ਮੌਸਮ ’ਚ ਬਦਲਾਅ ਨੂੰ ਦੇਖਦਿਆਂ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਅਪੀਲ-ਡਾਕਟਰ ਕੋਹਲੀ
ਰੱਤੇਵਾਲ, 17 ਨਵੰਬਰ (ਅਸ਼ੋਕ ਕੁਮਾਰ ਲੀਲ)-ਅਜੋਕੇ ਸਮੇਂ ਵਿਚ ਮੌਸਮ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਦਿਨ ਸਮੇਂ ਹਲਕੀ ਗਰਮੀ ਅਤੇ ਸਵੇਰ ਸ਼ਾਮ ਨੂੰ ਠੰਢ ਵਧਣ ਕਾਰਨ ਲੋਕਾਂ ਦੀ ਸਿਹਤ ਉੱਤੇ ਇਸ ਦਾ ਅਸਰ ਪੈ ਸਕਦਾ ਹੈ।
ਰੱਤੇਵਾਲ, 17 ਨਵੰਬਰ (ਅਸ਼ੋਕ ਕੁਮਾਰ ਲੀਲ)-ਅਜੋਕੇ ਸਮੇਂ ਵਿਚ ਮੌਸਮ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਦਿਨ ਸਮੇਂ ਹਲਕੀ ਗਰਮੀ ਅਤੇ ਸਵੇਰ ਸ਼ਾਮ ਨੂੰ ਠੰਢ ਵਧਣ ਕਾਰਨ ਲੋਕਾਂ ਦੀ ਸਿਹਤ ਉੱਤੇ ਇਸ ਦਾ ਅਸਰ ਪੈ ਸਕਦਾ ਹੈ। ਖ਼ਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਪਹਿਲਾਂ ਤੋਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਵਿਅਕਤੀਆਂ ਨੂੰ ਇਸ ਮੌਸਮ ਦੌਰਾਨ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ। ਇਸ ਸੰਬੰਧੀ ਡਾ. ਪਰਮਜੀਤ ਕੋਹਲੀ, ਜੀ.ਏ.ਐਮ.ਐਸ. ਨੇ ਆਮ ਜਨਤਾ ਨੂੰ ਮੌਸਮ ਦੇ ਬਦਲਾਅ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਸਿਹਤ ਦਾ ਖ਼ਾਸ ਧਿਆਨ ਰੱਖਣ ਅਤੇ ਲੋੜੀਂਦੇ ਪ੍ਰਹੇਜ਼ ਅਪਣਾਉਣ ਦਾ ਸੰਦੇਸ਼ ਦਿੱਤਾ ਹੈ। ਡਾ. ਕੋਹਲੀ ਨੇ ਕਿਹਾ ਕਿ ਮੌਸਮ ਵਿੱਚ ਅਚਾਨਕ ਆਉਣ ਵਾਲੇ ਬਦਲਾਅ ਕਾਰਨ ਜ਼ੁਕਾਮ, ਖੰਘ, ਗਲੇ ਵਿੱਚ ਖਰਾਸ਼, ਬੁਖਾਰ, ਵਾਇਰਲ ਇਨਫੈਕਸ਼ਨ ਅਤੇ ਸਾਹ ਸਬੰਧੀ ਸਮੱਸਿਆਵਾਂ ਵਧ ਸਕਦੀਆਂ ਹਨ। ਇਸ ਲਈ ਲੋਕਾਂ ਨੂੰ ਲਾਪਰਵਾਹੀ ਕਰਨ ਦੀ ਬਜਾਏ ਪਹਿਲਾਂ ਤੋਂ ਹੀ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ। ਖ਼ਾਸ ਤੌਰ ’ਤੇ ਸਵੇਰੇ ਘਰੋਂ ਬਾਹਰ ਨਿਕਲਣ ਅਤੇ ਸ਼ਾਮ ਸਮੇਂ ਵਾਪਸ ਆਉਣ ਵੇਲੇ ਗਰਮ ਕੱਪੜਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ, ਕਿਉਂਕਿ ਇਨ੍ਹਾਂ ਸਮਿਆਂ ਦੌਰਾਨ ਤਾਪਮਾਨ ਵਿੱਚ ਕਾਫ਼ੀ ਅੰਤਰ ਮਹਿਸੂਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਹੀ ਸਭ ਤੋਂ ਵੱਡੀ ਦੌਲਤ ਹੈ ਅਤੇ ਆਪਣੀ ਤੇ ਆਪਣੇ ਪਰਿਵਾਰ ਦੀ ਸਿਹਤ ਦੀ ਸੰਭਾਲ ਕਰਨਾ ਹਰੇਕ ਵਿਅਕਤੀ ਦੀ ਪਹਿਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ।