18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਵੁੱਡਲੈਂਡ ਓਵਰਸੀਜ਼ ਸਕੂਲ ਦੀਆਂ ਸਾਨਵੀ ਕਪੂਰ ਅਤੇ ਸੋਮਿਆ ਸੇਠੀ ਨੇ 70ਵੀਆਂ ਪੰਜਾਬ ਸਕੂਲ ਖੇਡਾਂ ’ਚ ਕਾਂਸੀ ਦਾ ਤਗਮਾ ਜਿੱਤਿਆ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਦੇ ਵਿਦਿਆਰਥੀਆਂ ਨੇ 70ਵੀਆਂ ਸਕੂਲ ਖੇਡਾਂ (ਰਾਜ-ਪੱਧਰੀ ਮੁਕਾਬਲੇ) ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਜਲੰਧਰ ਦੇ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਕਰਵਾਏ ਗਏ ਇਸ ਟੂਰਨਾਮੈਂਟ ਵਿਚ ਵਿਦਿਆਰਥਣਾਂ ਸਾਨਵੀ ਕਪੂਰ ਅਤੇ ਸੋਮਿਆਂ ਸੇਠੀ ਨੇ ਅੰਡਰ-19 ਬੈਡਮਿੰਟਨ ਵਰਗ ’ਚ ਕਾਂਸੀ ਦਾ ਤਗਮਾ ਹਾਸਿਲ ਕੀਤਾ।

Ad Position 21
No active advertisement
ਅਜੀਤ ਡੈਸਕ 19-11-2026
ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਦੇ ਵਿਦਿਆਰਥੀਆਂ ਨੇ 70ਵੀਆਂ ਸਕੂਲ ਖੇਡਾਂ (ਰਾਜ-ਪੱਧਰੀ ਮੁਕਾਬਲੇ) ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਜਲੰਧਰ ਦੇ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਕਰਵਾਏ ਗਏ ਇਸ ਟੂਰਨਾਮੈਂਟ ਵਿਚ ਵਿਦਿਆਰਥਣਾਂ ਸਾਨਵੀ ਕਪੂਰ ਅਤੇ ਸੋਮਿਆਂ ਸੇਠੀ ਨੇ ਅੰਡਰ-19 ਬੈਡਮਿੰਟਨ ਵਰਗ ’ਚ ਕਾਂਸੀ ਦਾ ਤਗਮਾ ਹਾਸਿਲ ਕੀਤਾ। ਆਪਣੀ ਪ੍ਰਤਿਭਾ, ਸਖ਼ਤ ਮਿਹਨਤ, ਖੇਡ ਭਾਵਨਾ ਅਤੇ ਬਿਹਤਰੀਨ ਪ੍ਰਦਰਸ਼ਨ ਸਦਕਾ ਦੋਵਾਂ ਵਿਦਿਆਰਥਣਾਂ ਨੇ ਮੁਕਾਬਲੇ ’ਚ ਆਪਣੀ ਵੱਖਰੀ ਪਛਾਣ ਬਣਾਈ। ਉਨ੍ਹਾਂ ਦੀ ਇਸ ਪ੍ਰਾਪਤੀ ਨੇ ਸਕੂਲ ਵਿਚ ਖ਼ੁਸ਼ੀ ਅਤੇ ਮਾਣ ਦੀ ਲਹਿਰ ਪੈਦਾ ਕਰ ਦਿੱਤੀ ਹੈ। ਇਹ ਪੰਜਾਬ ਦਾ ਪਹਿਲਾ ਅਜਿਹਾ ਸਕੂਲ ਹੈ ਜਿੱਥੇ ਅੱਠ-ਪਰਤੀ ਨਕਲੀ ਸਤ੍ਹਾ ਵਾਲੇ ਚਾਰ ਆਧੁਨਿਕ ‘ਪਿਕਲਬਾਲ’ ਕੋਰਟ ਮੌਜੂਦ ਹਨ। ਸਿਖਲਾਈ ਪ੍ਰਾਪਤ ਕੋਚਾਂ ਦੀ ਅਗਵਾਈ ਹੇਠ ਵਿਦਿਆਰਥੀ ਵੱਖ-ਵੱਖ ਖੇਡਾਂ ’ਚ ਆਪਣਾ ਹੁਨਰ ਨਿਖਾਰ ਰਹੇ ਹਨ ਅਤੇ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਛਾਪ ਛੱਡ ਰਹੇ ਹਨ। ਬੈਡਮਿੰਟਨ ਵਿਚ ਇਹ ਸ਼ਾਨਦਾਰ ਸਫਲਤਾ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਕੂਲ ਦੀ ਡੀਨ ਡਾ. ਸਿਮਰਜੀਤ ਕੌਰ ਅਤੇ ਪ੍ਰਿੰਸੀਪਲ ਪੂਜਾ ਧੀਮਾਨ ਨੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕਰਦਾ ਹੈ। ਇਸ ਹੌਸਲਾ-ਅਫ਼ਜ਼ਾਈ ਸਦਕਾ, ਵਿਦਿਆਰਥੀ ਭਵਿੱਖ ਵਿਚ ਵੀ ਉਤਸ਼ਾਹ ਅਤੇ ਲਗਨ ਨਾਲ ਨਵੇਂ ਮੁਕਾਮ ਹਾਸਲ ਕਰਦੇ ਰਹਿਣਗੇ ਅਤੇ ਆਪਣੇ ਸਕੂਲ ਤੇ ਮਾਪਿਆਂ ਦਾ ਮਾਣ ਵਧਾਉਣਗੇ।
Ad Position 22
No active advertisement
ਪਿਛਲੀ ਖ਼ਬਰ ਮਾਹਿਲਪੁਰ ’ਚ ਟ੍ਰੈਫਿਕ ਜਾਮ ਨੇ ਲੋਕਾਂ ਦੇ ਛਡਾਏ ਪਸੀਨੇ, ਪੁਲਿਸ ਬਣੀ ਮੂਕ ਦਰਸ਼ਕ ਅਗਲੀ ਖ਼ਬਰ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
Ad Position 24