ਪਿੰਡ ਰੈਲਮਾਜਰੇ ਦੀ ਧੀ ਦਿਲਜੋਤ ਕੌਰ ਨੇ ਜ਼ਿਲ੍ਹਾ ਪੱਧਰ ’ਤੇ ਮਾਰੀ ਬਾਜ਼ੀ
ਕਾਠਗੜ੍ਹ, 18 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਰੈਲਮਾਜਰੇ ਲਈ ਬਹੁਤ ਹੀ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ ਕਿ ਪਿੰਡ ਦੀ ਹੋਣਹਾਰ ਧੀ ਦਿਲਜੋਤ ਕੌਰ ਨੇ ਗੋਲਾ ਸੁੱਟਣ (ਸ਼ਾਟ ਪੁੱਟ) ਦੇ ਮੁਕਾਬਲੇ ਵਿੱਚ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ, ਪਿੰਡ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਦਿਲਜੋਤ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਪਾਰਟੀ ਮਿਸਲ ਸਤਲੁਜ ਵਲੋਂ ਉਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਕਾਠਗੜ੍ਹ, 18 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਰੈਲਮਾਜਰੇ ਲਈ ਬਹੁਤ ਹੀ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ ਕਿ ਪਿੰਡ ਦੀ ਹੋਣਹਾਰ ਧੀ ਦਿਲਜੋਤ ਕੌਰ ਨੇ ਗੋਲਾ ਸੁੱਟਣ (ਸ਼ਾਟ ਪੁੱਟ) ਦੇ ਮੁਕਾਬਲੇ ਵਿੱਚ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ, ਪਿੰਡ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਦਿਲਜੋਤ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਪਾਰਟੀ ਮਿਸਲ ਸਤਲੁਜ ਵਲੋਂ ਉਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਨਮਾਨ ਸਮਾਗਮ ਦੌਰਾਨ ਪਾਰਟੀ ਆਗੂਆਂ ਨੇ ਦਿਲਜੋਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਸਾਡੀਆਂ ਧੀਆਂ ਹਰ ਖੇਤਰ ’ਚ ਆਪਣੀ ਮਿਹਨਤ, ਲਗਨ ਅਤੇ ਕਾਬਲੀਅਤ ਨਾਲ ਨਵੀਆਂ ਮਿਸਾਲਾਂ ਕਾਇਮ ਕਰ ਰਹੀਆਂ ਹਨ। ਇਸ ਮੌਕੇ ਪ੍ਰਧਾਨ ਦੋਆਬਾ ਜ਼ੋਨ ਤੇਜੀ ਮਾਂਗਟ ਨੇ ਕਿਹਾ ਕਿ ਧੀਆਂ ਦੀਆਂ ਪ੍ਰਾਪਤੀਆਂ ਹੀ ਸਮਾਜ ਦੀ ਅਸਲ ਤਰੱਕੀ ਦੀ ਪਹਿਚਾਣ ਹਨ। ਪਾਰਟੀ ਮਿਸਲ ਸਤਲੁਜ ਹਮੇਸ਼ਾ ਅਜਿਹੀਆਂ ਪ੍ਰਤਿਭਾਵਾਂ ਦੀ ਹੌਂਸਲਾ ਅਫ਼ਜ਼ਾਈ ਕਰਦੀ ਰਹੇਗੀ। ਇਸ ਮੌਕੇ ਤੇਜੀ ਮਾਂਗਟ, ਪ੍ਰਧਾਨ ਦੋਆਬਾ ਜ਼ੋਨ, ਕੁੰਵਰ ਜੱਗਵੀਰ ਸਿੰਘ ਸਹੂੰਗੜਾ, ਪੰਜਾਬ ਐੱਸ.ਸੀ. ਵਿੰਗ ਪ੍ਰਧਾਨ, ਲਖਵਿੰਦਰ ਸਿੰਘ ਫਤਿਹਪੁਰ ਅਤੇ ਕਰਨ ਉੱਪਲ ਹਾਜ਼ਰ ਸਨ। ਅੰਤ ਵਿੱਚ ਸਮੂਹ ਆਗੂਆਂ ਨੇ ਦਿਲਜੋਤ ਕੌਰ ਅਤੇ ਉਸ ਦੇ ਪਰਿਵਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਦੀਆਂ ਮੁਬਾਰਕਾਂ ਦਿੱਤੀਆਂ।