ਸਾਬਕਾ ਵਿਧਾਇਕ ਅੰਗਦ ਸਿੰਘ ਵਲੋਂ ਪਿੰਡ ਸੋਇਤਾ ਨੂੰ ਕ੍ਰਿਕਟ ਕਿੱਟ ਭੇਟ
ਉਸਮਾਨਪੁਰ, 22 ਨਵੰਬਰ (ਸੰਦੀਪ ਮਝੂੂਰ)- ਸਾਬਕਾ ਹਲਕਾ ਵਿਧਾਇਕ ਅੰਗਦ ਸਿੰਘ ਵਲੋਂ ਪਿੰਡ ਸੋਇਤਾ ਵਿਖੇ ਸਾਬਕਾ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ਅਜੀਤ ਸਿੰਘ ਸੋਇਤਾ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਵੱਲ੍ਹ ਪ੍ਰੇਰਿਤ ਕਰਨ ਦੇ ਮਕਸਦ ਨਾਲ ਕ੍ਰਿਕਟ ਕਿੱਟ ਭੇਟ ਕੀਤੀ ਗਈ। ਇਸ ਮੌਕੇ ਅਜੀਤ ਸਿੰਘ ਨੇ ਸਾਬਕਾ ਵਿਧਾਇਕ ਵਲੋਂ ਕੀਤੇ ਗਏ ਇਸ ਨੇਕ ਉਪਰਾਲੇ ਦੀ ਖੂਬ ਸ਼ਲਾਘਾ ਕੀਤੀ।
ਉਸਮਾਨਪੁਰ, 22 ਨਵੰਬਰ (ਸੰਦੀਪ ਮਝੂੂਰ)- ਸਾਬਕਾ ਹਲਕਾ ਵਿਧਾਇਕ ਅੰਗਦ ਸਿੰਘ ਵਲੋਂ ਪਿੰਡ ਸੋਇਤਾ ਵਿਖੇ ਸਾਬਕਾ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ਅਜੀਤ ਸਿੰਘ ਸੋਇਤਾ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਵੱਲ੍ਹ ਪ੍ਰੇਰਿਤ ਕਰਨ ਦੇ ਮਕਸਦ ਨਾਲ ਕ੍ਰਿਕਟ ਕਿੱਟ ਭੇਟ ਕੀਤੀ ਗਈ। ਇਸ ਮੌਕੇ ਅਜੀਤ ਸਿੰਘ ਨੇ ਸਾਬਕਾ ਵਿਧਾਇਕ ਵਲੋਂ ਕੀਤੇ ਗਏ ਇਸ ਨੇਕ ਉਪਰਾਲੇ ਦੀ ਖੂਬ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਸਿੱਧੇ ਤੌਰ ’ਤੇ ਖੇਡਾਂ ਨਾਲ ਜੁੜਦੇ ਹਨ। ਉਨ੍ਹਾਂ ਪਿਛਲੇ ਦਿਨੀਂ ਅੰਗਦ ਸਿੰਘ ਵਲੋਂ ਸਵ: ਦਿਲਬਾਗ ਸਿੰਘ ਦੀ ਯਾਦ ਵਿੱਚ ਕਰਵਾਏ ਗਏ ਕ੍ਰਿਕਟ ਅਤੇ ਫੁੱਟਬਾਲ ਟੂਰਨਾਮੈਂਟ ਸਬੰਧੀ ਵੀ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਸੋਇਤਾ ਦੀ ਕ੍ਰਿਕਟ ਟੀਮ ਵਲੋਂ ਵੀ ਉਕਤ ਟੂਰਨਾਮੈਂਟ ਵਿੱਚ ਭਾਗ ਲਿਆ ਗਿਆ ਸੀ। ਇਸ ਮੌਕੇ ਨੌਜਵਾਨਾਂ ਵਲੋਂ ਵੀ ਉਕਤ ਕ੍ਰਿਕਟ ਕਿੱਟ ਦੇਣ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਅਜੀਤ ਸਿੰਘ ਸੋਇਤਾ, ਦਲਬਾਰਾ ਸਿੰਘ ਫੌਜੀ, ਬਲਵਿੰਦਰ ਸਿੰਘ ਨੰਬਰਦਾਰ, ਸਤਨਾਮ ਸਿੰਘ ਸੋਇਤਾ, ਤਜਿੰਦਰ ਕੌਰ, ਹਰਚਰਨ ਸਿੰਘ ਸੋਇਤਾ, ਗੁਰਜੀਤ ਸਿੰਘ ਚੰਨਾ, ਦਲਵੀਰ ਸਿੰਘ, ਸ਼ਿੰਗਾਰਾ ਸਿੰਘ, ਗੁਰਪ੍ਰੀਤ ਸਿੰਘ ਬਿੱਲਾ, ਸੇਵਾ ਸਿੰਘ, ਪਿਆਰਾ ਸਿੰਘ, ਫਕੀਰ ਸਿੰਘ, ਜੱਸਾ, ਅਰਮਾਨ, ਇਸ਼ਾਂਤ, ਰਣਵੀਰ, ਅਰਸ਼ ਆਦਿ ਵੀ ਹਾਜਰ ਸਨ।