ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 22 ਨੂੰ
ਨਵਾਂਸ਼ਹਿਰ/ਪੋਜੇਵਾਲ ਸਰਾਂ, 21 ਨਵੰਬਰ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਂ)-ਰਾਜ ਵਿੱਦਿਅਕ ਅਤੇ ਖੋਜ ਸਿਖਲਾਈ ਪ੍ਰੀਸ਼ਦ ਵਲੋਂ ਲਈ ਜਾ ਰਹੀ ਨੈਸ਼ਨਲ ਮੀਨਜ਼-ਕਮ-ਮੈਰਿਟ ਸ਼ਕਾਲਰਸ਼ਿਪ ਪ੍ਰੀਖਿਆ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 2026 ਦੀਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਤਿਆਰੀਆਂ ਮਕੁੰਮਲ ਕਰ ਲਈਆ ਗਈਆਂ ਹਨ। ਇਹ ਪ੍ਰਿਖਿਆ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਅਨੀਤਾ ਸ਼ਰਮਾ ਦੀ ਅਗਵਾਈ ਵਿੱਚ 22 ਨਵੰਬਰ ਦਿਨ ਐਤਵਾਰ ਨੂੰ ਹੋਵੇਗੀ।
ਨਵਾਂਸ਼ਹਿਰ/ਪੋਜੇਵਾਲ ਸਰਾਂ, 21 ਨਵੰਬਰ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਂ)-ਰਾਜ ਵਿੱਦਿਅਕ ਅਤੇ ਖੋਜ ਸਿਖਲਾਈ ਪ੍ਰੀਸ਼ਦ ਵਲੋਂ ਲਈ ਜਾ ਰਹੀ ਨੈਸ਼ਨਲ ਮੀਨਜ਼-ਕਮ-ਮੈਰਿਟ ਸ਼ਕਾਲਰਸ਼ਿਪ ਪ੍ਰੀਖਿਆ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 2026 ਦੀਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਤਿਆਰੀਆਂ ਮਕੁੰਮਲ ਕਰ ਲਈਆ ਗਈਆਂ ਹਨ। ਇਹ ਪ੍ਰਿਖਿਆ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਅਨੀਤਾ ਸ਼ਰਮਾ ਦੀ ਅਗਵਾਈ ਵਿੱਚ 22 ਨਵੰਬਰ ਦਿਨ ਐਤਵਾਰ ਨੂੰ ਹੋਵੇਗੀ। ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵੀਰ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ ਸਤਨਾਮ ਸਿੰਘ ਨੇ ਦੱਸਿਆ ਕਿ ਪੀ.ਐਸ.ਟੀ.ਐਸ.ਈ ਪ੍ਰੀਖਿਆ ਵਿੱਚ ਸਰਕਾਰੀ ਸਕੂਲਾਂ ਵਿੱਚ ਦਸਵੀਂ ਜਮਾਤ ਵਿੱਚ ਪੜ੍ਹ ਰਹੇ 930 ਵਿਦਿਆਰਥੀ ਭਾਗ ਲੈਣਗੇ ਤੇ ਐਨ.ਐਮ.ਐਮ.ਐਸ ਦੀ ਪ੍ਰੀਖਿਆ ਵਿੱਚ ਅੱਠਵੀਂ ਦੇ 1309 ਬੱਚੇ ਭਾਗ ਲੈਣਗੇ ਇਹ ਪ੍ਰੀਖਿਆ 22 ਨਵੰਬਰ ਨੂੰ ਹੋਵੇਗੀ। ਪੀ.ਐਸ.ਟੀ.ਐਸ.ਈ ਦੀ ਪ੍ਰੀਖਿਆ ਲਈ ਜ਼ਿਲ੍ਹੇ ਵਿੱਚ ਤਿੰਨ ਪ੍ਰੀਖਿਆ ਕੇਂਦਰ, ਸਕੂਲ਼ ਆਫ ਐਮੀਨੈਂਸ ਮਹਿੰਦੀਪੁਰ, ਐਸ.ਆਰ.ਸੀ ਜੈਨ ਮਾਡਲ ਸਕੂਲ ਬੰਗਾ ਤੇ ਖਲਾਸਾ ਸਕੂਲ ਨਵਾਂਸਹਿਰ ਅਤੇ ਐਨ.ਐਮ.ਐਮ.ਐਸ/ਪੀ.ਐਸ.ਟੀ-ਐਸ.ਈ ਦੀ ਪ੍ਰੀਖਿਆ ਦੇਣ ਲਈ ਜ਼ਿਲ੍ਹੇ ਵਿੱਚ ਪ੍ਰੀਖਿਆ ਕੇਂਦਰ ਬਲਾਚੌਰ ਲੜਕੀਆਂ ਦੇ ਸਕੂਲ, ਸ਼ਿਵਾਲਿਕ ਸਕੂਲ ਨਵਾਂਸਹਿਰ ਅਤੇ ਬਾਬਾ ਗੋਲਾ ਸਕੂਲ ਬੰਗਾ ਵਿਖੇ ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਇਹਨਾਂ ਪ੍ਰੀਖਿਆਵਾਂ ਦੇ ਸੂਚਾਰੂ ਸੰਚਾਲਨ ਲਈ ਸਟਾਫ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਪ੍ਰੀਖਿਆਂ ਕੇਂਦਰਾਂ ਦੇ ਨੇੜੇ ਲੋੜੀਦੇ ਸੁਰੱਖਿਆ ਪ੍ਰਬੰਧ ਵੀ ਕਰ ਦਿੱਤੇ ਗਏ ਹਨ। ਇਸ ਮੌਕੇ ਡਿਪਟੀ ਡੀ.ਈ.ਓ ਲਖਵੀਰ ਸਿੰਘ ਨੇ ਸਮੂਹ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਇਸ ਪ੍ਰੀਖਿਆ ਵਿੱਚ ਕੋਈ ਵੀ ਵਿਦਿਆਰਥੀ ਗੈਰਹਾਜ਼ਰ ਨਾ ਹੋਵੇ ਤੇ ਸਾਰੇ ਬੱਚਿਆ ਨੂੰ ਰੋਲ ਨੰਬਰ ਡਾਊਨਲੋਡ ਕਰਕੇ ਵਿਦਿਆਰਥੀਆਂ ਨੂੰ ਦਿੱਤੇ ਜਾਣ। ਐਨ.ਐਮ.ਐਮ.ਐਸ ਦੀ ਪ੍ਰਿਖਿਆ ਪਾਸ ਕਰਨ ਵਾਲੇ ਅੱਠਵੀ ਦੇ ਵਿਦਿਆਰਥੀਆਂ ਨੂੰ 12ਵੀਂ ਤੱਕ ਪ੍ਰਤੀ ਮਹੀਨਾਂ ਹਜਾਰ ਰੁਪਏ ਵਜੀਫਾ ਮਿਲੇਗਾ ਅਤੇ ਦਸਵੀਂ ਵਾਲੇ ਵਿਦਿਆਰਥੀਆ ਨੂੰ 2 ਸਾਲ ਲਈ ਇਹ ਵਜੀਫਾ ਮਿਲੇਗਾ।