22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਕਸਬਾ ਮਜਾਰੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਮਜਾਰੀ/ਸਾਹਿਬਾ, 22 ਨਵੰਬਰ (ਨਿਰਮਲਜੀਤ ਸਿੰਘ ਚਾਹਲ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਕਸਬਾ ਮਜਾਰੀ ਦੀਆਂ ਸਮੂਹ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜੋ ਗੁਰਦੁਆਰਾ ਸਿੰਘ ਸਭਾ ਤੋਂ ਸਵੇਰ ਵੇਲੇ ਸ਼ੁਰੂ ਹੋਇਆ ਜਿਸ ਦਾ ਪਹਿਲਾ ਠਹਿਰਾਅ ਗੁਰਦੁਆਰਾ ਸ਼ਹੀਦਾਂ ਵਿਖੇ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-11-2026
ਮਜਾਰੀ/ਸਾਹਿਬਾ, 22 ਨਵੰਬਰ (ਨਿਰਮਲਜੀਤ ਸਿੰਘ ਚਾਹਲ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਕਸਬਾ ਮਜਾਰੀ ਦੀਆਂ ਸਮੂਹ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜੋ ਗੁਰਦੁਆਰਾ ਸਿੰਘ ਸਭਾ ਤੋਂ ਸਵੇਰ ਵੇਲੇ ਸ਼ੁਰੂ ਹੋਇਆ ਜਿਸ ਦਾ ਪਹਿਲਾ ਠਹਿਰਾਅ ਗੁਰਦੁਆਰਾ ਸ਼ਹੀਦਾਂ ਵਿਖੇ ਕੀਤਾ ਗਿਆ। ਇੱਥੇ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਮੋਹਨ ਸਿੰਘ ਖਾਲਸਾ ਦੇ ਕਵੀਸ਼ਰੀ ਜਥੇ ਵੱਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਗੁਰਬਾਣੀ ਨਾਲ ਜੋੜਿਆ ਗਿਆ। ਸੰਗਤਾਂ ਵਾਸਤੇ ਲੰਗਰ ਲਗਾਇਆ ਗਿਆ। ਇਸ ਤੋਂ ਬਾਅਦ ਨਗਰ ਕੀਰਤਨ ਅਗਲੇ ਪੜਾਅ ਵਾਸਤੇ ਰਵਾਨਾ ਹੋ ਗਿਆ ਜੋ ਸਾਰੇ ਨਗਰ ਦੀ ਪਰਿਕਰਮਾ ਕਰਦਾ ਤੇ ਵੱਖ-ਵੱਖ ਪੜਾਵਾਂ ’ਤੇ ਠਹਿਰਾਅ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਪਤ ਹੋਇਆ। ਇਸ ਮੌਕੇ ਕੀਰਤਨੀ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਸੰਗਤਾਂ ਵਾਸਤੇ ਥਾਂ-ਥਾਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਅਵਤਾਰ ਸਿੰਘ ਮਾਹੀ, ਗੁਰਦੁਆਰਾ ਸ਼ਹੀਦਾਂ ਦੇ ਪ੍ਰਧਾਨ ਸਰਵਣ ਸਿੰਘ ਗਿੱਲ, ਸਰਪੰਚ ਰਸ਼ਪਾਲ ਸਿੰਘ ਅਟਵਾਲ, ਬਹਾਦਰ ਸਿੰਘ, ਮਾਸਟਰ ਮੋਹਨ ਸਿੰਘ, ਨੰਬਰਦਾਰ ਪਾਖਰ ਸਿੰਘ, ਸਤਨਾਮ ਸਿੰਘ ਅਟਵਾਲ, ਚਰਨਜੀਤ ਸਿੰਘ, ਕੈਪਟਨ ਹਰਜੀਤ ਸਿੰਘ, ਗੁਰਮੁਖ ਸਿੰਘ, ਪ੍ਰੇਮ ਸਿੰਘ, ਕੈਪਟਨ ਗੁਰਪਾਲ ਸਿੰਘ, ਗੁਰਦਿਆਲ ਸਿੰਘ ਰੱਕੜ, ਸੁਖਵਿੰਦਰ ਸਿੰਘ ਗਿੱਲ, ਸਰਬਜੀਤ ਸਿੰਘ, ਹਰਪਾਲ ਸਿੰਘ, ਹਰਕਮਲ ਸਿੰਘ, ਅਜਮੇਰ ਸਿੰਘ, ਸੁਖਵਿੰਦਰ ਸਿੰਘ ਪਨੇਸਰ, ਬਾਬਾ ਪ੍ਰੀਤਮ ਸਿੰਘ, ਬਾਬਾ ਪਿਆਰਾ ਸਿੰਘ, ਅਮਰਜੀਤ ਸਿੰਘ, ਕੈਪਟਨ ਦਰਬਾਰਾ ਸਿੰਘ, ਸੁੱਚਾ ਸਿੰਘ, ਗਿਆਨੀ ਜੁਝਾਰ ਸਿੰਘ, ਸੇਵਾ ਸਿੰਘ, ਡਾ. ਬਲਿਹਾਰ ਸਿੰਘ, ਸਤਨਾਮ ਸਿੰਘ, ਗੁਰਮੁਖ ਸਿੰਘ ਪਨੇਸਰ, ਸਾਧੂ ਸਿੰਘ, ਹਰਭਜਨ ਸਿੰਘ, ਦਿਲਾਵਰ ਸਿੰਘ, ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੱਤੇਵਾਲ ’ਚ ਮੁਫ਼ਤ ਮੈਡੀਕਲ ਤੇ ਅੱਖਾਂ ਦਾ ਕੈਂਪ ਲਗਾਇਆ ਅਗਲੀ ਖ਼ਬਰ ਜਥੇਦਾਰ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਐੱਸ. ਜੀ. ਪੀ. ਸੀ. ਦੇ ਜੂਨੀਅਰ ਮੀਤ ਪ੍ਰਧਾਨ ਬਣਨ ’ਤੇ ਢਾਡੀ ਸਿੰਘਾਂ ਵਲੋਂ ਖੁਸ਼ੀ ਦਾ...
Ad Position 24