22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਚੌਧਰੀ ਹੁਸਨ ਲਾਲ ਕਾਂਗਰਸੀ ਆਗੂ ਨੇ ਖੋਥੜਾਂ ’ਚ ਪਾਰਟੀ ਹਿਤ ਵਰਕਰਾਂ ਨਾਲ ਮੀਟਿੰਗ ਕੀਤੀ

ਬਹਿਰਾਮ, 22 ਨਵੰਬਰ (ਨਛੱਤਰ ਸਿੰਘ ਬਹਿਰਾਮ) - ਆਉਂਦੀਆ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਜਿੱਤੇਗੀ ਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਵੇਗੀ, ਇਹ ਸ਼ਬਦ ਵਿਧਾਨ ਸਭਾ ਹਲਕਾ ਬੰਗਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਰਿਟਾ ਆਈ. ਏ.

Ad Position 21
No active advertisement
ਅਜੀਤ ਡੈਸਕ 23-11-2026
ਬਹਿਰਾਮ, 22 ਨਵੰਬਰ (ਨਛੱਤਰ ਸਿੰਘ ਬਹਿਰਾਮ) - ਆਉਂਦੀਆ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਜਿੱਤੇਗੀ ਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਵੇਗੀ, ਇਹ ਸ਼ਬਦ ਵਿਧਾਨ ਸਭਾ ਹਲਕਾ ਬੰਗਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਰਿਟਾ ਆਈ.ਏ.ਐੱਸ. ਅਫਸਰ ਚੌਧਰੀ ਹੁਸਨ ਲਾਲ ਨੇ ਪਿੰਡ ਖੋਥੜਾ, ਪੀਪਾਰੰਗੀ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਆਖੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਤੇ ਇਕ ਅਜਿਹੀ ਸਰਕਾਰ ਚਾਹੰਦੇ ਹਨ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਤੇ ਉਨ੍ਹਾਂ ਦੇ ਹੱਲ ਲਈ ਜ਼ਮੀਨੀ ਪੱਧਰ ’ਤੇ ਕੰਮ ਕਰੇ। ਕਾਂਗਰਸ ਪਾਰਟੀ ਦੀ ਸਰਕਾਰ ਬਨਣ ’ਤੇ ਹਰ ਵਰਗ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ ਤਾਂ ਜੋ ਪੰਜਾਬ ਨੂੰ ਮੁੜ ਤਰੱਕੀ ਖੁਸ਼ਹਾਲੀ ਤੇ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾ ਸਕੇ। ਇਸ ਮੌਕੇ ਰਾਜਿੰਦਰ ਸ਼ਰਮਾ ਜਿਲ੍ਹਾ ਮੀਤ ਪ੍ਰਧਾਨ, ਅਮਰਜੀਤ ਕਲਸੀ ਬਲਾਕ ਪ੍ਰਧਾਨ ਸੇਵਾ ਦਲ, ਸਰਪੰਚ ਸੰਦੀਪ ਕੁਮਾਰ, ਗੁਰਦੀਪ ਸਿੰਘ, ਮੱਖਣ ਠੇਕੇਦਾਰ, ਦਿਲਬਾਗ ਸਿੰਘ, ਅਮਰੀਕ ਸਿੰਘ, ਚਮਨ ਲਾਲ, ਅਸ਼ੋਕ ਕੁਮਾਰ, ਨਿਰਮਲ ਕੁਮਾਰ ਪੰਚ, ਦਇਆ ਸਿੰਘ, ਅਮਰੀਕ ਸਿੰਘ ਮੀਕਾ, ਅਮਨਦੀਪ ਕੁਮਾਰ, ਕਾਕਾ ਸਿੰਘ ਪੰਚ, ਅਮਰਿੰਦਰ ਸਿੰਘ ਪੰਚ, ਹੁਸਨ ਲਾਲ, ਨੰਬਰਦਾਰ ਬਲਜਿੰਦਰ ਸਿੰਘ, ਸੋਨੂੰ ਖੋਥੜਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਸਰੋਂ ’ਚ ‘ਆਪ’ ਦਾ ਕਾਫਲਾ ਹੋਇਆ ਵੱਡਾ, ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਸਰਪੰਚ ਬਲਵਿੰਦਰ ਸਿੰਘ ਤੇ ਪੰਚਾਂ... ਅਗਲੀ ਖ਼ਬਰ ਸੜੋਆ ਵਿਖੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ
Ad Position 24