ਸੀ. ਪੀ. ਆਈ. ਐਮ. ਐਲ. ਵਲੋਂ ਕਾਮਰੇਡ ਸੰਘਾ ਦੀ 34ਵੀਂ ਬਰਸੀ ਮੌਕੇ ਸਿਆਸੀ ਕਾਨਫਰੰਸ
ਨਵਾਂਸ਼ਹਿਰ/ਉਸਮਾਨਪੁਰ, 20 ਨਵੰਬਰ (ਜਸਬੀਰ ਸਿੰਘ ਨੂਰਪੁਰ/ਸੰਦੀਪ ਮਝੂਰ) - ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ -ਲੈਨਿਨਵਾਦੀ) ਨਿਊਡੈਮੋਕਰੇਸੀ ਵਲੋਂ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ 34ਵੀਂ ਬਰਸੀ ਮੌਕੇ ਪਿੰਡ ਸ਼ਹਾਬਪੁਰ ਵਿਖੇ ਸਿਆਸੀ ਕਾਨਫਰੰਸ ਕੀਤੀ ਗਈ। ਇਸ ਮੌਕੇ ਬੁਲਾਰਿਆਂ ਨੇ ਲੋਕਾਂ ਨੂੰ ਮੋਦੀ ਸਰਕਾਰ ਦੇ ਫਾਸ਼ੀਵਾਦ ਵਿਰੁੱਧ ਡਟਣ ਦਾ ਸੱਦਾ ਦਿੱਤਾ।
ਸ
ਸੈਣੀ ਸਵੀਟ ਸ਼ਾਪ ਬਲਾਚੌਰ ਵਿਖੇ ਰਾਣਾ ਸ਼ੁਭਾਸ਼ ਚੰਦਰ ਨੂੰ ਉਸ ਦਾ ਫੋਨ ਸੌਂਪਦਾ ਹੋਇਆ ਸੁਰਿੰਦਰਪਾਲ ਸਿੰਘ ਛਿੰਦਾਂ ਹਲਵਾਈ ਨਾਲ ਦਿਖਾਈ ਦੇ ਰਹੇ ਵਰਿੰਦਰ ਸੈਣੀ, ਰਾਣਾ ਬਲਵੀਰ ਸਿੰਘ ਤੇ ਬੰਟੂ ਰਾਣਾ। ਤਸਵੀਰ : ਦੀਦਾਰ ਸਿੰਘ ਬਲਾਚੌਰੀਆ
21-11-2026
ਨਵਾਂਸ਼ਹਿਰ/ਉਸਮਾਨਪੁਰ, 20 ਨਵੰਬਰ (ਜਸਬੀਰ ਸਿੰਘ ਨੂਰਪੁਰ/ਸੰਦੀਪ ਮਝੂਰ) - ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ -ਲੈਨਿਨਵਾਦੀ) ਨਿਊਡੈਮੋਕਰੇਸੀ ਵਲੋਂ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ 34ਵੀਂ ਬਰਸੀ ਮੌਕੇ ਪਿੰਡ ਸ਼ਹਾਬਪੁਰ ਵਿਖੇ ਸਿਆਸੀ ਕਾਨਫਰੰਸ ਕੀਤੀ ਗਈ। ਇਸ ਮੌਕੇ ਬੁਲਾਰਿਆਂ ਨੇ ਲੋਕਾਂ ਨੂੰ ਮੋਦੀ ਸਰਕਾਰ ਦੇ ਫਾਸ਼ੀਵਾਦ ਵਿਰੁੱਧ ਡਟਣ ਦਾ ਸੱਦਾ ਦਿੱਤਾ। ਕਾਮਰੇਡ ਮਾਸਟਰ ਗਿਆਨ ਸਿੰਘ ਸੰਘਾ ਨੂੰ ਦੇਸ਼ ਵਿਰੋਧੀ ਤਾਕਤਾਂ ਨੇ 20 ਨਵੰਬਰ 1992 ਨੂੰ ਸ਼ਹੀਦ ਕਰ ਦਿੱਤਾ ਸੀ। ਕਾਮਰੇਡ ਸੰਘਾ ਦੀ ਯਾਦਗਾਰ ਉੱਤੇ ਪਾਰਟੀ ਦਾ ਝੰਡਾ ਲਹਿਰਾਉਣ ਦੀ ਰਸਮ ਪਾਰਟੀ ਦੇ ਆਗੂ ਸ਼ਹੀਦ ਸੰਘਾ ਦੇ ਭਰਾ ਬਲਬੀਰ ਸਿੰਘ ਸੰਘਾ ਵਲੋਂ ਨਿਭਾਈ ਗਈ। ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦ ਸਾਥੀ ਸੰਘਾ ਦੇ ਦਰਸਾਏ ਰਾਹ ਉੱਤੇ ਚੱਲਦਿਆਂ ਜਮਾਤੀ ਯੁੱਧ ਨੂੰ ਹੋਰ ਤੇਜ਼ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਥੀ ਸੰਘਾ ਨੂੰ ਇਹੀ ਸੱਚੀ ਸ਼ਰਧਾਂਜਲੀ ਹੋਵੇਗੀ। ਉਪਰੰਤ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਸੂਬਾਈ ਆਗੂਆਂ ਕਾਮਰੇਡ ਦਰਸ਼ਨ ਖਟਕੜ, ਸਰਦਾਰਾ ਸਿੰਘ ਮਾਹਿਲ, ਕੁਲਵਿੰਦਰ ਸਿੰਘ ਵੜੈਚ, ਦਲਜੀਤ ਸਿੰਘ ਐਡਵੋਕੇਟ ਨੇ ਆਖਿਆ ਕਿ ਸ਼ਹੀਦ ਸਾਥੀ ਸੰਘਾ ਦੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਮੋਦੀ ਸਰਕਾਰ ਦੇ ਫਾਸ਼ੀਵਾਦ ਵਿਰੁੱਧ ਡੱਟਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੁਨੀਆਂ ਵਿਚ ਆਰਥਿਕ ਮੰਦਵਾੜਾ ਵਧ ਰਿਹਾ ਹੈ ਜੋ ਕਿ ਸਾਮਰਾਜਵਾਦ ਦਾ ਸੰਕਟ ਹੈ। ਰੂਸ-ਯੂਕਰੇਨ ਜੰਗ ਅਤੇ ਇਜ਼ਰਾਇਲ ਵਲੋਂ ਫਲਸਤੀਨ ਦੀ ਤਬਾਹੀ ਸਾਮਰਾਜਵਾਦ ਦੀ ਦੇਣ ਹੈ। ਸਾਮਰਾਜੀ ਤਾਕਤਾਂ ਦੂਸਰੇ ਦੇਸ਼ਾਂ ਨੂੰ ਆਪਣੇ ਹਿੱਤਾਂ ਅਨੁਸਾਰ ਚਲਾਉਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸੰਸਾਰ ਹੁਣ ਅਮਰੀਕਾ ਦੀ ਚੌਧਰ ਵਾਲਾ ਇਕ ਧਰੁੱਵੀ ਸੰਸਾਰ ਨਹੀਂ ਰਿਹਾ। ਆਗੂਆਂ ਨੇ ਕਿਹਾ ਕਿ ਜੇਕਰ ਅਸੀਂ ਨਿਗਾਹ ਮਾਰੀਏ ਤਾਂ ਕੇਂਦਰ ਦੀ ਮੋਦੀ ਸਰਕਾਰ ਇਕ ਦੇਸ਼- ਇਕ ਮੰਡੀ, ਇਕ ਦੇਸ਼-ਇਕ ਟੈਕਸ, ਇਕ ਦੇਸ਼ ਇਕ ਧਰਮ, ਇਕ ਦੇਸ਼-ਇਕ ਬੋਲੀ ਲਾਗੂ ਕਰਕੇ ਦੇਸ਼ ਦੀ ਵੰਨਸੁਵੰਨਤਾ ਖਤਮ ਕਰਨ ਦੇ ਰਾਹ ਤੁਰੀ ਹੋਈ ਹੈ। ਭਾਜਪਾ- ਆਰ. ਐਸ. ਐਸ ਦੀ ਸਰਕਾਰ ਭਾਰਤੀ ਸੰਵਿਧਾਨ ਦੀ ਥਾਂ ਮੰਨੂ ਸਿਮਰਤੀ ਗ੍ਰੰਥ ਲਾਗੂ ਕਰਨਾ ਚਾਹੁੰਦੀ ਹੈ ਜੋ ਕਹਿੰਦਾ ਹੈ ਕਿ ਦਲਿਤ ਅਤੇ ਔਰਤਾਂ ਪਸ਼ੂ ਸਮਾਨ ਹਨ। ਇਸ ਸਰਕਾਰ ਲਈ ਉਹ ਹਰ ਵਿਅਕਤੀ ਦਿਮਾਗੀ ਨਕਸਲੀ ਹੈ ਜੋ ਵੀ ਇਸ ਸਰਕਾਰ ਦਾ ਆਲੋਚਕ ਹੈ। ਐਸ. ਆਈ. ਆਰ ਰਾਹੀਂ 13 ਕਰੋੜ ਦੇ ਕਰੀਬ ਵਿਰੋਧੀ ਵੋਟਾਂ ਕੱਟੀਆਂ ਜਾ ਚੁੱਕੀਆਂ ਹਨ। ਚੋਣ ਕਮਿਸ਼ਨ ਮੋਦੀ ਸਰਕਾਰ ਦੇ ਕਰਿੰਦੇ ਵਾਂਗ ਅਮਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਖਾਸਕਰ ਮੁਸਲਮਾਨਾਂ ਖਿਲਾਫ ਨਫਰਤ ਫੈਲਾਈ ਜਾ ਰਹੀ ਹੈ। ਨਵੀਂ ਕਿਸਮ ਦਾ ਕੌਮਵਾਦ ਉਭਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸਜਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਰਿਹਾ ਨਹੀਂ ਕਰ ਰਹੀ, ਮੋਦੀ ਸਰਕਾਰ ਦੇ ਵਿਰੋਧ ਵਿੱਚ ਜੋ ਵੀ ਆਵਾਜ਼ ਉਠਾਉਂਦਾ ਹੈ ਉਹਨਾਂ ਉੱਤੇ ਝੂਠੇ ਪੁਲਿਸ ਕੇਸ ਮੜ ਕੇ ਉਹਨਾਂ ਨੂੰ ਜੇਲ੍ਹਾਂ ਅੰਦਰ ਸੁੱਟ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਡੈਮ ਸੇਫਟੀ ਐਕਟ ਰਾਹੀਂ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਡਾਕਾ ਮਾਰ ਕੇ ਮੋਦੀ ਸਰਕਾਰ ਪੰਜਾਬ ਦੇ ਅਧਿਕਾਰਾਂ ਦਾ ਹਨਨ ਕਰ ਰਹੀ ਹੈ। ਆਗੂਆਂ ਨੇ ਆਖਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਗੂੰ ਨਿਕੰਮੀ ਸਾਬਤ ਹੋਈ ਹੈ। ਇਸ ਸਰਕਾਰ ਵੱਲੋਂ ਕੁਝ ਵੀ ਅਜਿਹਾ ਨਹੀਂ ਕੀਤਾ ਗਿਆ ਜਿਸ ਉੱਤੇ ਪੰਜਾਬ ਦੇ ਲੋਕ ਮਾਣ ਮਹਿਸੂਸ ਕਰ ਸਕਣ। ਇਸ ਮੌਕੇ ਸੀ.ਪੀ.ਆਈ.ਐਮ.ਐਲ ਵੱਲੋਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਅਰਵਿੰਦਰ ਕੌਰ ਆਜ਼ਾਦ ਨੂੰ ਸੰਘਰਸ਼ਾਂ ਵਿਚ ਪਏ ਗਏ ਯੋਗਦਾਨ ਲਈ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਆਗੂ ਨੂੰ ਗੋਲਡ ਮੈਡਲਿਸਟ ਰਘਵਿੰਦਰ ਪਾਲ ਸਿੰਘ ਨੇ ਸਨਮਾਨਿਤ ਕੀਤਾ। ਇਸ ਮੌਕੇ ਭੁਪਿੰਦਰ ਸਿੰਘ ਦੁਆਰਾ ਸੰਪਾਦਤ ਸ਼ਹੀਦ ਜੈਮਲ ਸਿੰਘ ਪਡਾ ਦੀ ਕਾਵਿ ਪੁਸਤਕ ਦਾ ਨਵਾਂ ਐਡੀਸ਼ਨ ਪਰਵਾਜ਼ ਪੰਜਾਬ ਦੇ ਆਗੂਆਂ ਜਸਬੀਰ ਦੀਪ, ਹਰੀ ਰਾਮ ਰਸੂਲ ਪੂਰੀ ਵਲੋਂ ਰਲੀਜ਼ ਕੀਤਾ ਗਿਆ। ਇਸ ਮੌਕੇ ਨਗਰ ਦੀ ਨਾਟਕ ਟੀਮ ਵਲੋਂ ਇਨਕਲਾਬੀ ਕੋਰੀਓਗਰਾਫੀਆਂ ਪੇਸ਼ ਕੀਤੀਆਂ। ਮੰਚ ਸੰਚਾਲਨਾ ਕਾਮਰੇਡ ਅਵਤਾਰ ਸਿੰਘ ਤਾਰੀ ਨੇ ਕੀਤੀ। ਅੰਤ ਵਿੱਚ ਕਮਲਜੀਤ ਸਨਾਵਾ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਦੀਦਾਰ ਸਿੰਘ ਸ਼ੇਤਰਾ ਕੌਲਗੜ੍ਹ ਨਵਾਂਸ਼ਹਿਰ ਵਾਲੇ, ਪਰਮਜੀਤ ਦੇਹਲ, ਬਲਵੀਰ ਸਿੰਘ ਖਾਨਪੁਰੀ, ਮੋਹਣ ਸਿੰਘ ਰਾਏ ਰਕੜਾਂ ਬੇਟ, ਜਸਵੀਰ ਸਿੰਘ ਖਟਕੜ ਮੰਗੂਵਾਲ ਆਦਿ ਵੀ ਹਾਜ਼ਰ ਸਨ।