਭਰ ਕੇ ਸਬਮਿਟ ਕਰਨਾ ਲਾਜ਼ਮੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਜਨਗਣਨਾ 2027 ਦੀ ਸਵੈ-ਗਣਨਾ ਪ੍ਰਕਿਰਿਆ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਘਰ ’ਚੋਂ ਨਕਦੀ ਅਤੇ ਗਹਿਣੇ ਚੋਰੀ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ 2 ਪਿਸਟਲ 3 ਮੈਗਜ਼ੀਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
Ad Position 24