ਲਾਲੜੀਏ ਗੋਤ ਦੇ ਜਠੇਰਿਆਂ ਦਾ ਮੇਲਾ 22 ਨੂੰ
ਬੰਗਾ, 19 ਨਵੰਬਰ (ਕਰਮ ਲਧਾਣਾ) - ਲਾਲੜੀਏ ਗੋਤ ਦੇ ਜਠੇਰਿਆਂ ਦਾ ਸਲਾਨਾ ਸਮਾਗਮ ਕਰਾਉਣ ਸਬੰਧੀ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ ਪਲੀਆਂ ਕਲਾਂ ਦੀ ਅਗਵਾਈ ਵਿੱਚ ਮੀਟਿੰਗ ਹੋਈ। ਜਿਸ ਵਿੱਚ ਮੇਜਰ ਸਿੰਘ ਸੈਣੀ ਤੇ ਮਾਸਟਰ ਤਰਲੋਚਨ ਸਿੰਘ ਪਠਲਾਵਾ ਨੇ ਦੱਸਿਆ ਕਿ 20 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ।
ਬੰਗਾ, 19 ਨਵੰਬਰ (ਕਰਮ ਲਧਾਣਾ) - ਲਾਲੜੀਏ ਗੋਤ ਦੇ ਜਠੇਰਿਆਂ ਦਾ ਸਲਾਨਾ ਸਮਾਗਮ ਕਰਾਉਣ ਸਬੰਧੀ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ ਪਲੀਆਂ ਕਲਾਂ ਦੀ ਅਗਵਾਈ ਵਿੱਚ ਮੀਟਿੰਗ ਹੋਈ। ਜਿਸ ਵਿੱਚ ਮੇਜਰ ਸਿੰਘ ਸੈਣੀ ਤੇ ਮਾਸਟਰ ਤਰਲੋਚਨ ਸਿੰਘ ਪਠਲਾਵਾ ਨੇ ਦੱਸਿਆ ਕਿ 20 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। 22 ਨਵੰਬਰ ਦਿਨ ਐਤਵਾਰ ਨੂੰ ਭੋਗ ਪਾਏ ਜਾਣਗੇ। ਕੀਰਤਨੀ ਜਥਿਆਂ ਵਲੋਂ ਕੀਰਤਨ ਕੀਤਾ ਜਾਵੇਗਾ। ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਮੀਟਿੰਗ ਵਿੱਚ ਬਲਦੇਵ ਸਿੰਘ ਬਰਨਾਲਾ, ਮੇਜਰ ਸਿੰਘ, ਗੁਰਦਿਆਲ ਸਿੰਘ ਪਠਲਾਵਾ, ਚਰਨ ਸਿੰਘ, ਸਰਬਜੀਤ ਸਿੰਘ ਪਠਲਾਵਾ, ਜਸਪਾਲ ਸਿੰਘ ਪਾਲਾ ਤੇ ਹੋਰ ਮੈਂਬਰ ਹਾਜ਼ਰ ਸਨ।