22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਹਿਰਾਮ ਵਿਖੇ ਨਗਰ ਕੀਰਤਨ ਸਜਾਇਆ

ਬਹਿਰਾਮ, 21 ਨਵੰਬਰ (ਨਛੱਤਰ ਸਿੰਘ ਬਹਿਰਾਮ) - ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕਲਗੀਧਰ ਸਾਹਿਬ ਤੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਉਕਤ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਜਿਥੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਉਥੇ ਮਠਿਆਈ, ਚਾਹ ਪਕੌੜੇ ਅਤੇ ਫਲ ਫਰੂਟ ਦੇ ਲੰਗਰ ਵੀ ਲਗਾਏ ਗਏ।

Ad Position 21
No active advertisement
ਅਜੀਤ ਡੈਸਕ 22-11-2026
ਬਹਿਰਾਮ, 21 ਨਵੰਬਰ (ਨਛੱਤਰ ਸਿੰਘ ਬਹਿਰਾਮ) - ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕਲਗੀਧਰ ਸਾਹਿਬ ਤੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਉਕਤ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਜਿਥੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਉਥੇ ਮਠਿਆਈ, ਚਾਹ ਪਕੌੜੇ ਅਤੇ ਫਲ ਫਰੂਟ ਦੇ ਲੰਗਰ ਵੀ ਲਗਾਏ ਗਏ। ਉਪਰੰਤ ਭਾਈ ਸੁਖਵਿੰਦਰ ਸਿੰਘ ਅਨਮੋਲ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ ਅਤੇ ਸੰਗਤਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਾਨੂੰ ਗੁਰੂਆਂ ਦੇ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆ ਦਿੱਤੀਆ ਅਤੇ ਦਾਨੀ ਸੱਜਣਾਂ ਨੂੰ ਸਿਰੋਪਾਓ ਨਾਲ ਸਨਮਾਨ ਕੀਤਾ। ਇਸ ਮੌਕੇ ਭਾਈ ਸਤਨਾਮ ਸਿੰਘ, ਭਾਈ ਜਗਮੋਹਣ ਸਿੰਘ ਹੈੱਡ ਗ੍ਰੰਥੀ, ਸਰਪੰਚ ਮੋਹਣ ਲਾਲ ਭੁੱਟਾ, ਮਹਿੰਦਰ ਪਾਲ ਸੰਮਤੀ ਮੈਂਬਰ, ਸਮਾਜ ਸੇਵਕ ਚਰਨਜੀਤ ਸਿੰਘ ਰੰਧਾਵਾ, ਪੰਚ ਬਲਬੀਰ ਰਾਮ, ਪੰਚ ਹਰਭਜਨ ਸਿੰਘ, ਨੰਬਰਦਾਰ ਜਸਵਿੰਦਰ ਸਿੰਘ, ਅਮਰਜੀਤ ਸਿੰਘ ਲੇਹਲ, ਗੁਰਪ੍ਰੀਤ ਸਿੰਘ ਅਟਵਾਲ, ਮੱਖਣ ਸਿੰਘ ਅਟਵਾਲ, ਸੁਖਵਿੰਦਰ ਸਿੰਘ ਰੰਧਾਵਾ, ਮਲਕੀਤ ਸਿੰਘ ਅਟਵਾਲ, ਬਲਦੇਵ ਸਿੰਘ ਅਟਵਾਲ, ਸੁਖਵਿੰਦਰ ਸਿੰਘ ਘੋਨਾ, ਦਵਿੰਦਰ ਬਸਰਾ, ਡਾ. ਵਿਕਰਮ ਜੀਤ, ਨੰਬਰਦਾਰ ਕਮਲਪੁਰੀ, ਪੰਡਿਤ ਦਿਨੇਸ਼ ਕੁਮਾਰ, ਮੇਜਰ ਸਿੰਘ, ਸਤਨਾਮ ਸਿੰਘ, ਦਰਸ਼ਨ ਸਿੰਘ, ਰਾਜਿੰਦਰ ਸਿੰਘ ਅਟਵਾਲ, ਰਣਜੀਤ ਸਿੰਘ ਭੋਗਲ, ਹਰਦੀਪ ਸਿੰਘ, ਇਕਬਾਲ ਸਿੰਘ ਸੰਧੂ, ਗੁਰਸੇਵਕ ਸਿੰਘ, ਹਰਪ੍ਰੀਤ ਸਿੰਘ ਅਟਵਾਲ ਆਦਿ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੀ ਸਮੀਖਿਆ ਲਈ ਮੀਟਿੰਗ 27 ਨੂੰ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਜਮਾਤ ਬੀ.ਐਸ.ਸੀ. ਨਰਸਿੰਗ ਤੀਜਾ ਸਾਲ ਦਾ ਸ਼ਾਨਦਾਰ ਸ਼ਾਨਦਾਰ ਨਤੀਜਾ
Ad Position 24