18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਸ਼ੇ ਦਾ ਸੇਵਨ ਕਰਦਾ ਨੌਜਵਾਨ ਸਦਰ ਥਾਣਾ ਨਵਾਂਸ਼ਹਿਰ ਪੁਲਿਸ ਵਲੋਂ ਕਾਬੂ

ਨਵਾਂਸ਼ਹਿਰ, 18 ਨਵੰਬਰ (ਜਸਬੀਰ ਸਿੰਘ ਨੂਰਪੁਰ) - ਥਾਣਾ ਸਦਰ ਪੁਲਿਸ ਵਲੋਂ ਬੀਤੇ ਕੱਲ੍ਹ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਐਸ. ਐਚ.

Ad Position 21
No active advertisement
ਅਜੀਤ ਡੈਸਕ 19-11-2026
ਨਵਾਂਸ਼ਹਿਰ, 18 ਨਵੰਬਰ (ਜਸਬੀਰ ਸਿੰਘ ਨੂਰਪੁਰ) - ਥਾਣਾ ਸਦਰ ਪੁਲਿਸ ਵਲੋਂ ਬੀਤੇ ਕੱਲ੍ਹ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਥਾਣੇ ਤੋਂ ਪਿੰਡ ਭਾਨ ਮਜਾਰਾ ਦੇ ਹਾਈ-ਵੇ ਤੋਂ ਹੁੰਦੇ ਹੋਏ ਪਿੰਡ ਭਾਨ ਮਜਾਰਾ ਸਾਈਡ ਨੂੰ ਜਾ ਰਹੀ ਸੀ ਤੇ ਜਦੋਂ ਪੁਲਿਸ ਪਿੰਡ ਭਾਨ ਮਜਾਰਾ ਦੇ ਗੇਟ ’ਤੇ ਲਾਖਾ ਗੋਤ ਜਠੇਰੇ ਪਿੰਡ ਭਾਨ ਮਜਾਰਾ ਤੋਂ 800 ਮੀਟਰ ਪਿੱਛੇ ਸੀ ਤਾਂ ਉਹਨਾਂ ਨੂੰ ਇੱਕ ਸ਼ੱਕੀ ਨੌਜਵਾਨ ਦਿਖਾਈ ਦਿੱਤਾ ਉਸ ਸ਼ੱਕੀ ਨੌਜਵਾਨ ਨੂੰ ਫੜ੍ਹਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਜਤਿਨ ਕੁਮਾਰ ਉਰਫ਼ ਜੰਢਾ ਪੁੱਤਰ ਮਨੀਸ਼ ਕੁਮਾਰ, ਕੁਲਾਮ ਰੋਡ ਸਿਟੀ ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ,ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਸ ਮੌਕੇ ਐਸ.ਐਚ.ਓ ਵਰਿੰਦਰ ਕੁਮਾਰ ਨਾਲ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕ ਵੱਲ ਨੂੰ ਝੁੱਕ ਕੇ ਖੜ੍ਹਾ ਸੁੱਕੇ ਦਰੱਖਤਾਂ ਦਾ ਝੁੰਡ ਕਦੇ ਵੀ ਬਣ ਸਕਦਾ ਵੱਡੇ ਹਾਦਸੇ ਦਾ ਕਾਰਨ ਅਗਲੀ ਖ਼ਬਰ ਕਾਂਗਰਸ ਆਗੂ ਬਿੱਟੂ ਦੇ ਹੱਕ ’ਚ ਬੀਬੀਆਂ ਦਾ ਕਾਫਲਾ ਬਹਿਰਾਮ ਤੋਂ ਮੀਟਿੰਗਾਂ ਲਈ ਰਵਾਨਾ
Ad Position 24