ਭਲਕੇ ਸ਼ਰਧਾ ਨਾਲ ਮਨਾਇਆ ਜਾਵੇਗਾ ਲੈ:ਜ:ਬਿਕਰਮ ਸਿੰਘ ਦਾ ਸ਼ਹੀਦੀ ਦਿਹਾੜਾ-ਭਾਈ ਕਾਹਮਾ
ਬਲਾਚੌਰ, 20 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਹੀਰੋ ਆਫ ਲਾਦਾਖ ਲੈਫਟੀਨੇਟ ਜਨਰਲ ਬਿਕਰਮ ਸਿੰਘ ਅਤੇ ਉਨ੍ਹਾਂ ਨਾਲ ਸ਼ਹਾਦਤ ਦਾ ਜਾਮ ਪੀ ਗਏ ਫੌਜੀ ਅਧਿਕਾਰੀਆਂ ਦਾ ਸ਼ਹੀਦੀ ਦਿਹਾੜਾ ਅਮਰ ਸ਼ਹੀਦ ਲੈਫਟੀਨੇਟ ਜਨਰਲ ਬਿਕਰਮ ਸਿੰਘ ਸੁਸਾਇਟੀ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਸਿਆਣਾ ਅਤੇ ਜਨਮ ਅਸਥਾਨ ਪਿੰਡ ਕਾਹਮਾ ਵਿਖੇ 22 ਨਵੰਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸੁਸਾਇਟੀ ਦੇ ਪ੍ਰਧਾਨ ਭਾਈ ਜਸਵਿੰਦਰ ਸਿੰਘ ਕਾਹਮਾ ਅਤੇ ਜਨਰਲ ਸਕੱਤਰ ਡਾ. ਕਸ਼ਮੀਰ ਸਿੰਘ ਢਿੱਲੋਂ ਨੇ ਦਿੱਤੀ।
ਬਲਾਚੌਰ, 20 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਹੀਰੋ ਆਫ ਲਾਦਾਖ ਲੈਫਟੀਨੇਟ ਜਨਰਲ ਬਿਕਰਮ ਸਿੰਘ ਅਤੇ ਉਨ੍ਹਾਂ ਨਾਲ ਸ਼ਹਾਦਤ ਦਾ ਜਾਮ ਪੀ ਗਏ ਫੌਜੀ ਅਧਿਕਾਰੀਆਂ ਦਾ ਸ਼ਹੀਦੀ ਦਿਹਾੜਾ ਅਮਰ ਸ਼ਹੀਦ ਲੈਫਟੀਨੇਟ ਜਨਰਲ ਬਿਕਰਮ ਸਿੰਘ ਸੁਸਾਇਟੀ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਸਿਆਣਾ ਅਤੇ ਜਨਮ ਅਸਥਾਨ ਪਿੰਡ ਕਾਹਮਾ ਵਿਖੇ 22 ਨਵੰਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸੁਸਾਇਟੀ ਦੇ ਪ੍ਰਧਾਨ ਭਾਈ ਜਸਵਿੰਦਰ ਸਿੰਘ ਕਾਹਮਾ ਅਤੇ ਜਨਰਲ ਸਕੱਤਰ ਡਾ. ਕਸ਼ਮੀਰ ਸਿੰਘ ਢਿੱਲੋਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 22 ਨਵੰਬਰ ਦਿਨ ਐਤਵਾਰ ਨੂੰ ਸੁਸਾਇਟੀ ਵੱਲੋਂ ਸਵੇਰੇ ਠੀਕ 10 ਵਜੇ ਲੈਫਟੀਨੇਟ ਜਨਰਲ ਬਿਕਰਮ ਸਿੰਘ ਦੇ ਜੱਦੀ ਪਿੰਡ ਸਿਆਣਾ ਵਿਖੇ ਉਨ੍ਹਾਂ ਦੇ ਬੁੱਤ ਸਮਾਰਕ ਵਿਖੇ ਫੁੱਲ ਮਲਾਵਾਂ ਭੇਟ ਕਰਕੇ ਸਿਜਦਾ ਕੀਤਾ ਜਾਵੇਗਾ, ਇਸ ਉਪਰੰਤ ਬਾਅਦ ਦੁਪਹਿਰ ਲੈਫਟੀਨੇਟ ਜਨਰਲ ਬਿਕਰਮ ਸਿੰਘ ਦੇ ਨਾਨਕਾ ਪਿੰਡ ਕਾਹਮਾ ਵਿਖੇ ਅਸਥਾਨ ਛਾਉਣੀ ਬੁੰਗਾਂ ਸ਼ਹੀਦ ਗੰਜ ਸਾਹਿਬ ਵਿਖੇ ਸਮਾਗਮ ਕਰਾਇਆ ਜਾਵੇਗਾ। ਜਿਥੇ ਫੌਜੀ ਅਧਿਕਾਰੀ, ਸਾਬਕਾ ਫੌਜੀ ਜਵਾਨ, ਧਾਰਮਿਕ, ਸਮਾਜਿਕ ਅਤੇ ਸਿਆਸੀ ਸਖਸ਼ੀਅਤਾਂ ਉਨ੍ਹਾਂ ਦੇ ਜੀਵਨ ਦੇਸ਼ ਕੌਮ ਪ੍ਰਤੀ ਕੀਤੇ ਕਾਰਜਾਂ ‘ਤੇ ਚਾਨਣਾ ਪਾਇਆ ਜਾਵੇਗਾ।