ਜਥੇਦਾਰ ਰਣਜੀਤ ਬੀਸਲਾ ਅਕਾਲੀ ਦਲ (ਬ) ਸਰਕਲ ਬਹਿਰਾਮ ਐਸ.ਸੀ. ਵਿੰਗ ਦੇ ਪ੍ਰਧਾਨ ਬਣੇ
ਬਹਿਰਾਮ, 20 ਨਵੰਬਰ (ਸਰਬਜੀਤ ਸਿੰਘ ਰਾਣਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਨ ਸਭਾ ਹਲਕਾ ਬੰਗਾ ਦੇ ਇੰਚਾਰਜ ਡਾ. ਸਤਵਿੰਦਰਪਾਲ ਸਿੰਘ ਬਿੱਟੂ ਵੱਲੋਂ ਜਥੇਦਾਰ ਰਣਜੀਤ ਸਿੰਘ ਬੀਸਲਾ ਨੂੰ ਐਸ.
ਬਹਿਰਾਮ, 20 ਨਵੰਬਰ (ਸਰਬਜੀਤ ਸਿੰਘ ਰਾਣਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਨ ਸਭਾ ਹਲਕਾ ਬੰਗਾ ਦੇ ਇੰਚਾਰਜ ਡਾ. ਸਤਵਿੰਦਰਪਾਲ ਸਿੰਘ ਬਿੱਟੂ ਵੱਲੋਂ ਜਥੇਦਾਰ ਰਣਜੀਤ ਸਿੰਘ ਬੀਸਲਾ ਨੂੰ ਐਸ.ਸੀ ਵਿੰਗ ਸਰਕਲ ਬਹਿਰਾਮ ਦਾ ਪ੍ਰਧਾਨ ਬਣਾਇਆ ਗਿਆ। ਜਥੇ. ਰਣਜੀਤ ਸਿੰਘ ਬੀਸਲਾ ਨੂੰ ਕੌਮੀ ਮੀਤ ਪ੍ਰਧਾਨ ਜਥੇਦਾਰ ਸਤਨਾਮ ਸਿੰਘ ਲਾਦੀਆਂ ਤੇ ਹਲਕਾ ਇੰਚਾਰਜ ਡਾ. ਸਤਵਿੰਦਰਪਾਲ ਸਿੰਘ ਬਿੱਟੂ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਥੇਦਾਰ ਬੀਸਲਾ ਨੇ ਪਾਰਟੀ ਹਾਈਕਮਾਂਡ, ਜਥੇਦਾਰ ਸਤਨਾਮ ਸਿੰਘ ਲਾਦੀਆਂ ਅਤੇ ਡਾ. ਸਤਵਿੰਦਰਪਾਲ ਸਿੰਘ ਬਿੱਟੂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵੱਲੋਂ ਮੇਰੇ ‘ਤੇ ਵਿਸ਼ਵਾਸ ਕਰਕੇ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਮੈਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰਦਿਆਂ ਪਾਰਟੀ ਨੂੰ ਹਲਕੇ ‘ਚ ਹੋਰ ਮਜ਼ਬੂਤ ਕਰਾਂਗਾ। ਇਸ ਮੌਕੇ ‘ਤੇ ਗੁਰਚਰਨ ਸਿੰਘ ਚੀਮਾ, ਗੁਰਦਿਆਲ ਸਿੰਘ, ਰੂਪ ਚੰਦ, ਗੁਰਮੇਲ ਸਿੰਘ, ਅਵਤਾਰ ਸਿੰਘ, ਰਵਿੰਦਰ ਸਿੰਘ ਬੀਸਲਾ ਆਦਿ ਪਾਰਟੀ ਵਰਕਰ ਹਾਜ਼ਰ ਸਨ।