23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਜਥੇਦਾਰ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਐੱਸ. ਜੀ. ਪੀ. ਸੀ. ਦੇ ਜੂਨੀਅਰ ਮੀਤ ਪ੍ਰਧਾਨ ਬਣਨ ’ਤੇ ਢਾਡੀ ਸਿੰਘਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ

ਮਜਾਰੀ ਸਾਹਿਬਾ, 22 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜੂਨੀਅਰ ਮੀਤ ਪ੍ਰਧਾਨ ਬਣਾਏ ਜਾਣ ’ਤੇ ਵੱਖ-ਵੱਖ ਇਲਾਕਿਆਂ ਨਾਲ ਸਬੰਧਤ ਢਾਡੀ ਸਿੰਘਾਂ ਅਤੇ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਦਿਲੋਂ ਵਧਾਈ ਦਿੱਤੀ ਗਈ। ਢਾਡੀ ਸਿੰਘਾਂ ਨੇ ਕਿਹਾ ਕਿ ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਨੂੰ ਇਹ ਅਹਿਮ ਜ਼ਿੰਮੇਵਾਰੀ ਮਿਲਣਾ ਸਮੁੱਚੀ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ।

Ad Position 21
No active advertisement
ਅਜੀਤ ਡੈਸਕ 23-11-2026
ਮਜਾਰੀ ਸਾਹਿਬਾ, 22 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜੂਨੀਅਰ ਮੀਤ ਪ੍ਰਧਾਨ ਬਣਾਏ ਜਾਣ ’ਤੇ ਵੱਖ-ਵੱਖ ਇਲਾਕਿਆਂ ਨਾਲ ਸਬੰਧਤ ਢਾਡੀ ਸਿੰਘਾਂ ਅਤੇ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਦਿਲੋਂ ਵਧਾਈ ਦਿੱਤੀ ਗਈ। ਢਾਡੀ ਸਿੰਘਾਂ ਨੇ ਕਿਹਾ ਕਿ ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਨੂੰ ਇਹ ਅਹਿਮ ਜ਼ਿੰਮੇਵਾਰੀ ਮਿਲਣਾ ਸਮੁੱਚੀ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਲੰਮੇ ਸਮੇਂ ਤੋਂ ਸਿੱਖ ਧਰਮ, ਗੁਰਮਤਿ ਵਿਚਾਰਧਾਰਾ ਅਤੇ ਪੰਥਕ ਸੇਵਾਵਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਦੂਸਰੀ ਵਾਰ ਜੂਨੀਅਰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ਨਾਲ ਧਾਰਮਿਕ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਖ਼ਾਸ ਕਰਕੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ, ਗੁਰਬਾਣੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਵਿਰਸੇ ਨਾਲ ਜੋੜਨ ਦੇ ਯਤਨਾਂ ਨੂੰ ਨਵੀਂ ਦਿਸ਼ਾ ਮਿਲੇਗੀ। ਢਾਡੀ ਸਿੰਘਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਸਿੱਖ ਇਤਿਹਾਸ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿੱਖ ਕੌਮ ਦੀਆਂ ਮਹਾਨ ਕੁਰਬਾਨੀਆਂ ਬਾਰੇ ਜਾਣੂੰ ਕਰਵਾਉਣਾ ਬੇਹੱਦ ਜ਼ਰੂਰੀ ਹੈ। ਇਸ ਕਾਰਜ ਵਿੱਚ ਢਾਡੀ ਵਾਰਾਂ ਅਤੇ ਇਤਿਹਾਸਕ ਪ੍ਰਸੰਗਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਆਪਣੀ ਨਵੀਂ ਜ਼ਿੰਮੇਵਾਰੀ ਦੌਰਾਨ ਧਾਰਮਿਕ ਪ੍ਰਚਾਰਕਾਂ, ਢਾਡੀ ਜਥਿਆਂ ਅਤੇ ਹੋਰ ਪੰਥਕ ਸ਼ਖ਼ਸੀਅਤਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੇ ਨਾਲ-ਨਾਲ ਸਿੱਖੀ ਦੇ ਪ੍ਰਚਾਰ ਲਈ ਵੀ ਵਿਸ਼ੇਸ਼ ਉਪਰਾਲੇ ਕਰਨਗੇ। ਇਸ ਮੌਕੇ ਵਧਾਈ ਦੇਣ ਵਾਲਿਆਂ ਵਿੱਚ ਢਾਡੀ ਜਸਦੀਪ ਸਿੰਘ ਨਾਗਰਾ, ਢਾਡੀ ਕਸ਼ਮੀਰ ਸਿੰਘ ਕਾਦਰ, ਢਾਡੀ ਮਨਜੋਤ ਸਿੰਘ ਆਜ਼ਾਦ, ਢਾਡੀ ਰਾਜਵਿੰਦਰ ਸਿੰਘ ਗੁਲਪੁਰ, ਢਾਡੀ ਜਸਕਰਨ ਸਿੰਘ ਨਾਗਰਾ, ਢਾਡੀ ਜੁਗਰਾਜ ਸਿੰਘ ਨਿਰਵੈਰ, ਢਾਡੀ ਗੁਰਪ੍ਰੀਤ ਸਿੰਘ ਮੁਸਾਫਰ, ਢਾਡੀ ਕਾਬਲ ਸਿੰਘ ਰਠੌਰ, ਢਾਡੀ ਬਲਕਾਰ ਸਿੰਘ ਬੇਲੀ, ਢਾਡੀ ਮਦਨ ਸਿੰਘ ਮੁਸਾਫਰ, ਢਾਡੀ ਤੀਰਥ ਸਿੰਘ ਰੱਕੜ, ਢਾਡੀ ਸਰਿੰਦਰ ਸਿੰਘ ਹੀਰਾ, ਢਾਡੀ ਭੋਲਾ ਸਿੰਘ, ਢਾਡੀ ਮਨਦੀਪ ਸਿੰਘ, ਢਾਡੀ ਮੇਜਰ ਸਿੰਘ ਹੀਰਾ, ਢਾਡੀ ਬੀਬੀ ਪਿਆਰ ਕੌਰ ਬਲਾਚੌਰ, ਢਾਡੀ ਬੀਬੀ ਅਮਰਜੀਤ ਕੌਰ ਬਸਿਆਲਾ, ਢਾਡੀ ਸਵਰਨ ਸਿੰਘ ਕਾਉਂਕੇ, ਢਾਡੀ ਇਕਬਾਲ ਸਿੰਘ ਅਤੇ ਢਾਡੀ ਮਹਿੰਦਰ ਸਿੰਘ ਪਨਿਆਲੀ, ਢਾਡੀ ਮਨਜੋਤ ਸਿੰਘ ਪੈਲ਼ੀ, ਢਾਡੀ ਜਸਵਿੰਦਰ ਸਿੰਘ ਬੈਂਸ, ਢਾਡੀ ਦੀਦਾਰ ਸਿੰਘ ਮਹਿੰਦਪੁਰੀ, ਢਾਡੀ ਜਸਪ੍ਰੀਤ ਸਿੰਘ ਸ਼ੰਮੀ ਅਤੇ ਢਾਡੀ ਤਰਨਪ੍ਰੀਤ ਸਿੰਘ ਗੁਲਪੁਰ ਸਮੇਤ ਹੋਰ ਸ਼ਖ਼ਸੀਅਤਾਂ ਸ਼ਾਮਲ ਸਨ। ਅੰਤ ਵਿੱਚ ਸਮੂਹ ਢਾਡੀ ਸਿੰਘਾਂ ਨੇ ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਉਨ੍ਹਾਂ ਨੂੰ ਪੰਥ ਅਤੇ ਗੁਰੂ ਘਰ ਦੀ ਸੇਵਾ ਹੋਰ ਵੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਦਾ ਬਲ ਬਖ਼ਸ਼ਣ।
Ad Position 22
No active advertisement
ਪਿਛਲੀ ਖ਼ਬਰ ਕਸਬਾ ਮਜਾਰੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪੰਥ ਨੇ ਫਿਰ ਜਤਾਇਆ ਭਰੋਸਾ, ਸੰਗਤ ਵਿਚ ਖੁ...
Ad Position 24