16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬੇਗਮਪੁਰ ਤੋਂ ਦਿਆਲਾ ਤੱਕ ਸੰਪਰਕ ਸੜਕ ਦਾ ਮਾੜਾ ਹਾਲ, ਥਾਂ-ਥਾਂ ਪੈ ਗਏ ਟੋਏ

ਸੜੋਆ, 16 ਨਵੰਬਰ (ਹਰਮੇਲ ਸਹੂੰਗੜਾ)-ਆਮ ਆਦਮੀ ਪਾਰਟੀ ਦੀ ਸਰਕਾਰ ਭਾਵੇਂ ਹੀ ਵਿਕਾਸ ਕਰਨ ਦੇ ਦਾਅਵੇ ਕਰ ਰਹੀ ਹੈ। ਪਰ ਬਲਾਕ ਸੜੋਆ ’ਚ ਪੈਂਦੇ ਪਿੰਡ ਬੇਗਮਪੁਰ ਤੋਂ ਲੈ ਕੇ ਦਿਆਲਾ ਤੱਕ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਦਿਨ-ਪਰ-ਦਿਨ ਖਸਤਾ ਹੁੰਦੀ ਆ ਰਹੀ ਹੈ।

Ad Position 21
No active advertisement
ਅਜੀਤ ਡੈਸਕ 17-11-2026
ਸੜੋਆ, 16 ਨਵੰਬਰ (ਹਰਮੇਲ ਸਹੂੰਗੜਾ)-ਆਮ ਆਦਮੀ ਪਾਰਟੀ ਦੀ ਸਰਕਾਰ ਭਾਵੇਂ ਹੀ ਵਿਕਾਸ ਕਰਨ ਦੇ ਦਾਅਵੇ ਕਰ ਰਹੀ ਹੈ। ਪਰ ਬਲਾਕ ਸੜੋਆ ’ਚ ਪੈਂਦੇ ਪਿੰਡ ਬੇਗਮਪੁਰ ਤੋਂ ਲੈ ਕੇ ਦਿਆਲਾ ਤੱਕ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਦਿਨ-ਪਰ-ਦਿਨ ਖਸਤਾ ਹੁੰਦੀ ਆ ਰਹੀ ਹੈ। ਪਿੰਡ ਦੇ ਕੁਝ ਵਿਅਕਤੀਆਂ ਨੇ ਦੱਸਿਆ ਕਿ ਬਲਾਕ ਦੇ ਆਲੇ-ਦੁਆਲੇ ਦੇ ਪਿੰਡਾਂ ਦੀਆਂ ਸੰਪਰਕ ਸੜਕਾਂ ਨੂੰ ਨਵੀਆਂ ਅਤੇ ਪੁਰਾਣੀਆਂ ਨੂੰ ਬਣਾਇਆ ਜਾ ਰਿਹਾ ਹੈ। ਉਧਰ ਇਹ ਸੜਕ ਦੇ ਵਿੱਚ ਡੂੰਘੇ-ਡੂੰਘੇ ਟੋਏ ਹੋਣ ਕਰਕੇ ਰਾਹਗੀਰ ਮੋਟਰਸਾਈਕਲ ਗੱਡੀਆਂ ਵਾਲੇ ਲੰਘਣ ਤੋਂ ਬਹੁਤ ਹੀ ਪ੍ਰੇਸ਼ਾਨ ਹੁੰਦੇ ਨਜ਼ਰ ਆ ਰਹੇ ਹਨ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਇਹ ਸੜਕ ਕਾਂਗਰਸ ਸਰਕਾਰ ਵੇਲੇ ਬਣਾਈ ਗਈ ਸੀ ਮੁੜ ਕੇ ਕਿਸੇ ਵੀ ਮੰਡੀ ਬੋਰਡ ਦੇ ਅਧਿਕਾਰੀ ਵਲੋਂ ਇਸ ਸੜਕ ਦੀ ਸਾਰ ਨਹੀਂ ਲਈ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਸੜਕ ਨੂੰ ਜਲਦੀ ਤੋਂ ਜਲਦੀ ਬਣਾਇਆ ਜਾਵੇ ਹੋਰਨਾਂ ਤੋਂ ਇਲਾਵਾ ਹਰਮੇਸ਼ ਕੁਮਾਰ, ਅਵਤਾਰ ਸਿੰਘ, ਗੁਰਦੇਵ ਸਿੰਘ, ਜਸਬੀਰ ਬੇਗਮਪੁਰੀ, ਅਸੋ਼ਕ ਕੁਮਾਰ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ –ਕਾਠਗੜ੍ਹ ਦੇ ਨੌਜਵਾਨਾਂ ਦੀ ਮਿਹਨਤ ਰੰਗ ਲਿਆਈ– ਪਟਿਆਲਾ ’ਚ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਹੋਈ ਸ਼ਫਲ ਅਗਲੀ ਖ਼ਬਰ ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼- ਸੰਤ ਬਾਬਾ ਬਲਵੰਤ ਸਿੰਘ ਟਾਂਡੇ ਵਾਲੇ
Ad Position 24