16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਖ਼ਾਲਸਾ ਕਾਲਜ ’ਚ 4 ਦਿਨਾ ਇੰਟਰ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਮਾਹਿਲਪੁਰ, 16 ਨਵੰਬਰ (ਰਜਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਚੱਲਦੇ ਕਾਲਜਾਂ ਦੇ ਜ਼ੋਨਲ ਮੁਕਾਬਲਿਆਂ ਵਿਚੋਂ ਜੇਤੂ ਵਿਦਿਆਰਥੀਆਂ ਦੀਆਂ ਵੱਖ ਵੱਖ ਸਿਰਜਣਾਤਮਿਕ, ਕਲਾਤਮਿਕ ਅਤੇ ਵਿਰਾਸਤੀ ਗਤੀਵਿਧੀਆਂ ਨਾਲ ਸਬੰਧਿਤ ਪੰਜਾਬ ਯੂਨੀਵਰਸਿਟੀ ਦਾ 67ਵਾਂ ਚਾਰ ਦਿਨਾਂ ਇੰਟਰ ਜ਼ੋਨਲ ਯੁਵਕ ਤੇ ਵਿਰਾਸਤੀ ਮੇਲਾ ਸਿੱਖ ਐਜੂਕੇਸ਼ਨਲ ਕੌਂਸਲ ਦੇ ਹੇਠ ਤੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਦੀ ਦੇਖ ਰੇਖ ‘ਚ ਖ਼ਾਲਸਾ ਕਾਲਜ ਮਾਹਿਲਪੁਰ ‘ਚ ਹੋਏ ਯਾਦਗਾਰੀ ਪੈੜਾਂ ਛੱਡਦਾ ਸਮਾਪਤ ਹੋ ਗਿਆ।

Ad Position 21
No active advertisement
ਇੰਟਰ ਜ਼ੋਨਲ ਯੁਵਕ ਮੇਲੇ ਮੌਕੇ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਦਾ ਸਨਮਾਨ ਕਰਦੇ ਹੋਏ ਪ੍ਰਿੰ.ਡਾ. ਪਰਵਿੰਦਰ ਸਿੰਘ, ਸਾਬਕਾ ਡਾਇਰੈਕਟਰ ਡਾ.ਨਿਰਮਲ ਜੌੜਾ, ਪ੍ਰਿੰ.ਕਮਲਜੀਤ ਧਾਲੀਵਾਲ, ਪ੍ਰੋ.ਡਾ.ਜੇ.ਬੀ ਸੇਖੋ. ਅਤੇ ਹੋਰ। ਤਸਵੀਰ : ਗੁਰਨਾਮ ਸਟੂਡੀਓ 17-11-2026
ਮਾਹਿਲਪੁਰ, 16 ਨਵੰਬਰ (ਰਜਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਚੱਲਦੇ ਕਾਲਜਾਂ ਦੇ ਜ਼ੋਨਲ ਮੁਕਾਬਲਿਆਂ ਵਿਚੋਂ ਜੇਤੂ ਵਿਦਿਆਰਥੀਆਂ ਦੀਆਂ ਵੱਖ ਵੱਖ ਸਿਰਜਣਾਤਮਿਕ, ਕਲਾਤਮਿਕ ਅਤੇ ਵਿਰਾਸਤੀ ਗਤੀਵਿਧੀਆਂ ਨਾਲ ਸਬੰਧਿਤ ਪੰਜਾਬ ਯੂਨੀਵਰਸਿਟੀ ਦਾ 67ਵਾਂ ਚਾਰ ਦਿਨਾਂ ਇੰਟਰ ਜ਼ੋਨਲ ਯੁਵਕ ਤੇ ਵਿਰਾਸਤੀ ਮੇਲਾ ਸਿੱਖ ਐਜੂਕੇਸ਼ਨਲ ਕੌਂਸਲ ਦੇ ਹੇਠ ਤੇ ਪ੍ਰਿੰਸੀਪਲ ਡਾ.ਪਰਵਿੰਦਰ ਸਿੰਘ ਦੀ ਦੇਖ ਰੇਖ ‘ਚ ਖ਼ਾਲਸਾ ਕਾਲਜ ਮਾਹਿਲਪੁਰ ‘ਚ ਹੋਏ ਯਾਦਗਾਰੀ ਪੈੜਾਂ ਛੱਡਦਾ ਸਮਾਪਤ ਹੋ ਗਿਆ। ਇਸ ਯੁਵਕ ਮੇਲੇ ਦੇ ਇਨਾਮ ਵੰਡ ਸਮਾਰੋਹ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਿਰਕਤ ਕੀਤੀ ਉਨ੍ਹਾਂ ਨਾਲ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾ ਨੇ ਜ਼ੋਨਲ ਅਤੇ ਇੰਟਰ ਜ਼ੋਨਲ ਯੁਵਕ ਮੇਲੇ ਦੇ ਪ੍ਰਬੰਧਾਂ ਲਈ ਕਾਲਜ ਦੀ ਪ੍ਰਬੰਧਕੀ ਕਮੇਟੀ, ਪ੍ਰਿੰਸੀਪਲ ਅਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ ਅਤੇ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਕਾਲਜ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਬਹੁਪੱਖੀ ਵਿਕਾਸ ਲਈ ਅਜਿਹੇ ਯੁਵਕ ਮੇਲੇ ਵੱਡੀ ਭੂਮਿਕਾ ਨਿਭਾਉਂਦੇ ਹਨ। ਯੁਵਕ ਮੇਲੇ ‘ਚ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਵਿਸ਼ੇਸ਼ ਤੌਰ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਦੀਆਂ ਨਾਟ ਵੰਨਗੀਆਂ ਦਾ ਆਨੰਦ ਮਾਣਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ, ਪ੍ਰਵਾਸੀ ਭਾਰਤੀ ਦਲਜੀਤ ਸਿੰਘ ਸਹੋਤਾ ਇੰਗਲੈਂਡ ਤੇ ਨੌਜਵਾਨ ਕਾਂਗਰਸੀ ਆਗੂ ਅਮਰਪ੍ਰੀਤ ਸਿੰਘ ਲਾਲੀ ਨੇ ਵਿਦਿਆਰਥੀਆਂ ਨੂੰ ਆਪਣੀ ਭਾਸ਼ਾ ਅਤੇ ਕਲਾ ਨੂੰ ਸੰਭਾਲਣ ਦਾ ਸੱਦਾ ਦਿੱਤਾ ਅਤੇ ਕਾਲਜ ਦੇ ਵਧੀਆ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਯੁਵਕ ਮੇਲੇ ਦੇ ਪ੍ਰਧਾਨਗੀ ਮੰਡਲ ਵਿਚ ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਜਨਰਲ ਸਕੱਤਰ ਪ੍ਰੋ. ਅਪਿੰਦਰ ਸਿੰਘ, ਖ਼ਜ਼ਾਨਚੀ ਵੀਰਇੰਦਰ ਸ਼ਰਮਾ, ਗੁਰਦਿਆਲ ਸਿੰਘ ਖਾਬੜਾ, ਐਸ.ਪੀ.ਦਲਜੀਤ ਸਿੰਘ ਖੱਖ, ਸਾਬਕਾ ਵੀ.ਸੀ.ਡਾ ਧਰਮਜੀਤ ਸਿੰਘ, ਮੋਹਨ ਲਾਲ ਫਾਉਂਡੇਸ਼ਨ ਦੇ ਪ੍ਰਧਾਨ ਗੁਰਨਾਮ ਸਿੰਘ ਧਾਲੀਵਾਲ, ਯੁਵਕ ਸੇਵਾਵਾਂ ਵਿਭਾਗ ਦੇ ਸਾਬਕਾ ਡਾਇਰੈਕਟਰ ਡਾ.ਨਿਰਮਲ ਜੌੜਾ, ਪ੍ਰਿੰ.ਕਮਲਜੀਤ ਧਾਲੀਵਾਲ, ਸੈਨੇਟਰ ਡਾ.ਇੰਦਰਪਾਲ ਸਿੰਘ ਸਿੱਧੂ, ਸਾਬਕਾ ਸੈਨੇਟ ਮੈਂਬਰ ਡਾ.ਗੁਰਦੀਪ ਸ਼ਰਮਾ, ਸੈਨੇਟਰ ਡਾ ਜਗਤਾਰ ਸਿੰਘ ਸਮੇਤ ਹੋਰ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਹਾਜ਼ਰ ਮਹਿਮਾਨਾਂ ਸਮੇਤ ਵੱਖ ਵੱਖ ਕਾਲਜਾਂ ਤੋਂ ਪੁੱਜੇ ਪ੍ਰਿੰਸੀਪਲ ਸਾਹਿਬਾਨ, ਸਟਾਫ਼ ਅਤੇ ਭਾਗੀਦਾਰ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਸਮਾਰੋਹ ਦੇ ਸਫਲ ਆਯੋਜਨ ਲਈ ਕਾਲਜ ਦੀ ਪ੍ਰਬੰਧਕੀ ਕਮੇਟੀ ਅਤੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਦਾ ਧੰਨਵਾਦ ਕਰਦੇ ਹੋਏ ਹਾਜ਼ਰ ਪਤਵੰਤਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਓਵਰਆਲ ਟਰਾਫ਼ੀ ਖ਼ਾਲਸਾ ਕਾਲਜ ਫ਼ਾਰ ਵੁਮੈਨ ਸਿਵਲ ਲਾਈਨਜ਼ ਲੁਧਿਆਣਾ ਨੇ ਜਿੱਤੀ ਜਦਕਿ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਨੇ ਦੂਜਾ ਅਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਯੁਵਕ ਮੇਲੇ ਦੌਰਾਨ ਪ੍ਰਿੰ.ਤਰਲੋਕ ਸਿੰਘ ਬੰਧੂ, ਪ੍ਰਿੰ.ਪਵਨ ਕੁਮਾਰ, ਸਾਬਕਾ ਪ੍ਰਿੰ. ਸੁਰਜੀਤ ਸਿੰਘ, ਪ੍ਰਿੰ.ਰਾਜਵਿੰਦਰ ਕੌਰ, ਐਸ.ਡੀ.ਐਮ ਸੰਜੀਵ ਕੁਮਾਰ, ਤਹਿਸੀਲਦਾਰ ਲਵਪ੍ਰੀਤ ਸਿੰਘ, ਐਡਵੋਕੇਟ.ਪੰਕਜ ਕ੍ਰਿਪਾਲ, ਮਾ.ਅਰਵਿੰਦਰ ਸਿੰਘ ਹਵੇਲੀ, ਕੁਲਵਿੰਦਰ ਸਿੰਘ ਜੰਡਾ, ਦਵਿੰਦਰ ਸਿੰਘ ਸੈਣੀ ਪ੍ਰਧਾਨ ਨਗਰ ਪੰਚਾਇਤ, ਸ਼ਸ਼ੀ ਬੰਗੜ ਵਾਇਸ ਪ੍ਰਧਾਨ, ਪ੍ਰਿੰ.ਸੁਰਿੰਦਰਪਾਲ ਸਿੰਘ ਪ੍ਰਦੇਸੀ, ਜਗਜੀਵਨ ਸਿੰਘ ਸੇਵਾਮੁਕਤ ਡੀ.ਐੱਫ.ਓ, ਕੁਲਤਰਨਜੀਤ ਸਿੰਘ, ਕਪਿਲ ਸ਼ਰਮਾ, ਰਾਜਵਿੰਦਰ ਸਮਰਾਲਾ, ਚਰਨਜੀਤ ਕੌਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸੰਜੀਵ ਭਾਰਦਵਾਜ, ਪ੍ਰੋ.ਡਾ.ਜੇ.ਬੀ.ਸੋਖੋ, ਪ੍ਰਿੰ. ਬੀ.ਐੱਸ. ਜਮਵਾਲ, ਪ੍ਰਿੰ.ਡਾ. ਰੋਹਤਾਂਸ਼, ਪ੍ਰਿੰ. ਸ਼ਿਬੂ ਮੈਥਿਊ ਕੇ, ਪ੍ਰਬੰਧਕੀ ਸਕੱਤਰ ਡਾ ਵਿਕਰਾਂਤ ਰਾਣਾ, ਡਾ. ਦੇਵ ਕੁਮਾਰ, ਪ੍ਰੋ. ਅਰਾਧਨਾ ਦੁੱਗਲ, ਪ੍ਰੋ. ਸਰਵਣ ਸਿੰਘ, ਪ੍ਰਿੰ.ਜਗਮੋਹਣ ਸਿੰਘ, ਤਲਵਿੰਦਰ ਸਿੰਘ ਹੀਰ, ਗੁਰਮਿੰਦਰ ਕੈਂਡੋਵਾਲ, ਬਲਵਿੰਦਰ ਸਿੰਘ ਬੱਬੂ ਨਿਮੋਲੀਆ, ਪ੍ਰੋ ਬਿਮਲਾ ਜਸਵਾਲ, ਪ੍ਰੋ.ਜਸਵਿੰਦਰ ਸਿੰਘ, ਪ੍ਰੋ.ਡਾ. ਰਾਜ ਕੁਮਾਰ, ਬਲਦੇਵ ਸਿੰਘ ਕੌਂਸਲਰ, ਗੁਰਲਾਲ ਸੈਲਾ, ਸਤਵਿੰਦਰ ਸਿੰਘ ਬਿੱਟੂ, ਸਰਬਜੀਤ ਸਿੰਘ ਸਾਬੀ ਸਮੇਤ ਸਮੂਹ ਟੀਚਿੰਗ ਨਾਨ ਟੀਚਿੰਗ ਸਟਾਫ਼ ਅਤੇ ਵੱਖ-ਵੱਖ ਕਾਲਜਾਂ ਦੇ ਇੰਚਾਰਜ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ। ઠ
Ad Position 22
No active advertisement
ਪਿਛਲੀ ਖ਼ਬਰ ਕਮਿਊਨਿਸਟ ਆਗੂ ਮਾਸਟਰ ਪ੍ਰੇਮ ਰੱਕੜ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਮਨਹੋਤਾ ਬਲੱਡ ਸੇਵਾ ਸੁਸਾਇਟੀ ਵਲੋਂ 17ਵੇਂ ਖੂਨਦਾਨ ਕੈਂਪ ਦੌਰਾਨ 42 ਯੂਨਿਟ ਖੂਨ ਇਕੱਤਰ
Ad Position 24