21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਵੋਟਰ ਸੂਚੀ ’ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ ਭਲਕੇ ਲੱਗੇਗਾ ਕੈਂਪ

ਨਵਾਂਸ਼ਹਿਰ, 21 ਨਵੰਬਰ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਯੋਗਤਾ 1 ਜਨਵਰੀ 2027 ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟਰ ਸੂਚੀ ਵਿੱਚ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 22 ਨਵੰਬਰ ਅਤੇ 6 ਦਸੰਬਰ 2026 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਦੋਵੇਂ ਦਿਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 22-11-2026
ਨਵਾਂਸ਼ਹਿਰ, 21 ਨਵੰਬਰ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਯੋਗਤਾ 1 ਜਨਵਰੀ 2027 ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟਰ ਸੂਚੀ ਵਿੱਚ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 22 ਨਵੰਬਰ ਅਤੇ 6 ਦਸੰਬਰ 2026 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਦੋਵੇਂ ਦਿਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ। ਇਸ ਦੌਰਾਨ ਸਾਰੇ ਬੂਥ ਲੈਵਲ ਅਫ਼ਸਰ ਆਪੋ-ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ’ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਦੀ ਸਹਾਇਤਾ ਕਰਨਗੇ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਖੁੱਲ੍ਹੀਆਂ ਰੱਖਣ ਦੇ ਨਾਲ-ਨਾਲ ਉੱਥੇ ਲੋੜੀਂਦੇ ਪ੍ਰਬੰਧ ਵੀ ਯਕੀਨੀ ਬਣਾਏ ਜਾਣ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟਾਂ ਰਾਹੀਂ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਬਾਰੇ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਵਿੱਚ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਬੁਖਾਰ ਦੇ ਲੱਛਣਾਂ ਬਾਰੇ ਕਰਵਾਇਆ ਸੈਮੀਨਾਰ ਅਗਲੀ ਖ਼ਬਰ ਮਰਦਾਂ ਦੀ ਸਿਹਤ ਲਈ ਬਿਮਾਰੀਆਂ ਤੋਂ ਬਚਾਅ ਅਤੇ ਸਮੇਂ ਸਿਰ ਜਾਂਚ ਬੇਹੱਦ ਜ਼ਰੂਰੀ: ਮਾਹਿਰ
Ad Position 24