ਵਿਰਸਾ ਸੰਭਾਲ ਗੁਰਮਤਿ ਮੁਕਾਬਲੇ ’ਚ ਪਹੁੰਚੇ ਸੰਦੀਪ ਭਾਟੀਆ ਸੋਨੂੰ ਆਦੋਆਣਾ ਸਨਮਾਨਿਤ
ਕਾਠਗੜ੍ਹ, 18 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਗੁਰਦੁਆਰਾ ਸਿੰਘ ਸਭਾ ਕਿਸ਼ਨਪੁਰ ਵਿਖੇ ਮਾਤਾ ਸਾਹਿਬ ਕੌਰ ਜੀ ਨੂੰ ਸਮਰਪਿਤ ਕਰਵਾਏ ਗਏ ਵਿਰਸਾ ਸੰਭਾਲ ਗੁਰਮਤਿ ਮੁਕਾਬਲੇ ’ਚ ਭਾਜਪਾ ਦੇ ਸੀਨੀਅਰ ਆਗੂ ਅਤੇ ਓ. ਬੀ.
ਕਾਠਗੜ੍ਹ, 18 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਗੁਰਦੁਆਰਾ ਸਿੰਘ ਸਭਾ ਕਿਸ਼ਨਪੁਰ ਵਿਖੇ ਮਾਤਾ ਸਾਹਿਬ ਕੌਰ ਜੀ ਨੂੰ ਸਮਰਪਿਤ ਕਰਵਾਏ ਗਏ ਵਿਰਸਾ ਸੰਭਾਲ ਗੁਰਮਤਿ ਮੁਕਾਬਲੇ ’ਚ ਭਾਜਪਾ ਦੇ ਸੀਨੀਅਰ ਆਗੂ ਅਤੇ ਓ.ਬੀ.ਸੀ. ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਸੰਦੀਪ ਭਾਟੀਆ ਸੋਨੂੰ ਆਦੋਆਣਾ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮੁਕਾਬਲਿਆਂ ’ਚ ਭਾਗ ਲੈਣ ਵਾਲੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਕੰਠ ਅਤੇ ਸਿੱਖ ਇਤਿਹਾਸ ਨਾਲ ਜੁੜੇ ਅਜਿਹੇ ਮੁਕਾਬਲੇ ਬੱਚਿਆਂ ਨੂੰ ਆਪਣੇ ਵਿਰਸੇ ਅਤੇ ਗੁਰਮਤਿ ਨਾਲ ਜੋੜਨ ਦਾ ਵੱਡਾ ਜ਼ਰੀਆ ਹਨ ਅਤੇ ਪ੍ਰਬੰਧਕਾਂ ਵਲੋਂ ਕੀਤਾ ਜਾ ਰਿਹਾ ਇਹ ਉਪਰਾਲਾ ਸ਼ਲਾਘਾਯੋਗ ਹੈ। ਇਸ ਮੌਕੇ ਸੰਦੀਪ ਭਾਟੀਆ ਸੋਨੂੰ ਆਦੋਆਣਾ ਨੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।