ਦਸਮੇਸ਼ ਮਾਡਲ ਸਕੂਲ ਬਹਿਰਾਮ ਵਿਖੇ ਸਾਲਾਨਾ ਅਥਲੈਟਿਕ ਮੀਟ ਭਲਕੇ
ਬਹਿਰਾਮ, 19 ਨਵੰਬਰ (ਨਛੱਤਰ ਸਿੰਘ ਬਹਿਰਾਮ)-ਦਸਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਵਿਖੇ ਸਾਲਾਨਾ ਅਥਲੈਟਿਕ ਮੀਟ ਮੁਕਾਬਲੇ ਕੱਲ੍ਹ 21 ਨਬੰਵਰ ਦਿਨ ਸਨਿਚਰਵਾਰ ਨੂੰ ਹੋਣਗੇ। ਸਕੂਲ ਦੇ ਮੁੱਖ ਪ੍ਰਬੰਧਕ ਵਾਰੁਣ ਜੈਨ ਨੇ ਦੱਸਿਆ ਕਿ ਉਕਤ ਅਥਲੈਟਿਕ ਮੀਟ ਵਿੱਚ ਚੌਥੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀ ਵੱਖ-ਵੱਖ ਟਰੈਕ ਅਤੇ ਫੀਲਡ ਮੁਕਾਬਲਿਆਂ ਵਿੱਚ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ, ਸਰੀਰਕ ਸਮਰੱਥਾ ਅਤੇ ਖੇਡ ਕੌਸ਼ਲ ਦਾ ਸ਼ਾਨਦਾਰ ਪ੍ਰਦਰਸ਼ਨ ਕਰਨਗੇ, ਜਿਸ ਵਿੱਚ ਚਾਰ ਹਾਊਸ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਮੁਕਾਬਲੇ ਹੋਣਗੇ ਤੇ ਜਿਨ੍ਹਾ ਵਿੱਚ ਸਰਵੋਤਮ ਖੇਡ ਹਾਊਸ ਦੀ ਟਰਾਫ਼ੀ ਹਾਸਲ ਕਰਨਗੇ।
ਬਹਿਰਾਮ, 19 ਨਵੰਬਰ (ਨਛੱਤਰ ਸਿੰਘ ਬਹਿਰਾਮ)-ਦਸਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਵਿਖੇ ਸਾਲਾਨਾ ਅਥਲੈਟਿਕ ਮੀਟ ਮੁਕਾਬਲੇ ਕੱਲ੍ਹ 21 ਨਬੰਵਰ ਦਿਨ ਸਨਿਚਰਵਾਰ ਨੂੰ ਹੋਣਗੇ। ਸਕੂਲ ਦੇ ਮੁੱਖ ਪ੍ਰਬੰਧਕ ਵਾਰੁਣ ਜੈਨ ਨੇ ਦੱਸਿਆ ਕਿ ਉਕਤ ਅਥਲੈਟਿਕ ਮੀਟ ਵਿੱਚ ਚੌਥੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀ ਵੱਖ-ਵੱਖ ਟਰੈਕ ਅਤੇ ਫੀਲਡ ਮੁਕਾਬਲਿਆਂ ਵਿੱਚ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ, ਸਰੀਰਕ ਸਮਰੱਥਾ ਅਤੇ ਖੇਡ ਕੌਸ਼ਲ ਦਾ ਸ਼ਾਨਦਾਰ ਪ੍ਰਦਰਸ਼ਨ ਕਰਨਗੇ, ਜਿਸ ਵਿੱਚ ਚਾਰ ਹਾਊਸ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਮੁਕਾਬਲੇ ਹੋਣਗੇ ਤੇ ਜਿਨ੍ਹਾ ਵਿੱਚ ਸਰਵੋਤਮ ਖੇਡ ਹਾਊਸ ਦੀ ਟਰਾਫ਼ੀ ਹਾਸਲ ਕਰਨਗੇ। ਉਨ੍ਹਾ ਦੱਸਿਆ ਕਿ ਤਿਆਰੀਆਂ ਮੁਕੰਮਲ ਹਨ ਅਤੇ ਇਸ ਐਥਲੈਟਿਕ ਮੀਟ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਖੇਡ ਭਾਵਨਾ, ਅਨੁਸ਼ਾਸਨ, ਟੀਮ ਵਰਕ, ਆਤਮ-ਵਿਸ਼ਵਾਸ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਹੈ।