20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬਲੈਰੋ ਜੀਪ ਬੇਸਹਾਰਾ ਪਸ਼ੂ ਨੂੰ ਬਚਾਉਂਦਿਆਂ ਡਿਵਾਈਡਰ ’ਤੇ ਚੜ੍ਹ ਕੇ ਸਰਵਿਸ ਰੋਡ ’ਤੇ ਖੜ੍ਹੀਆਂ ਕਾਰਾਂ ’ਚ ਵੱਜੀ

ਕਾਠਗੜ੍ਹ, 20 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ ’ਤੇ ਨੇੜੇ ਪਿੰਡ ਟੌਂਸਾ ਦੀ ਸਨ ਫਾਰਮਾ ਫੈਕਟਰੀ ਦੇ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.

Ad Position 21
No active advertisement
ਅਜੀਤ ਡੈਸਕ 21-11-2026
ਕਾਠਗੜ੍ਹ, 20 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ ’ਤੇ ਨੇੜੇ ਪਿੰਡ ਟੌਂਸਾ ਦੀ ਸਨ ਫਾਰਮਾ ਫੈਕਟਰੀ ਦੇ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ. ਐਸ. ਐਫ ਟੀਮ ਦੇ ਇੰਚਾਰਜ ਏ. ਐਸ. ਆਈ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਮਿਲੀ ਕਿ ਸਨ ਫਾਰਮਾ ਫੈਕਟਰੀ ਕੋਲ ਐਕਸੀਡੈਂਟ ਹੋ ਗਿਆ ਜਦੋਂ ਉਨ੍ਹਾਂ ਨੇ ਤੁਰੰਤ ਆਪਣੀ ਟੀਮ ਨਾਲ ਮੌਕੇ ’ਤੇ ਜਾ ਦੇਖਿਆ ਕਿ ਇੱਕ ਬਲੈਰੋ ਜੀਪ ਗੱਡੀ ਨੰਬਰ ਪੀ. ਬੀ 07 ਸੀ. ਕਿਊ 3521 ਜਿਸ ਨੂੰ ਗੁਰਪ੍ਰੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਚਲਾ ਰਿਹਾ ਸੀ ਜੋ ਕਿ ਰੋਪੜ ਤੋਂ ਬਲਾਚੌਰ ਵੱਲ ਨੂੰ ਜਾ ਰਿਹਾ ਸੀ ਜਦੋਂ ਬਲੈਰੋ ਜੀਪ ਸਨ ਫਾਰਮਾ ਫੈਕਟਰੀ ਦੇ ਸਾਹਮਣੇ ਪਹੁੰਚੀ ਤਾਂ ਅਚਾਨਕ ਬਲੈਰੋ ਜੀਪ ਅੱਗੇ ਬੇਸਹਾਰਾ ਪਸ਼ੂ ਆ ਗਿਆ ਜਿਸ ਨੂੰ ਬਚਾਉਣ ਲਈ ਬਲੈਰੋ ਜੀਪ ਚਾਲਕ ਨੇ ਬ੍ਰੇਕ ਲਗਾਈ ਤਾਂ ਬਲੈਰੋ ਜੀਪ ਬੇਕਾਬੂ ਹੋ ਕੇ ਡਿਵਾਈਡਰ ਉੱਤੇ ਚੜ੍ਹ ਕੇ ਰੇਲਿੰਗ ਤੋੜਦੀ ਹੋਈ ਸਰਵਿਸ ਰੋਡ ’ਤੇ ਖੜੀਆਂ ਕਾਰਾਂ ਨਾਲ ਟਕਰਾ ਗਈ। ਜਿਸ ਨਾਲ ਬਲੈਰੋ ਜੀਪ ਬੁਰੀ ਤਰ੍ਹਾਂ ਨਾਲ ਨੁਕਸਾਨੀ ਅਤੇ ਬਲੈਰੋ ਜੀਪ ਨੇ ਸਰਵਿਸ ਰੋਡ ’ਤੇ ਤਿੰਨ ਚਾਰ ਕਾਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਉਹਨਾਂ ਕਾਰਾਂ ਦਾ ਵੀ ਭਾਰੀ ਨੁਕਸਾਨ ਹੋਇਆ। ਐਸ. ਐਸ. ਐਫ ਦੀ ਟੀਮ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਵੈਨ ਨਾਲ ਗੱਡੀ ਨੂੰ ਸਾਇਡ ’ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਈਆ।
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀਆਂ ’ਚ ਪਈ ਫ਼ਸਲ ਦੀ ਖ਼ਰੀਦ ਸੰਬੰਧੀ ਸਰਕਾਰ ਦੀ ਨੀਤੀ ਸਾਫ ਨਹੀਂ-ਪਰਗਟ ਸਿੰਘ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਗੁ. ਚਰਨ ਕੰਵਲ ਬੰਗਾ ਵਿਖੇ ਭਰਵਾਂ ਸਵਾਗਤ
Ad Position 24