16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁ: ਦੇਹਰਾ ਬਾਬਾ ਗੁਲਾਬ ਸਿੰਘ ਨੌਰਾ ਵਿਖੇ ਵਿਸ਼ਾਲ ਨਗਰ ਕੀਰਤਨ 24 ਨੂੰ

ਪੱਲੀ-ਝਿੱਕੀ, 16 ਨਵੰਬਰ (ਕੁਲਦੀਪ ਸਿੰਘ ਪਾਬਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਨੌਰਾ ਵਿਖੇ 24 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਸਤਾਨ ਸਿੰਘ ਨੇ ਦੱਸਿਆ ਕਿ 22 ਨਵੰਬਰ ਨੂੰ ਸਮਾਜ ਸੇਵੀ ਚੈਨ ਸਿੰਘ ਬੋਲਾ ਅਤੇ ਮਾਤਾ ਮਹਿੰਦਰ ਕੌਰ ਬੋਲਾ ਕੈਨੇਡਾ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ।

Ad Position 21
No active advertisement
ਪ੍ਰਧਾਨ ਸਤਨਾਮ ਸਿੰਘ ਨੰਬਰਦਾਰ 17-11-2026
ਪੱਲੀ-ਝਿੱਕੀ, 16 ਨਵੰਬਰ (ਕੁਲਦੀਪ ਸਿੰਘ ਪਾਬਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਨੌਰਾ ਵਿਖੇ 24 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਸਤਾਨ ਸਿੰਘ ਨੇ ਦੱਸਿਆ ਕਿ 22 ਨਵੰਬਰ ਨੂੰ ਸਮਾਜ ਸੇਵੀ ਚੈਨ ਸਿੰਘ ਬੋਲਾ ਅਤੇ ਮਾਤਾ ਮਹਿੰਦਰ ਕੌਰ ਬੋਲਾ ਕੈਨੇਡਾ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਜਿਨਾਂ ਦੇ ਭੋਗ 24 ਨਵੰਬਰ ਨੂੰ ਪਾਉਣ ਉਪਰੰਤ ਕੀਰਤਨ ਦਰਬਾਰ ਸਜਾਏ ਜਾਣਗੇ। ਪ੍ਰਧਾਨ ਮਸਤਾਨ ਸਿੰਘ ਦੱਸਿਆ ਕਿ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 11 ਵਜੇ ਦੇ ਕਰੀਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜਾ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ। ਉਹਨਾਂ ਦੱਸਿਆ ਕਿ 25 ਨਵੰਬਰ ਦਿਨ ਬੁੱਧਵਾਰ ਨੂੰ ਸਿਹਤਮੰਦ ਪੰਜਾਬ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਮੁਫਤ ਮੈਡੀਕਲ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਦੌਰਾਨ ਡਾਕਟਰਾਂ ਦੀ ਮੁਫਤ ਸਲਾਹ ਅਤੇ ਦਵਾਈਆਂ ਦਿੱਤੀਆਂ ਜਾਣਗੀਆਂ। ਇਸੇ ਦੌਰਾਨ ਚੈਨ ਸਿੰਘ ਬੋਲਾ ਅਤੇ ਮਾਤਾ ਮਹਿੰਦਰ ਕੌਰ ਬੋਲਾ ਵਲੋਂ ਸਵੇਰੇ 7 ਵਜੇ ਅੱਖਾਂ ਦਾ ਮੁਫਤ ਚੈਕਅਪ ਅਤੇ ਆਪਰੇਸ਼ਨ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ’ਚ ਅੱਖਾਂ ਦੇ ਆਏ ਹੋਏ ਮਰੀਜ਼ਾਂ ਦੇ ਮੁਫਤ ਟੈਸਟ ਅਤੇ ਆਪਰੇਸ਼ਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਕਰਮਜੀਤ ਸਿਘ ਬਿੱਟੂ ਵਲੋਂ ਬੰਗਾ ਹਲਕੇ ਤੋਂ ਕਾਂਗਰਸ ਦੀ ਟਿਕਟ ਲਈ ਦਆਵੇਦਾਰੀ ਪੇਸ਼ ਅਗਲੀ ਖ਼ਬਰ ਕਮਿਊਨਿਸਟ ਆਗੂ ਮਾਸਟਰ ਪ੍ਰੇਮ ਰੱਕੜ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ
Ad Position 24