17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਰਬੱਤ ਦੇ ਭਲੇ ਦੀ ਅਰਦਾਸ ਅਤੇ ਗੁਰੂ ਚਰਨਾਂ ’ਚ ਸ਼ੁਕਰਾਨੇ ਨਾਲ 3 ਰੋਜ਼ਾ ਕੀਰਤਨ ਦਰਬਾਰ ਸੰਪੂਰਨ

ਨਵਾਂਸ਼ਹਿਰ, 17 ਨਵੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਕਰਵਾਏ ਗਏ 3 ਰੋਜ਼ਾ ਮਹਾਨ ਕੀਰਤਨ ਦਰਬਾਰ ਦੀ ਸੰਪੂਰਨਤਾ ਗੁਰੂ ਚਰਨਾਂ ’ਚ ਸਰਬੱਤ ਦੇ ਭਲੇ ਦੀ ਅਰਦਾਸ ਅਤੇ ਵਾਹਿਗੁਰੂ ਦੇ ਸ਼ੁਕਰਾਨੇ ਨਾਲ ਹੋਈ। ਤਿੰਨ ਦਿਨ ਚੱਲੇ ਇਸ ਰੂਹਾਨੀ ਸਮਾਗਮ ਦੌਰਾਨ ਇਲਾਕੇ ਦੀਆਂ ਸੰਗਤਾਂ ਨੇ ਬਹੁਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

Ad Position 21
No active advertisement
ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ, ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲੇ ਕਥਾ ਵਿਚਾਰਾਂ ਕਰਦੇ ਹੋਏ। ਤਸਵੀਰਾਂ : ਜਸਬੀਰ ਸਿੰਘ ਨੂਰਪੁਰ 18-11-2026
ਨਵਾਂਸ਼ਹਿਰ, 17 ਨਵੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਕਰਵਾਏ ਗਏ 3 ਰੋਜ਼ਾ ਮਹਾਨ ਕੀਰਤਨ ਦਰਬਾਰ ਦੀ ਸੰਪੂਰਨਤਾ ਗੁਰੂ ਚਰਨਾਂ ’ਚ ਸਰਬੱਤ ਦੇ ਭਲੇ ਦੀ ਅਰਦਾਸ ਅਤੇ ਵਾਹਿਗੁਰੂ ਦੇ ਸ਼ੁਕਰਾਨੇ ਨਾਲ ਹੋਈ। ਤਿੰਨ ਦਿਨ ਚੱਲੇ ਇਸ ਰੂਹਾਨੀ ਸਮਾਗਮ ਦੌਰਾਨ ਇਲਾਕੇ ਦੀਆਂ ਸੰਗਤਾਂ ਨੇ ਬਹੁਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੇ ਆਖ਼ਰੀ ਦਿਨ ਗੁਰੂ ਸਾਹਿਬ ਦੇ ਪਾਵਨ ਸਰੂਪ ਨੂੰ ਸੁੰਦਰ ਢੰਗ ਨਾਲ ਸਜਾਈ ਗਈ ਪਾਲਕੀ ਸਾਹਿਬ ਵਿੱਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੇ ਰੂਪ ਵਿੱਚ ਲਿਆਂਦਾ ਗਿਆ। ਖਾਲਸਾਈ ਬੈਂਡ ਦੀਆਂ ਮਨਮੋਹਕ ਧੁਨਾਂ, ਗਤਕਾ ਪਾਰਟੀ ਦੇ ਜੰਗਜੂ ਜੌਹਰਾਂ ਅਤੇ ਗੁਰੂ ਸਾਹਿਬ ਦੀ ਸਵਾਰੀ ਦੇ ਸਤਿਕਾਰ ’ਚ ਸਜਾਏ ਗਏ ਸ਼ਾਨਦਾਰ ਨਗਰ ਕੀਰਤਨ ਨੇ ਸਮੁੱਚੇ ਵਾਤਾਵਰਨ ਨੂੰ ਖਾਲਸਾਈ ਰੰਗ ਵਿੱਚ ਰੰਗ ਦਿੱਤਾ। ਰਹਿਰਾਸ ਸਾਹਿਬ ਦੇ ਪਾਠ ਨਾਲ ਸਮਾਗਮ ਦੀ ਆਰੰਭਤਾ ਗਿਆਨੀ ਕੁਲਵਿੰਦਰ ਸਿੰਘ ਸੁੱਧਾ ਮਾਜਰਾ ਵਲੋਂ ਕੀਤੀ ਗਈ। ਉਪਰੰਤ ਭਾਈ ਨਵਦੀਪ ਸਿੰਘ ਕਟਾਰੀਆਂ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ। ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ਨੇ ਕਥਾ ਵਿਚਾਰਾਂ ਰਾਹੀਂ ਗੁਰਮਤਿ ਜੀਵਨ-ਜਾਂਚ ਦਾ ਸੰਦੇਸ਼ ਦਿੱਤਾ, ਜਦਕਿ ਭਾਈ ਚਰਨਜੀਤ ਸਿੰਘ ਹੀਰਾ ਨੇ ਵਿਲੱਖਣ ਸ਼ੈਲੀ ਨਾਲ ਅੰਮ੍ਰਿਤਮਈ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਸੁਸਾਇਟੀ ਵਲੋਂ ਇੱਕ ਨਵੀਂ ਅਤੇ ਨਿਵੇਕਲੀ ਪਹਿਲ ਕਰਦਿਆਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਨਿਸ਼ਕਾਮ ਯੋਗਦਾਨ ਪਾਉਣ ਵਾਲੇ ਡਾ. ਕੁਲਵੀਰ ਸਿੰਘ ਪੁਰੇਵਾਲ ਨੂੰ ‘ਗੁਰੂ ਨਾਨਕ ਮਿਸ਼ਨ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਵਿਸ਼ੇਸ਼ ਖਿੱਚ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਜੀ ਦੇ ਗੁਰਮਤਿ ਵਿਚਾਰ ਰਹੇ। ਉਨ੍ਹਾਂ ਨੇ ਗੁਰੂ ਸਾਹਿਬ ਦੀ ਬਾਣੀ ਦੇ ਹਵਾਲੇ ਨਾਲ ਮਨੁੱਖੀ ਜੀਵਨ ਵਿੱਚ ਨਾਮ ਸਿਮਰਨ, ਨਿਮਰਤਾ, ਸੇਵਾ, ਪਰਉਪਕਾਰ ਅਤੇ ਆਪਸੀ ਪਿਆਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਾਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਮਾਰਗ ਦਿਖਾਉਂਦੀ ਹੈ। ਇਸ ਉਪਰੰਤ ਭਾਈ ਅਨੰਤਵੀਰ ਸਿੰਘ ਲਾਸ ਏਂਜਲਸ ਵਾਲਿਆਂ ਨੇ ਦੇਰ ਰਾਤ ਤੱਕ ਆਪਣੀ ਰਸਭਿੰਨੀ ਕੀਰਤਨ ਸੇਵਾ ਰਾਹੀਂ ਸੰਗਤਾਂ ਨੂੰ ਰੂਹਾਨੀ ਖ਼ੁਰਾਕ ਪ੍ਰਦਾਨ ਕੀਤੀ। ਅੱਜ ਕਰਵਾਏ ਗਏ ਅੰਮ੍ਰਿਤ ਸੰਚਾਰ ਦੌਰਾਨ 31 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ ਜਿਨ੍ਹਾਂ ਦਾ ਕੀਰਤਨ ਦਰਬਾਰ ਦੌਰਾਨ ਸਨਮਾਨ ਵੀ ਕੀਤਾ ਗਿਆ। ਸਮਾਗਮ ਦੀ ਸੰਪੂਰਨਤਾ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਅਤੇ ਸ੍ਰੀ ਮੁੱਖਵਾਕ ਦੀ ਸੇਵਾ ਭਾਈ ਸਰਵਨ ਸਿੰਘ ਜੀ (ਅਰਦਾਸੀਏ ਸਿੰਘ) ਸੱਚਖੰਡ ਸ੍ਰੀ ਦਰਬਾਰ ਸਾਹਿਬ ਵੱਲੋਂ ਨਿਭਾਈ ਗਈ। ਇਸ ਮੌਕੇ ਸੁਸਾਇਟੀ ਵੱਲੋਂ ਕੀਰਤਨੀ ਜਥੇ, ਕਥਾਵਾਚਕਾਂ ਤੋਂ ਇਲਾਵਾ ਬਾਬਾ ਸਤਨਾਮ ਸਿੰਘ ਜੀ ਕਿਲਾ ਅਨੰਦਗੜ੍ਹ ਸਾਹਿਬ, ਪੰਜ ਪਿਆਰੇ ਸਾਹਿਬਾਨ ਅਤੇ ਦਰਬਾਰ ਸਾਹਿਬ ਤੋਂ ਆਏ ਅਰਦਾਸੀਏ ਸਿੰਘ ਸਰਵਨ ਸਿੰਘ ਜੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸਰਪ੍ਰਸਤ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਅਤੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਵੱਲੋਂ ਸਮੂਹ ਸੰਗਤਾਂ, ਰਾਗੀ ਜਥਿਆਂ, ਕਥਾਵਾਚਕਾਂ, ਸੰਤ-ਮਹਾਂਪੁਰਸ਼ਾਂ, ਸੇਵਾਦਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ। ਰੋਜਾਨਾ ਦੀ ਤਰ੍ਹਾਂ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ-ਸਤਿਕਾਰ ਦੀ ਸੇਵਾ ਦੀ ਭਾਈ ਤਲਵੀਰ ਸਿੰਘ, ਭਾਈ ਕੁਲਵਿੰਦਰ ਸਿੰਘ ਸੁੱਧਾ ਮਾਜਰਾ, ਭਾਈ ਮਨਜੀਤ ਸਿੰਘ ਅਤੇ ਭਾਈ ਜਸਪਾਲ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਗੱਤਕਾ ਪਾਰਟੀ ਦੀ ਸੇਵਾ ਜੱਸਪ੍ਰੀਤ ਸਿੰਘ ਜੱਸ ਦੇ ਜਥੇ ਵੱਲੋਂ ਨਿਭਾਈ ਗਈ। ਇਸ ਮੌਕੇ ਸੰਤ ਬਾਬਾ ਨਛੱਤਰ ਸਿੰਘ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਗੁਰਬਖਸ਼ ਸਿੰਘ ਖਾਲਸਾ, ਨਛੱਤਰ ਪਾਲ ਵਿਧਾਇਕ, ਅੰਗਦ ਸਿੰਘ ਸਾਬਕਾ ਵਿਧਾਇਕ, ਹੇਮੰਤ ਕੁਮਾਰ ਬੌਬੀ, ਗੁਰਪ੍ਰੀਤ ਕੌਰ ਥਿਆੜਾ, ਕੁਲਵਿੰਦਰ ਸਿੰਘ ਪ੍ਰਧਾਨ ਗੁਰੂ ਨਾਨਕ ਹਸਪਤਾਲ ਢਾਹਾਂ, ਜਸਪਾਲ ਸਿੰਘ ਜਾਡਲੀ, ਤਰਨਜੀਤ ਸਿੰਘ ਥਾਂਦੀ, ਭਾਈ ਜੋਗਾ ਸਿੰਘ ਢਾਹਾਂ, ਗੁਰਚਰਨ ਅਰੋੜਾ, ਸੁਖਦੇਵ ਸਿੰਘ ਮਾਨ ਰਾਹੋਂ, ਬਲਵੀਰ ਸਿੰਘ ਅਲੀਪੁਰ, ਦੀਦਾਰ ਸਿੰਘ ਅਲੀਪੁਰ, ਰਮਨਦੀਪ ਸਿੰਘ ਥਿਆੜਾ, ਸਤਪਾਲ ਸਿੰਘ ਅੰਮ੍ਰਿਤਸਰੀ ਸਵੀਟਸ, ਤਰਲੋਕ ਸਿੰਘ ਗੜ੍ਹਸ਼ੰਕਰ, ਪ੍ਰਭਜੋਤ ਸਿੰਘ ਭਾਰਟਾ, ਸੁਖਵਿੰਦਰ ਸਿੰਘ ਗੋਬਿੰਦਪੁਰ, ਹਰਜਿੰਦਰ ਸਿੰਘ ਅਟਾਰੀ, ਤਰਲੋਕ ਸਿੰਘ ਫਲੋਰਾ, ਕੁਲਜਿੰਦਰਜੀਤ ਸਿੰਘ ਸੋਢੀ, ਦਿਲਬਾਗ ਸਿੰਘ ਰਾਹੋਂ ਜਗਤਾਰ ਸਿੰਘ ਪ੍ਰਧਾਨ ਗੁਰਦੁਆਰਾ ਮਹਿੰਦੀਪੁਰ, ਹਰਦੀਪ ਸਿੰਘ ਸਰਪੰਚ, ਗੜ੍ਹ ਪਧਾਣਾ, ਰਛਪਾਲ ਸਿੰਘ ਸਾਬਕਾ ਸਰਪੰਚ ਜੱਬੋਵਾਲ, ਗੁਰਜੀਤ ਕੌਰ ਸਰਪੰਚ ਰਾਮਰਾਇ ਪਰ, ਸੁਰਿੰਦਰ ਸਿੰਘ ਸੋਇਤਾ, ਗੁਰਦੇਵ ਸਿੰਘ ਗਹੂੰਣ, ਕੁਲਵਿੰਦਰ ਸਿੰਘ ਭੀਨ, ਬਲਵੀਰ ਸਿੰਘ ਸੋਨਾ, ਸੁੱਚਾ ਸਿੰਘ ਬਰਨਾਲਾ, ਰਵਿੰਦਰ ਸਿੰਘ ਆਈ ਟੀ ਓ ਚੱਕਦਾਨਾ, ਡਾਕਟਰ ਹਰਵਿੰਦਰ ਸਿੰਘ, ਉੱਤਮ ਸਿੰਘ ਸੇਠੀ, ਦੀਦਾਰ ਸਿੰਘ ਗਹੂੰਣ, ਜਗਜੀਤ ਸਿੰਘ ਸੈਣੀ, ਜਗਦੀਪ ਸਿੰਘ ਕੈਸ਼ੀਅਰ, ਪਰਮਿੰਦਰ ਸਿੰਘ ਕੰਵਲ, ਹਕੀਕਤ ਸਿੰਘ, ਡਾ: ਭਗਵਾਨ ਸਿੰਘ, ਇੰਦਰਜੀਤ ਸਿੰਘ ਬਾਹੜਾ, ਜਗਜੀਤ ਸਿੰਘ ਬਾਟਾ, ਬਲਵਿੰਦਰ ਕੁਮਾਰ, ਬਖਸ਼ੀਸ਼ ਸਿੰਘ ਸੈਣੀ, ਬਾਬਾ ਗਿਆਨ ਸਿੰਘ, ਗੁਰਪਾਲ ਸਿੰਘ, ਰਾਮਪਾਲ ਰਾਏ, ਗੁਰਚਰਨ ਸਿੰਘ ਪਾਬਲਾ, ਰਮਣੀਕ ਸਿੰਘ, ਕੁਲਜੀਤ ਸਿੰਘ ਖਾਲਸਾ, ਹਰਵਿੰਦਰ ਸਿੰਘ ਹਾਈਵੇ, ਹਰਮੇਸ਼ ਸਿੰਘ ਭੱਟੀ, ਨੰਬਰਦਾਰ ਸਵਰਨ ਸਿੰਘ ਕਾਹਮਾ, ਪਰਮਜੀਤ ਸਿੰਘ ਪੰਗਲੀਆ, ਦਲਜੀਤ ਸਿੰਘ ਬਡਵਾਲ, ਹਰਜਿੰਦਰ ਸਿੰਘ ਮੰਡਿਆਣੀ, ਮਨਮੋਹਨ ਸਿੰਘ ਕੰਵਲ, ਰਜਿੰਦਰ ਸਿੰਘ ਕੰਗਾਰੂ, ਬਲਵਿੰਦਰ ਸਿੰਘ ਉਸਮਾਨਪੁਰ, ਦਿਲਬਾਗ ਸਿੰਘ ਉਸਮਾਨਪੁਰ, ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸੂਬੇ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੇ ਕੰਮਾਂ ਨੂੰ ਯਾਦ ਕਰਦੇ ਹਨ-ਸੰਦੀਪ ਹਨੀ ਟੌਂਸਾ ਅਗਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ
Ad Position 24